ਲੰਗਾਹ ਨੇ ਕੀਤਾ ਸੁਖਬੀਰ ਬਾਦਲ ਦਾ ਧੰਨਵਾਦ
ਗੁਰਦਾਸਪੁਰ, 17 ਜੁਲਾਈ: ਅਕਾਲੀ ਲੀਡਰ ਸੁੱਚਾ ਸਿੰਘ ਲੰਗਾਹ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਲੰਗਾਹ ਨੇ ਸੋਸ਼ਲ ਮੀਡੀਆ ਰਾਹੀਂ ਇੱਕ ਪੋਸਟ ਕਰਕੇ ਲਿਖਿਆ ਕਿ ਉਨ੍ਹਾਂ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਦੀ ਜਿੰਮੇਵਾਰੀ ਸੌਂਪਣ ਲਈ ਉਹ ਸੁਖਬੀਰ ਸਿੰਘ ਬਾਦਲ ਦੇ ਘਰ ਪਹੁੰਚੇ ਅਤੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਮੌਕੇ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤੀ ਗਿਆਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਨੇ ਜ਼ਿਲ੍ਹੇ ਦੀ ਲੀਡਰਸ਼ਿਪ ਨਾਲ ਵੀ ਮੁਲਾਕਾਤ ਕੀਤੀ ਅਤੇ ਆਗਾਮੀ ਰਣਨੀਤੀਆਂ ਉੱਤੇ ਵਿਚਾਰ-ਚਰਚਾ ਕੀਤੀ।
ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਚ ਵੀ ਨਵਾਂ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।