ਆਕਸਫੋਰਡ ਸਕੂਲ ਭਗਤਾ ਭਾਈ ਦੇ ਵਿਦਿਆਰਥੀਆਂ ਨੇ ਕੱਢੀ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਰੈਲੀ
ਅਸ਼ੋਕ ਵਰਮਾ
ਭਗਤਾ ਭਾਈ, 16 ਜੁਲਾਈ 2025 :ਦਾ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ,ਭਗਤਾ ਭਾਈ ਕਾ’ਇੱਕ ਅਜਿਹੀ ਵਿੱਦਿਅਕ ਸੰਸਥਾ ਹੈ,ਜਿਸ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਈ ਪ੍ਰਕਾਰ ਦੀਆਂ ਗਤੀਵਿਧੀਆਂ, ਬੋਧਿਕ ਕ੍ਰਿਰਿਆਵਾਂ ਦਾ ਹਿੱਸਾ ਬਣਾਇਆ ਜਾਂਦਾ ਹੈ, ਜੋ ਉਨ੍ਹਾਂ ਨੂੰ ਇੱਕ ਜਿੰਮੇਵਾਰ ਨਾਗਰਿਕ ਬਣਾਉਣ ਵਿੱਚ ਸਹਾਈ ਹੁੰਦੀਆਂ ਹਨ। ਸੰਸਥਾ ਦੇ ਵਿਦਿਆਰਥੀਆਂ ਵੱਲੋਂ ਸੜਕ ਸੁਰੱਖਿਆ ਚੇਤਨਾ ਰੈਲੀ ਕੱਢੀ ਗਈ,ਜਿਸ ਵਿੱਚ ਛੇਵੀਂ ਜਮਾਤ ਤੋਂ ਦੱਸਵੀਂ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਪ੍ਰਿੰਸੀਪਲ ਸ੍ਰੀ ਰੂਪ ਲਾਲ ਬਾਂਸਲ ਵੱਲੋਂ ਰਵਾਨਾ ਕੀਤੀ ਗਈ ਇਸ ਰੈਲੀ ਨੇ ਸਕੂਲ ਦੇ ਡੀ.ਪੀ.ਆਈਜ਼.ਅਧਿਆਪਕਾਂ ਦੀ ਅਗਵਾਈ ਵਿੱਚ ਕੋਠਾ ਗੁਰੁ ਕਾ ਅਤੇ ਕਲਿਆਣ ਸੱਖਾ ਪਿੰਡਾਂ ਦਾ ਦੌਰਾ ਕੀਤਾ ।
ਪੱਤਰਕਾਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਵਿਦਿਆਰਥੀਆਂ ਨੇ ਕਿਹਾ ਕਿ ਲੋਕਾਂ ਨੂੰ ਸੜਕ-ਸੁਰੱਖਿਆ ਬਾਰੇ ਜਾਣੂ ਕਰਾਉਣਾ ਬੇਹੱਦ ਜਰੂਰੀ ਹੈ।ਉਨ੍ਹਾਂ ਨੇ ਕਿਹਾ ਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਸੜਕ ਆਵਾਜਾਈ ਦੇ ਨਿਯਮਾਂ ਤੋਂ ਜਾਣੂ ਨਹੀਂ ਹੁੰਦੇ,ਜਿਸ ਕਾਰਨ ਬਹੁਤ ਸਾਰੀਆਂ ਅਣਸੁਖਾਵੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ।
ਉਨ੍ਹਾਂ ਨੇ ਵਧੇਰੇ ਵਿਸਥਾਰ ਨਾਲ ਦੱਸਦਿਆਂ ਕਿਹਾ ਕਿ ਅਠਾਰਾਂ ਸਾਲ ਤੋਂ ਘੱਟ ਉਮਰ ਦੇ ਬੱਚੇ ਵਹੀਕਲ ਚਲਾ ਰਹੇ ਹਨ, ਜਿੰਨ੍ਹਾਂ ਨੂੰ ਨਾ ਤਾਂ ਸੜਕ ਨਿਯਮਾਂ ਦਾ ਪਤਾ ਹੁੰਦਾ ਹੈ ਅਤੇ ਨਾ ਹੀ ਉਨ੍ਹਾਂ ਕੋਲ ਡਰਾਈਵਿੰਗ ਲਾਇਸੰਸ ਹੁੰਦਾ ਹੈ।ਅਜਿਹੇ ਬੱਚੇ ਦਰਦਨਾਕ ਘਟਨਾਵਾਂ ਨੂੰ ਸੱਦਾ ਦਿੰਦੇ ਹਨ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਰੂਪ ਲਾਲ ਬਾਂਸਲ ਨੇ ਕਿਹਾ ਕਿ ਸਾਨੂੰ ਸੜਕੀ ਆਵਾਜਾਈ ਦੇ ਨਿਯਮਾਂ ਨੂੰ ਧਿਆਨ ਚ’ ਰੱਖਣਾ ਚਾਹੀਦਾ ਹੈ ਅਤੇ ਟੈ੍ਰਫਿਕ ਬੱਤੀਆਂ ਦਾ ਪਾਲਣ ਕਰਨਾ ਚਾਹੀਦਾ ਹੈ।ਇਸ ਤਰ੍ਹਾਂ ਕਰਕੇ ਅਸੀਂ ਆਪਣੀ ਅਤੇ ਹੋਰਾਂ ਦੀ ਜ਼ਿੰਦਗੀ ਵੀ ਬਚਾ ਸਕਦੇ ਹਾਂ। ਇਸ ਸਮੇਂ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸ. ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ) , ਰਾਜਵਿੰਦਰ ਸਿੰਘ ਸੋਢੀ (ਜਨਰਲ ਸਕੱਤਰ), ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ) ਅਤੇ ਕੁਆਰਡੀਨੇਟਰ ਵੀ ਮੌਜੂਦ ਸਨ।