ਬਿਕਰਮ ਮਜੀਠੀਆ ਖਿਲਾਫ ਇਕ ਹੋਰ ਪਰਚਾ ਦਰਜ, ਪੜ੍ਹੋ ਕੀ ਹੈ ਮਾਮਲਾ
ਚੰਡੀਗੜ੍ਹ, 31 ਜੁਲਾਈ 2025 - ਬਿਕਰਮ ਸਿੰਘ ਮਜੀਠੀਆ ਖਿਲਾਫ ਇਕ ਹੋਰ ਪਰਚਾ ਦਰਜ ਕੀਤਾ ਗਿਆ ਹੈ। ਮਜੀਠੀਆ 'ਤੇ ਵਿਜੀਲੈਂਸ ਕਾਰਵਾਈ ਵਿਚ ਰੁਕਾਵਟ ਪਾਉਣ ਦੇ ਇਲਜ਼ਾਮ ਹੇਠ ਪਰਚਾ ਦਰਜ ਹੋਇਆ ਹੈ।
ਦੱਸ ਦਈਏ ਕਿ ਵਿਜੀਲੈਂਸ ਵੱਲੋਂ ਕੀਤੀ ਗਈ ਰੇਡ ਦੌਰਾਨ ਪੁਲਿਸ ਕਰਮਚਾਰੀਆਂ ਨਾਲ ਹੱਥੋਪਾਈ ਕਰਨ ਅਤੇ ਸਰਕਾਰੀ ਕਾਰਵਾਈ ਵਿੱਚ ਰੁਕਾਵਟ ਪਾਉਣ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਮਜੀਠੀਆ ਅਤੇ ਉਸ ਦੇ ਸਮਰਥਕਾਂ ਖਿਲਾਫ਼ ਨਵੀਂ ਐਫਆਈਆਰ ਦਰਜ ਕੀਤੀ ਹੈ।
ਜਾਣਕਾਰੀ ਮੁਤਾਬਕ, ਵਿਜੀਲੈਂਸ ਟੀਮ ਜਦੋਂ ਮਜੀਠੀਆ ਦੇ ਇਲਾਕੇ ਵਿੱਚ ਰੇਡ ਲਈ ਗਈ ਸੀ, ਤਦ ਉਸਦੇ ਸਮਰਥਕਾਂ ਵੱਲੋਂ ਟੀਮ ਦੀ ਕਾਰਵਾਈ ਵਿੱਚ ਰੁਕਾਵਟ ਪਾਈ ਗਈ। ਇਸ ਦੌਰਾਨ ਮਜੀਠੀਆ ਦੇ ਸਮਰਥਕਾਂ ਨੇ ਨਾ ਸਿਰਫ਼ ਵਿਜੀਲੈਂਸ ਅਧਿਕਾਰੀਆਂ ਨਾਲ ਹੱਥੋਪਾਈ ਕੀਤੀ, ਬਲਕਿ ਪੁਲਿਸ ਦੀ ਸਰਕਾਰੀ ਡਿਊਟੀ ਵਿੱਚ ਦਖਲਅੰਦਾਜ਼ੀ ਵੀ ਕੀਤੀ। ਹੁਣ ਅੰਮ੍ਰਿਤਸਰ ਪੁਲਿਸ ਵੱਲੋਂ ਦਰਜ ਕੀਤੀ ਗਈ FIR ਦੇ ਆਧਾਰ ‘ਤੇ ਮਜੀਠੀਆ ਦੇ ਸਮਰਥਕਾਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਹੋਣ ਦੀ ਸੰਭਾਵਨਾ ਹੈ।