ਅਧਿਆਪਕਾਂ ਦੇ ਗੈਰ ਵਿੱਦਿਅਕ ਕੰਮਾਂ ਨੂੰ ਬੰਦ ਕਰਨ ਅਤੇ ਐਸ ਐਮ ਸੀ ਦੇ ਗਠਨ ਵਿੱਚ ਰਾਜਨੀਤਕ ਦਖਲ ਬੰਦ ਕਰਨ ਦੀ ਮੰਗ
ਅਧਿਆਪਕਾਂ ਨੇ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਪ੍ਰਤੀ ਧਾਰੀ ਚੁੱਪੀ ਖਿਲਾਫ ਕੀਤੀ ਨਾਅਰੇਬਾਜੀ, ਜਿਲਾ ਸਿੱਖਿਆ ਅਧਿਕਾਰੀ ਨੂੰ ਦਿੱਤਾ ਮੰਗ ਪੱਤਰ
ਰੋਹਿਤ ਗੁਪਤਾ
ਗੁਰਦਾਸਪੁਰ 18 ਜੁਲਾਈ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਫੈਸਲੇ ਅਨੁਸਾਰ ਅੱਜ ਜਿਲ੍ਹਾ ਇਕਾਈ ਗੁਰਦਾਸਪੁਰ ਵੱਲੋਂ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਮਸਲਿਆਂ ਦੇ ਹੱਲ ਨਾ ਕਰਨ ਦੇ ਰੋਸ ਵਜੋਂ ਪੰਜਾਬ ਸਰਕਾਰ ਖਿਲਾਫ ਜਬਰਦਸ਼ਤ ਨਾਅਰੇਬਾਜ਼ੀ ਕਰਨ ਉਪਰੰਤ ਜਿਲ੍ਹਾ ਸਿੱਖਿਆ ਅਫਸਰ (ਸੀ ਸੈਕੰਡਰੀ ਅਤੇ ਐਲੀਮੈਂਟਰੀ) ਗੁਰਦਾਸਪੁਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ।
ਪਹਿਲਾਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਪਾਰਕ ਵਿੱਚ ਵੱਡੀ ਗਿਣਤੀ ਵਿੱਚ ਇੱਕਠੇ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕੁਲਦੀਪ ਪੂਰੋਵਾਲ,ਦਿਲਦਾਰ ਭੰਡਾਲ ਤੇ ਅਨਿਲ ਕੁਮਾਰ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਹਰ ਮਹੀਨੇ ਦੀ 1 ਤਰੀਕ ਨੂੰ ਸਾਰੇ ਕਰਮਚਾਰੀਆਂ ਨੂੰ ਤਨਖਾਹ ਦੇਣੀ ਯਕੀਨੀ ਬਣਾਈ ਜਾਵੇ, ਅਧਿਆਪਕਾਂ ਦੇ ਹੱਕ ਵਿੱਚ ਹੋਏ ਫੈਸਲਿਆਂ ਨੂੰ ਜਨਰਲਾਇਜ ਕੀਤਾ ਜਾਵੇ, 5178 ਅਧਿਆਪਕਾਂ ਦੇ ਬਕਾਏ ਜਲਦ ਜਾਰੀ ਕੀਤੇ ਜਾਣ, ਸਕੂਲ ਮਨੈਜਮੈਂਟ ਕਮੇਟੀਆਂ ਦੇ ਗਠਨ ਵਿੱਚ ਸਿਆਸੀ ਦਖਲ ਅੰਦਾਜ਼ੀ ਬੰਦ ਕੀਤੀ ਜਾਵੇ, ਅਧਿਆਪਕਾਂ ਤੋਂ ਲਏ ਜਾਂਦੇ ਸਾਰੇ ਗੈਰ ਵਿਿਦਅਕ ਕੰਮ ਬੰਦ ਕੀਤੇ ਜਾਣ, ਸਾਰੇ ਵਰਗਾਂ ਦੀਆਂ ਤਰੱਕੀਆਂ ਕੀਤੀਆ ਜਾਣ, ਕੰਪਿਊਟਰ ਅਧਿਆਪਕਾਂ ਮੈਰੀਟੋਰੀਅਸ ਅਧਿਆਪਕਾ ਐਸੋਸੀਏਟ ਅਧਿਆਪਕਾਂ , ਅਦਾਰਸ਼ ਮਾਡਲ ਸਕੂਲਾਂ ਦੇ ਅਧਿਆਪਕਾ ਅਤੇ ਐਨ.ਐਸ.ਕਿਊ .ਐਫ, ਅਧਿਆਪਕਾਂ ਨੂੰ ਤਨਖਾਹ ਸਕੇਲਾ ਦੇ ਘੇਰੇ ਵਿੱਚ ਲਿਆਂਦਾ ਜਾਵੇ, ਵੱਖ-ਵੱਖ ਕਾਡਰਾਂ ਅਧੀਨ ਭਰਤੀ ਹੋਏ ਅਧਿਆਪਕਾਂ ਅਤੇ ਪੱਦ ਉੱਨਤ ਕੀਤੇ ਗਏ ਲੈਕਚਰਾਰ ਨੂੰ ਬਦਲੀ ਦਾ ਵਿਸ਼ੇਸ਼ ਮੌਕਾ ਦਿੱਤਾ ਜਾਵੇ, 8886 ਅਧਿਆਪਕਾਂ ਦੇ ਮਸਲੇ ਹੱਲ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਕੇਂਦਰੀ ਸਕੇਲ ਵਾਪਸ ਲਏ ਜਾਣ, ਸੋਧ ਦੇ ਨਾਂ ਤੇ ਬੰਦ ਕੀਤੇ ਪੇਂਡੂ ਭੱਤੇ ਸਮੇਤ ਸਮੁੱਚੇ ਭੱਤੇ ਬਹਾਲ ਕੀਤੇ ਜਾਣ,ਮਹਿਗਾਈ ਭੱਤੇ ਰਹਿੰਦੀਆਂ ਕਿਸ਼ਤਾ ਜਾਰੀ ਕੀਤੀਆਂ ਜਾਣ ਆਦਿ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਰੰਧਾਵਾ, ਜੋਤ ਪ੍ਰਕਾਸ਼ ਸਿੰਘ, ਮੰਗਲਦੀਪ, ਕੁਲਵੰਤ ਸਿੰਘ, ਬਲਕਾਰ ਸਿੰਘ, ਜਗਦੀਸ਼ ਰਾਜ ਬੈਂਸ,ਸਲਵਿੰਦਰ ਕੁਮਾਰ, ਕਪਿਲ ਸ਼ਰਮਾ,ਪਲਵਿੰਦਰ ਸਿੰਘ ਸਿਮਰਨਜੀਤ ਸਿੰਘ ਲਖਵਿੰਦਰ ਸਿੰਘ ਰਜਿੰਦਰ ਸਿੰਘ ਹਰਪ੍ਰੀਤ ਸਿੰਘ ਅਮਨਦੀਪਅਤੇ ਹੌਰ ਮੌਜੂਦ ਸਨ।