ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਐਲਾਨਿਆ ਜਾਵੇ - ਜਥੇਦਾਰ ਹਵਾਰਾ ਕਮੇਟੀ
- ਭਗਵੰਤ ਮਾਨ ਸਰਕਾਰ ਪਵਿੱਤਰ ਸ਼ਹਿਰ ਦਾ ਦਰਜਾ ਵਾਦਾ ਕਰਨ ਤੋਂ ਬਾਅਦ ਮੁਕਰੀ
- ਬੰਦੀ ਸਿੱਖਾਂ ਦੀ ਰਿਹਾਈ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ :- ਪਿਤਾ ਜਥੇਦਾਰ ਜਗਤਾਰ ਸਿੰਘ ਹਵਾਰਾ ਬਾਪੂ ਗੁਰਚਰਨ ਸਿੰਘ
ਚੰਡੀਗੜ੍ਹ, 16 ਜੁਲਾਈ 2025 - ਨੌਵੇਂ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਵਿਰਸੋਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਜਿਸ ਨੂੰ ਗੁਰੂ ਸਾਹਿਬ ਨੇ ਆਪ ਖਰੀਦ ਕੇ ਵਰਸੋਇਆ ਸੀ ਸਮੇਂ ਦੀਆਂ ਸਰਕਾਰਾਂ ਆਉਣ ਤੋਂ ਬਾਵਜੂਦ ਵੀ ਸ੍ਰੀ ਅਨੰਦਪੁਰ ਸਾਹਿਬ ਦਾ ਮਤਾ ਜੋ 1973 ਈਸਵੀ ਵਿੱਚ ਸਰਬੱਤ ਖਾਲਸੇ ਵੱਲੋਂ ਲਾਗੂ ਕੀਤਾ ਗਿਆ ਸੀ ਪਰ ਸਮੇਂ ਦੀਆਂ ਸਰਕਾਰਾਂ ਦੇ ਨਾਲ ਉਹ ਮਤਾ ਲਾਗੂ ਨਾ ਹੋ ਸਕਿਆ ਜਿਸ ਦੇ ਵਿੱਚ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਧਾਰਮਿਕ ਨਗਰੀ ਜਾਂ ਪਵਿੱਤਰ ਸ਼ਹਿਰ ਅਲਾਉਣ ਦਾ ਵਾਦਾ ਕੀਤਾ ਸੀ ਅਤੇ ਇਹ ਵਾਅਦਾ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਭਗਵੰਤ ਮਾਨ ਵੱਲੋਂ ਅਤੇ ਕੇਜਰੀਵਾਲ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿੱਚ ਵੀ ਕੀਤਾ ਸੀ ਪਰ ਸਾਢੇ ਤਿੰਨ ਸਾਲ ਬੀਤ ਚੁੱਕਣ ਤੋਂ ਬਾਅਦ ਵੀ ਸਰਕਾਰ ਕੁੰਭ ਕਰਨ ਦੀ ਨੀਂਦ ਸੁੱਤੀ ਪਈ ਹੈ ਅਤੇ ਸਰਕਾਰ ਨੇ ਇਨਾਂ ਦੋਵੇਂ ਪਵਿੱਤਰ ਸ਼ਹਿਰਾਂ ਨੂੰ ਪਵਿੱਤਰ ਨਗਰੀ ਨਹੀਂ ਐਲਾਨਿਆ ਜਿਸ ਕਾਰਨ ਸਮੁੱਚੇ ਸਿੱਖ ਜਗਤ ਦੇ ਵਿੱਚ ਰੋਸ ਹੈ ਐਨਾ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ ਪ੍ਰੋਫੈਸਰ ਬਲਜਿੰਦਰ ਸਿੰਘ ਵੱਲੋਂ ਸਮੂਹ ਮੈਂਬਰ ਸਾਹਿਬਾਨ ਵੱਲੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਪ੍ਰੈਸ ਕਾਨਫਰੰਸ ਰਾਹੀਂ ਕੀਤਾ ਗਿਆ।
