ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਸਮਰਪਿਤ ਸਰਕਾਰ: ਕੁਲਵੰਤ ਸਿੰਘ
ਹਰਜਿੰਦਰ ਸਿੰਘ ਭੱਟੀ
- ਵਿਧਾਇਕ ਕੁਲਵੰਤ ਸਿੰਘ ਨੇ ਕੀਤਾ 26 ਲੱਖ ਰੁਪਏ ਦੀ ਲਾਗਤ ਨਾਲ ਬਣੀ ਬੜਮਾਜਰਾ ਕਲੋਨੀ ਦੀ ਸੜ੍ਹਕ ਦਾ ਉਦਘਾਟਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜੁਲਾਈ 2025 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਮਰਪਿਤ ਸਰਕਾਰ ਹੈ, ਅਤੇ ਜੋ ਗਾਰੰਟੀਆਂ ਅਤੇ ਵਾਅਦੇ, ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਵਿਧਾਨ ਸਭਾ ਚੋਣਾਂ ਦੇ ਦੌਰਾਨ ਲੋਕਾਂ ਨਾਲ ਕੀਤੇ ਸਨ, ਉਹਨਾਂ ਨੂੰ ਲਗਪਗ ਪੂਰਾ ਕਰ ਲਿਆ ਗਿਆ ਹੈ, ਜਿਨ੍ਹਾਂ ਵਿੱਚੋਂ ਮਹਿਲਾਵਾਂ ਲਈ 1000 ਪ੍ਰਤੀ ਮਹੀਨਾ ਦੀ ਗਰੰਟੀ ਨੂੰ ਵੀ ਆਉਣ ਵਾਲੇ ਕੁਝ ਸਮੇਂ ਵਿੱਚ ਪੂਰਾ ਕਰ ਲਿਆ ਜਾਵੇਗਾ, ਜਿਸ ਦੇ ਲਈ ਸਮੁੱਚਾ ਬਜਟ ਪ੍ਰਬੰਧ ਕੀਤਾ ਜਾ ਰਿਹਾ ਹੈ।
ਇਹ ਗੱਲ ਵਿਧਾਇਕ ਕੁਲਵੰਤ ਸਿੰਘ ਨੇ ਬੜਮਾਜਰਾ ਕਲੋਨੀ ਪੰਚਾਇਤ ਵੱਲੋਂ 26 ਲੱਖ ਰੁਪਏ ਦੀ ਲਾਗਤ ਨਾਲ ਤਿਆਰ 1200 ਫੁੱਟ ਲੰਮੀ ਅਤੇ 22 ਫੁੱਟ ਚੌੜੀ ਗਲੀ/ਸੜ੍ਹਕ ਦਾ ਉਦਘਾਟਨ ਕਰਨ ਦੇ ਲਈ ਰੱਖੇ ਗਏ ਸਮਾਗਮ ਵਿੱਚ ਕਹੀ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਦੇ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਰਹੇ ਹਨ ਅਤੇ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਹੀ ਬਹੁਤ ਸਾਰੇ ਪਿੰਡਾਂ ਵਿੱਚ ਨਸ਼ਾ ਕਾਫੀ ਹੱਦ ਤੱਕ ਖਤਮ ਹੋ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਨੂੰ ਬਿਲਕੁਲ ਖਤਮ ਕਰ ਦਿੱਤਾ ਜਾਵੇਗਾ ਅਤੇ ਲੋਕਾਂ ਨੂੰ ਨਸ਼ਿਆਂ ਵਰਗੀ ਦਲਿਦਰੀ ਤੋਂ ਰਾਹਤ ਦਿਵਾਏ ਜਾਵੇਗੀ। ਉਹਨਾਂ ਕਿਹਾ ਕਿ ਇਸ ਦੇ ਲਈ ਲੋਕਾਂ ਦਾ ਸਹਿਯੋਗ ਹੋਣਾ ਬਹੁਤ ਜਰੂਰੀ ਹੈ ਤਾਂ ਜੋ ਨਸ਼ੇ ਦੇ ਤਸਕਰਾਂ ਅਤੇ ਇਨ੍ਹਾਂ ਦੇ ਸਾਥੀਆਂ ਨੂੰ ਕੋਈ ਵੀ ਪਿੰਡ ਦਾ ਬਾਸ਼ਿੰਦਾ ਮੂੰਹ ਨਾ ਲਗਾਵੇ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਦੀ ਹੋਂਦ ਵਿੱਚ ਆਈ ਹੈ,ਉਦੋਂ ਤੋਂ ਹੀ ਪੰਜਾਬ ਭਰ ਵਿੱਚ ਵਿਕਾਸਮੁਖੀ ਕੰਮਾਂ ਨੂੰ ਵੀ ਕੀਤਾ ਜਾ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਲਾਕੇ ਦੀਆਂ ਟੁੱਟੀਆਂ ਸੜਕਾਂ ਤੇ 