ਅਕਾਲੀ ਆਗੂ ਹਰਜਿੰਦਰ ਸਿੰਘ ਆੜ੍ਹਤੀ ਨੂੰ ਸਦਮਾ, ਭੈਣ ਦਾ ਦੇਹਾਂਤ
- ਬ੍ਰਹਮਪੁਰਾ ਸਮੇਤ ਵੱਖ ਵੱਖ ਆਗੂਆਂ ਵਲੋਂ ਕੀਤਾ ਗਿਆ ਦੁੱਖ ਦਾ ਪ੍ਰਗਟਾਵਾ
ਚੋਹਲਾ ਸਾਹਿਬ/ਤਰਨਤਾਰਨ,18 ਜੁਲਾਈ 2025 - ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਜਿੰਦਰ ਸਿੰਘ ਜਿੰਦਾ ਆੜ੍ਹਤੀ ਸਾਬਕਾ ਮੈਂਬਰ ਪੰਚਾਇਤ ਚੋਹਲਾ ਸਾਹਿਬ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਵੱਡੇ ਭੈਣ ਜੀ ਬੀਬੀ ਵੀਰ ਕੌਰ ਅਚਾਨਕ ਸਦੀਵੀ ਵਿਛੋੜਾ ਦੇ ਗਏ।ਇਸ ਦੁੱਖ ਦੀ ਘੜੀ ਵਿੱਚ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਉਨ੍ਹਾਂ ਦੇ ਗ੍ਰਹਿ ਚੋਹਲਾ ਸਾਹਿਬ ਵਿਖੇ ਪੁੱਜ ਕੇ ਹਰਜਿੰਦਰ ਸਿੰਘ ਜਿੰਦਾ ਆੜ੍ਹਤੀ ਅਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਭੈਣਾਂ ਦਾ ਰਿਸ਼ਤਾ ਬਹੁਤ ਹੀ ਅਨਮੋਲ ਹੁੰਦਾ ਹੈ ਅਤੇ ਉਹ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹੇ ਹਨ,ਕਿਉਂਕਿ ਇਹ ਪਰਿਵਾਰ ਉਨ੍ਹਾਂ ਦਾ ਆਪਣਾ ਹੈ।ਉਨ੍ਹਾਂ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ।
ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਸੀਨੀਅਰ ਅਕਾਲੀ ਆਗੂ ਜਥੇ.ਸਤਨਾਮ ਸਿੰਘ ਸੱਤਾ,ਅਮਰੀਕ ਸਿੰਘ ਸਾਬਕਾ ਸਰਪੰਚ,ਦਲਬੀਰ ਸਿੰਘ ਸਾਬਕਾ ਸਰਪੰਚ ਚੋਹਲਾ ਸਾਹਿਬ, ਬਾਬਾ ਹਰਭੇਜ ਸਿੰਘ ਗੁਰਦੁਆਰਾ ਬਾਬਾ ਲੂਆਂ ਸਾਹਿਬ ਵਾਲੇ,ਸੁਰਜੀਤ ਸਿੰਘ ਆੜ੍ਹਤੀ,ਯੂਥ ਆਗੂ ਸਤਨਾਮ ਸਿੰਘ ਕਰਮੂੰਵਾਲਾ,ਮਾਸਟਰ ਦਲਬੀਰ ਸਿੰਘ ਚੰਬਾ,ਮਾਸਟਰ ਗੁਰਨਾਮ ਸਿੰਘ ਧੁੰਨ,ਬੱਲੀ ਸਿੰਘ,ਬਾਬਾ ਲਖਵਿੰਦਰ ਸਿੰਘ ਗੋਲਡੀ,ਚੈਂਚਲ ਸਿੰਘ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ,ਚੇਅਰਮੈਨ ਦਇਆ ਸਿੰਘ ਇੰਚਾਰਜ ਬਿਜਲੀ ਬੋਰਡ,ਭੁਪਿੰਦਰ ਕੁਮਾਰ ਕਾਲਾ ਪ੍ਰਧਾਨ,ਸਵਰਨ ਸਿੰਘ ਮੁਨੀਮ,ਸੂਬੇਦਾਰ ਹਰਬੰਸ ਸਿੰਘ,ਸੂਬੇਦਾਰ ਬਲਵੰਤ ਸਿੰਘ,ਅਵਤਾਰ ਸਿੰਘ ਰੇਮੰਡ ਵਾਲੇ,ਮਨਜਿੰਦਰ ਸਿੰਘ ਲਾਟੀ, ਡਾ.ਜਤਿੰਦਰ ਸਿੰਘ,ਜਗਰੂਪ ਸਿੰਘ ਪੱਖੋਪੁਰ,ਬੱਬਲੂ ਮੁਨੀਮ,ਕਿਸਾਨ ਆਗੂ ਗੁਰਦੇਵ ਸਿੰਘ,ਦਿਲਬਰ ਸਿੰਘ,ਤਰਸੇਮ ਨਈਅਰ ਆਦਿ ਵਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਪਰਿਵਾਰਕ ਸੂਤਰਾਂ ਅਨੁਸਾਰ ਬੀਬੀ ਵੀਰ ਕੌਰ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 21 ਜੁਲਾਈ ਨੂੰ ਉਨ੍ਹਾਂ ਦੇ ਗ੍ਰਹਿ ਚੋਹਲਾ ਸਾਹਿਬ ਵਿਖੇ ਹੋਵੇਗੀ।