ਇਸ ਮੌਕੇ ਉਹਨਾਂ ਕਿਹਾ ਕਿ 92 ਸੀਟਾਂ ਜਿੱਤਣ ਤੋਂ ਬਾਅਦ ਵੀ ਸਿੱਖ ਜਗਤ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ ਕਿਉਂਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਵਸਾਉਣ ਵਾਲੇ ਗੁਰੂ ਤੇਗ ਬਹਾਦਰ ਜੀ ਦੇ ਸਾਲਾ ਸ਼ਤਾਬਦੀ ਮਨਾਉਣ ਲਈ ਜੰਗੀ ਪੱਧਰ ਤੇ ਤਿਆਰੀਆਂ ਚਫੇਰਿਓਂ ਕੀਤੀ ਜਾ ਰਹੀਆਂ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਿਆਰੀਆਂ ਸਬੰਧੀ ਵੱਖ-ਵੱਖ ਸੁਝਾਅ ਵੀ ਮੰਗੇ ਜਾ ਰਹੇ ਹਨ ਸੁਝਾਅ ਲੈਣੇ ਜਾਂ ਮੰਨਣੇ ਤਾਂ ਬਹੁਤ ਦੂਰ ਦੀ ਗੱਲ ਸਰਕਾਰਾਂ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤੇ ਹੋਏ ਵਾਅਦੇ ਵੀ ਪੂਰੇ ਨਹੀਂ ਕਰ ਰਹੇ ਤੇ ਸਰਕਾਰ ਨੂੰ ਅਸੀਂ ਯਾਦ ਕਰਵਾਉਣਾ ਚਾਹੁੰਦੇ ਹਾਂ ਕਿ ਉਹ ਸ਼੍ਰੀ ਆਨੰਦਪੁਰ ਸਾਹਿਬ ਅਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਵਾ ਨਹੀਂ ਤਾਂ 27 ਜੁਲਾਈ ਨੂੰ ਤਖਤ ਸ਼੍ਰੀ ਕੇਸਗੜ ਸਾਹਿਬ ਦੀ ਹਦੂਦ ਅੰਦਰ ਧਾਰਮਿਕ ਢੰਗ ਨਾਲ ਰੋਸ ਮਾਰਚ ਕੀਤਾ ਜਾਵੇਗਾ ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਸਰਕਾਰ ਦਾ ਬਾਈਕਾਟ ਧਾਰਮਿਕ ਤੌਰ ਤੇ ਕਰਨਗੀਆਂ ਇਹ ਬਾਈਕਾਟ ਕਿਸੇ ਸਿਆਸਤ ਤੋਂ ਪ੍ਰੇਰਿਤ ਨਹੀਂ ਹੋਵੇਗਾ ਬਲਕਿ ਦੁਨੀਆਂ ਵਿੱਚ ਵੱਸਦੇ ਸਿੱਖ ਜਗਤ ਭਾਈਚਾਰੇ ਅਤੇ ਗੁਰੂ ਤੇਗ ਬਹਾਦਰ ਜੀ ਜੋ ਮਨੁੱਖੀ ਅਧਿਕਾਰਾ ਕੀਮਤਾਂ ਲਈ ਹਮੇਸ਼ਾ ਤਤਪਰ ਰਹਿੰਦੇ ਸਨ ਦੇ ਸੰਦਰਭ ਵਿੱਚ ਹੋਵੇਗਾ।
ਹਵਾਰਾ ਕਮੇਟੀ ਦੇ ਪ੍ਰੋਫੈਸਰ ਬਲਜਿੰਦਰ ਸਿੰਘ ਬਾਪੂ ਗੁਰਚਰਨ ਸਿੰਘ ਪਿਤਾ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਸਮੇਤ ਜਰਨਲ ਸੁਬੇਗ ਸਿੰਘ ਸ਼ਹੀਦ ਦੇ ਭਰਾ ਬੇਅੰਤ ਸਿੰਘ ਅਤੇ ਐਡਵੋਕੇਟ ਜਸਵੀਰ ਸਿੰਘ ਜੰਮੂ ਵੱਲੋਂ ਸਾਂਝੇ ਤੌਰ ਤੇ ਪ੍ਰੈਸ ਕੋਨਫਰੈਂਸ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਬੇਅਦਬੀਆਂ ਦੇ ਮਾਮਲੇ ਦੇ ਸੰਬੰਧ ਵਿੱਚ ਜਿਸ ਤਰ੍ਹਾਂ ਵਿਸ਼ੇਸ਼ ਇਜਲਾਸ ਬੁਲਾ ਕੇ ਕਾਨੂੰਨ ਬਣਾਉਣ ਦੀਆਂ ਗੱਲਾਂ ਕਰਦੇ ਹਨ ਉਸੇ ਤਰ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਵੀ ਗੱਲ ਕਰਨ ਅਤੇ ਬੰਦੀ ਸਿੰਘਾਂ ਦੀ ਰਿਹਾਈ ਕਰਵਾ ਕੇ ਆਪਣੀਆਂ ਸਜ਼ਾ ਭੁਗਤ ਚੁੱਕੇ ਸਿੰਘਾਂ ਨੂੰ ਜਲਦ ਰਿਹਾ ਕਰਨ ਇਹ ਹੀ ਗੁਰੂ ਸਾਹਿਬ ਪ੍ਰਤੀ ਸੱਚੀ ਸ਼ਰਧਾਜਲੀ ਸਰਕਾਰ ਦੀ ਹੋਵੇਗੀ ਦੂਜੇ ਪਾਸੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਪਵਿੱਤਰ ਸ਼ਹਿਰਾਂ ਵਿੱਚ ਨਜਾਇਜ਼ ਤੌਰ ਤੇ ਵਿਕ ਰਹੇ ਤੰਬਾਕੂ ਸ਼ਰਾਬ ਮੀਟ ਦੀ ਦੁਕਾਨਾਂ ਬੀੜੀ ਸਿਗਰਟ ਆਦਿ ਨੂੰ ਸਰਕਾਰ ਜਲਦ ਬੰਦ ਕਰਾਵੇ ਅਤੇ ਐਣਾ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਜਾਵੇ।
ਭਗਵੰਤ ਮਾਨ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਐਲਾਨਣ ਤੌ ਮੁੱਕਰੇ- ਜਥੇਦਾਰ ਹਵਾਰਾ ਕਮੇਟੀ
ਬੰਦੀ ਸਿੰਘਾਂ ਦੀ ਰਿਹਾਈ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸੱਚੀ ਸ਼ਰਧਾਜਲੀ
ਸ੍ਰੀ ਅਨੰਦਪੁਰ ਸਾਹਿਬ (16 ਜੁਲਾਈ ) ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਤੇ ਦੋਸ਼ ਲਾਇਆ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਐਲਾਨਣ ਦੇ ਕੀਤੇ ਵਾਅਦੇ ਤੋਂ ਮੁੱਕਰ ਗਏ ਹਨ। ਸਾਡੇ ਤਿੰਨ ਸਾਲ ਤੋਂ ਕੁੰਭਕਰਨ ਦੀ ਨੀਂਦ ਵਿੱਚ ਸੁੱਤੀ ਸਰਕਾਰ ਨੂੰ ਜਗਾਉਣ ਲਈ ਅੱਜ ਪੰਜਾਬ ਵਾਸੀ ਮੀਡੀਆ ਦਾ ਸਹਾਰਾ ਲੈ ਰਹੇ ਹਨ।
ਪੰਜਾਬ ਦੇ ਵੋਟਰ ਆਪ ਨੂੰ 92 ਸੀਟਾਂ ਜਿਤਾਉਣ ਦੇ ਬਾਅਦ ਠੱਗਿਆ ਮਹਿਸੂਸ ਕਰ ਰਹੇ ਹਨ। ਸ੍ਰੀ ਅਨੰਦਪੁਰ ਸਾਹਿਬ ਨੂੰ ਵਸਾਉਣ ਵਾਲੇ ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਤਾਬਦੀ ਮਨਾਉਣ ਲਈ ਜੰਗੀ ਪੱਧਰ ਤੇ ਤਿਆਰੀਆਂ ਹਰ ਪਾਸੇ ਹੋ ਰਹੀਆਂ ਹਨ। ਪਰ ਇਸ ਸ਼ਹਿਰ ਨੂੰ ਸਿੱਖ ਮਰਿਆਦਾ ਅਨੁਸਾਰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਵੱਲ ਸਰਕਾਰਾਂ ਦਾ ਕੋਈ ਧਿਆਨ ਨਹੀਂ ਹੈ।