50 ਕਰੋੜ ਰੁਪਏ ਲਗਾ ਕੇ ਉਹਨਾਂ ਨੂੰ ਠੀਕ ਕੀਤਾ ਜਾ ਰਿਹਾ ਹੈ ਅਤੇ ਇਸ ਇਲਾਕੇ ਵਿਚਲੇ ਨਾਲੇ ਦੀ ਸਾਫ-ਸਫਾਈ ਦਾ ਵੀ ਪ੍ਰਬੰਧ ਕੀਤਾ ਜਾਵੇਗਾ ਤਾਂ ਕਿ ਪਾਣੀ ਦਾ ਵਹਾਅ ਠੀਕ ਹੋ ਸਕੇ ਅਤੇ ਲੋਕਾਂ ਨੂੰ ਬਿਮਾਰੀਆਂ ਤੋਂ ਨਿਜਾਤ ਦਵਾਈ ਆ ਸਕੇ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਮੁਫਤ ਦਿੱਤਾ ਜਾ ਰਿਹਾ ਹੈ ਅਤੇ ਭਾਰਤ ਭਰ ਵਿੱਚ ਪੰਜਾਬ ਪਹਿਲੀ ਸਟੇਟ ਹੈ, ਜਿੱਥੇ ਕਿ ਲੋਕਾਂ ਦਾ ਮੁਫਤ ਇਲਾਜ ਕਿਸੇ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਹੋਵੇ। ਉਹਨਾਂ ਦੁਹਰਾਇਆ ਕਿ ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਭਰ ਵਿੱਚ ਖੋਲ੍ਹੇ ਗਏ ਮੁਹੱਲਾ ਕਲੀਨਿਕਾਂ ਦੇ ਵਿੱਚ ਮੁਫਤ ਇਲਾਜ ਜਾਰੀ ਰਹੇਗਾ ਅਤੇ ਲੋਕਾਂ ਦੇ ਟੈਸਟ ਅਤੇ ਦਵਾਈਆਂ ਵੀ ਮੁਫਤ ਦਿੱਤੀਆਂ ਜਾਂਦੀਆਂ ਰਹਿਣਗੀਆਂ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਕਿਸੇ ਵੀ ਪੰਚਾਇਤ ਅਤੇ ਸਰਕਾਰਾਂ ਦਾ ਇਹ ਇਖਲਾਕੀ ਫਰਜ਼ ਹੁੰਦਾ ਹੈ ਕਿ ਉਹ ਲੋਕਾਂ ਦੀਆਂ ਮੁਢਲੀਆਂ ਮੰਗਾਂ ਅਤੇ ਜਰੂਰੀ ਸਹੂਲਤਾਂ ਆਦਿ ਦਾ ਧਿਆਨ ਰੱਖਣ ਅਤੇ ਖਾਸ ਕਰਕੇ ਬਿਜਲੀ, ਪਾਣੀ,ਸੜਕਾਂ, ਸਾਫ- ਸਫਾਈ ਦਾ ਪ੍ਰਬੰਧ ਠੀਕ ਰਹੇ, ਜਿਸ ਵਿੱਚ ਪੰਜਾਬ ਸਰਕਾਰ ਆਪਣੇ ਫਰਜ਼ ਪੂਰੀ ਤਨਦੇਹੀ ਨਾਲ ਨਿਭਾ ਰਹੀ ਹੈ। ਸਮਾਗਮ ਦੌਰਾਨ ਗੁਰਨਾਮ ਸਿੰਘ ਸਰਪੰਚ ਬੜਮਾਜਰਾ ਕਲੌਨੀ, ਮਨਪ੍ਰੀਤ ਸਿੰਘ ਮਨੀ, ਭੁਪਿੰਦਰ ਸਿੰਘ ਜੋਗੀ ਪੰਚ, ਰਜਿੰਦਰ ਸਿੰਘ ਪ੍ਰਧਾਨ ਹਿਮਾਚਲ ਬਿਹਾਰ ਕਲੌਨੀ, ਕਰਨੈਲ ਸਿੰਘ ਰਾਣਾ, ਸੋਮ ਨਾਥ, ਕੁਲਦੀਪ ਸਿੰਘ ਸਮਾਣਾ, ਹਰਪਾਲ ਸਿੰਘ ਬਰਾੜ, ਗੁਰਪਾਲ ਸਿੰਘ ਗਰੇਵਾਲ, ਅਮਰਜੀਤ ਸਿੰਘ, ਅਕਬਿੰਦਰ ਸਿੰਘ ਗੋਸਲ, ਜਸਪਾਲ ਸਿੰਘ, ਹਰਪਾਲ ਸਿੰਘ ਚੰਨਾ, ਆਰ.ਪੀ. ਸ਼ਰਮਾ, ਹਰਮੀਤ ਸਿੰਘ, ਹਰਮੇਸ਼ ਸਿੰਘ, ਗੁਰਪ੍ਰੀਤ ਸਿੰਘ ਕੁਰੜਾ, ਤਰਲੋਚਨ ਸਿੰਘ ਤੋਚੀ ਸਰਪੰਚ ਕੈਲੋਂ, ਸਤਨਾਮ ਸਿੰਘ ਸਰਪੰਚ ਬਲੌਂਗੀ, ਮੱਖਣ ਸਿੰਘ ਬਲੌਂਗੀ, ਇਕਬਾਲ ਸਿੰਘ ਸਰਪੰਚ ਜੁਝਾਰ ਨਗਰ, ਮਲਕੀਤ ਸਿੰਘ ਬਲਾਕ ਪ੍ਰਧਾਨ, ਬਲਵੀਰ ਸਿੰਘ ਸਰਪੰਚ ਰਾਏਪੁਰ, ਰਜਿੰਦਰ ਸਿੰਘ ਰਾਜੂ ਸਰਪੰਚ ਬੜ ਮਾਜਰਾ, ਰਿੰਕੂ ਬੜ ਮਾਜਰਾ, ਵਿੱਕੀ ਬਲਕਾ ਪ੍ਰਧਾਨ ਬਲੌਂਗੀ, ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਪੰਚ ਸਰਪੰਚ ਮੌਜੂਦ ਰਹੇ।