ਸੇਵਾ ਕੇਂਦਰ ਦਾ ਸਮਾਂ ਬਦਲਿਆ, ਪੜ੍ਹੋ ਵਜ੍ਹਾ
ਅਬੋਹਰ ਤਹਿਸੀਲ ਕੰਪਲੈਕਸ ਵਿੱਚ ਬਣਿਆ ਸੇਵਾ ਕੇਂਦਰ ਖੁੱਲੇਗਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ
ਅਬੋਹਰ (ਫਾਜਿਲ਼ਕਾ) 16 ਜੁਲਾਈ 2025- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਦੇਣ ਦੀ ਲੜੀ ਦੇ ਤਹਿਤ ਅਬੋਹਰ ਦੇ ਤਹਿਸੀਲ ਕੰਪਲੈਕਸ ਵਿਖੇ ਬਣੇ ਸੇਵਾ ਕੇਂਦਰ ਨੂੰ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਖੋਲਣ ਦਾ ਫੈਸਲਾ ਕੀਤਾ ਗਿਆ ਹੈ।
ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ ਮਨਦੀਪ ਕੌਰ ਨੇ ਦਿੱਤੀ। ਉਹਨਾਂ ਨੇ ਦੱਸਿਆ ਕਿ ਇਸ ਸੇਵਾ ਕੇਂਦਰ ਵਿਖੇ ਲੋਕਾਂ ਦੀ ਆਮਦ ਜਿਆਦਾ ਸੀ ਜਿਸ ਦੇ ਮੱਦੇ ਨਜ਼ਰ ਲੋਕਾਂ ਦੀ ਸਹੂਲਤ ਲਈ ਇਹ ਫੈਸਲਾ ਕੀਤਾ ਗਿਆ ਹੈ।
ਇਸ ਤੋਂ ਬਿਨਾਂ ਬਹੁਤ ਸਾਰੇ ਨੌਕਰੀ ਪੇਸ਼ਾ ਲੋਕ ਅਤੇ ਹੋਰ ਪ੍ਰਾਈਵੇਟ ਨੌਕਰੀਆਂ ਕਰਨ ਵਾਲੇ ਵੀ ਹੁਣ ਆਪਣੇ ਨੌਕਰੀ ਦੇ ਸਮੇਂ ਤੋਂ ਬਾਅਦ ਸੇਵਾ ਕੇਂਦਰ ਨਾਲ ਸੰਬੰਧਿਤ ਕੰਮਾਂ ਲਈ ਸੇਵਾ ਕੇਂਦਰ ਵਿਖੇ ਆ ਸਕਦੇ ਹਨ।
ਉਹਨਾਂ ਆਖਿਆ ਕਿ ਇਹ ਸੇਵਾ ਕੇਂਦਰ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਖੁੱਲਾ ਰਹੇਗਾ ਤਾਂ ਲੋਕਾਂ ਨੂੰ ਵੱਡੀ ਸਹੂਲਤ ਹੋਵੇਗੀ।
ਉਹਨਾਂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਕੋਈ ਵੀ ਸਖ਼ਸ ਸੇਵਾ ਕੇਂਦਰਾਂ ਨਾਲ ਸਬੰਧਤ ਕੰਮਾਂ ਲਈ ਇਸ ਸੇਵਾ ਕੇਂਦਰ ਵਿੱਚ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਆ ਸਕਦਾ ਹੈ।