ਹਵਾਰਾ ਕਮੇਟੀ ਨੇ ਕਿਹਾ ਸ੍ਰੀ ਅਨੰਦਪੁਰ ਸਾਹਿਬ ਆਮ ਸ਼ਹਿਰ ਨਹੀਂ ਹੈ, ਇਸਨੇ ਹਿੰਦੂਸਤਾਨ ਨੂੰ ਜੁਲਮੀ ਮੁਗਲ ਹਕੂਮਤ ਤੋਂ ਨਿਜਾਤ ਦਿਵਾਈ ਹੈ। ਪਰ ਬਦਕਿਸਮਤੀ ਨਾਲ ਭਾਰਤ ਦੇ ਬਹੁਤ ਸਾਰੇ ਸ਼ਹਿਰ ਬਿਨਾਂ ਮੰਗੇ ਪਵਿੱਤਰ ਸ਼ਹਿਰ ਐਲਾਨ ਦਿੱਤੇ ਗਏ ਪਰ ਅਨੰਦਪੁਰ ਸਾਹਿਬ ਦੀ ਕਿਸੇ ਨੇ ਸਾਰ ਨਹੀਂ ਲਈ।
ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਵੱਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਦਿੱਤੀ ਸ਼ਹਾਦਤ ਸ਼ਿਖਰ ਦੀ ਉਦਾਹਰਣ ਹੈ ਪਰ ਕੇਂਦਰ ਅਤੇ ਪੰਜਾਬ ਸਰਕਾਰ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾ ਨੂੰ ਰਿਹਾ ਨਾ ਕਰਕੇ ਗੁਰੂ ਸਾਹਿਬ ਦੀ ਸ਼ਤਾਬਦੀ ਮਨਾਉਣ ਦਾ ਢੋਂਗ ਕਰ ਰਹੀਆਂ ਹਨ ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਹਵਾਰਾ ਕਮੇਟੀ ਦੇ ਪ੍ਰੋਫੈਸਰ ਬਲਜਿੰਦਰ ਸਿੰਘ, ਬਾਪੂ ਗੁਰਚਰਨ ਸਿੰਘ, ਮਹਾਂਬੀਰ ਸਿੰਘ ਸੁਲਤਾਨਵਿੰਡ, ਬੇਅੰਤ ਸਿੰਘ ਭਰਾਤਾ ਬਲਬਹਿਰ ਸਿੰਘ 6ਵਾਰ ਜਨਰਲ ਸ਼ਬੇਗ ਸਿੰਘ, ਪੰਜ ਸਿੰਘਾਂ ਚੋ ਸਤਨਾਮ ਸਿੰਘ ਖੰਡਾ, ਐਡਵੋਕੇਟ ਜਸਬੀਰ ਸਿੰਘ ਜੰਮੂ ਅਤੇ ਰਘਬੀਰ ਸਿੰਘ ਭੁੱਚਰ ਨੇ ਕਰਾ ਜੇਕਰ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੰਘਾ ਦੀ ਰਿਹਾਈ ਅਤੇ ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਐਲਾਨਣ ਦਾ ਨੋਟੀਫ਼ਿਕੇਸ਼ਨ ਜਾਰੀ ਨਹੀਂ ਹੁੰਦਾ ਤਾਂ ਆਪ ਅਤੇ ਭਾਜਪਾ ਸਰਕਾਰਾਂ ਨੂੰ ਸ਼ਤਾਬਦੀਆਂ ਮਨਾਉਣ ਦਾ ਕੋਈ ਹੱਕ ਨਹੀ ।ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਹੋਇਆ ਸੀ ਅਤੇ ਉੱਥੇ ਸਥਿਤ ਸ੍ਰੀ ਹਰਿਮੰਦਰ ਸਾਹਿਬ ਸਾਰੀ ਮਨੁੱਖਤਾ ਨੂੰ ਇਲਾਹੀ ਸੰਦੇਸ਼ ਦੇਂਦਾ ਹੈ ਜਿਸ ਵੱਲ ਸਰਕਾਰ ਦਾ ਧਿਆਨ ਨਹੀਂ ਹੈ।