← ਪਿਛੇ ਪਰਤੋ
ਜਗਰਾਓ- ਦੋ ਨਸ਼ਾ ਤਸਕਰ ਕਾਬੂ
ਦੀਪਕ ਜੈਨ
ਜਗਰਾਓ- ਪੁਲਿਸ ਜ਼ਿਲਾ ਲੁਧਿਆਣਾ ਦਿਹਾਤੀ ਦੇ ਐਸਐਸਪੀ ਡਾਕਟਰ ਅੰਕੁਰ ਗੁਪਤਾ ਆਈਪੀਐਸ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਅੱਜ ਥਾਣਾ ਸਦਰ ਜਗਰਾਉਂ ਵੱਲੋਂ ਦੋ ਅਲੱਗ ਅਲੱਗ ਮਾਮਲਿਆਂ ਵਿੱਚ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਹਿਲੇ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਥਾਣਾ ਸਦਰ ਜਗਰਾਉਂ ਦੇ ਮੁਖੀ ਸਬ ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀ ਕਰਮਚਾਰੀਆਂ ਦੇ ਨਾਲ ਦੁਰਾਨੇ ਗਸਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਗਸ਼ਤ ਕਰਦੇ ਹੋਏ ਪਿੰਡ ਸੋਹੀਆਂ ਨੂੰ ਜਾਂਦੀ ਲਿੰਕ ਰੋਡ ਤੋਂ ਸੂਆ ਦੇ ਨਾਲ ਨਾਲ ਕੱਚੇ ਰਸਤੇ ਰਾਹੀਂ ਪਿੰਡ ਗਗੜਾ ਨੂੰ ਜਾ ਰਹੇ ਸਨ ਤਾਂ ਸਾਹਮਣੇ ਤੋਂ ਇੱਕ ਨੌਜਵਾਨ ਤੁਰਿਆ ਆਉਂਦਾ ਦਿਖਾਈ ਦਿੱਤਾ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਕਾਹਲੀ ਕਾਹਲੀ ਪਿੱਛੇ ਨੂੰ ਮੁੜ ਪਿਆ। ਜਿਸ ਨੇ ਆਪਣੇ ਹੱਥ ਵਿੱਚ ਪਕੜਿਆ ਹੋਇਆ ਲਿਫਾਫਾ ਸੜਕ ਤੇ ਸੁੱਟ ਦਿੱਤਾ। ਪੁਲਿਸ ਵੱਲੋਂ ਉਸ ਨੂੰ ਰੋਕ ਕੇ ਕਾਬੂ ਕੀਤਾ ਗਿਆ ਅਤੇ ਜਦੋਂ ਉਸਦੀ ਤਲਾਸ਼ੀ ਲਿੱਤੀ ਗਈ ਤਾਂ ਉਸ ਪਾਸੋਂ 30 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਉਕਤ ਵਿਅਕਤੀ ਤੋਂ ਜਦੋਂ ਉਸਦਾ ਨਾਮ ਪਤਾ ਪੁੱਛਿਆ ਗਿਆ ਤਾਂ ਉਸਨੇ ਆਪਣਾ ਨਾਮ ਮਨਪ੍ਰੀਤ ਸਿੰਘ ਉਰਫ ਗੋਲਾ ਪੁੱਤਰ ਜਗਤਾਰ ਸਿੰਘ ਵਾਸੀ ਮਲਕ ਦੱਸਿਆ। ਥਾਣਾ ਮੁਖੀ ਨੇ ਦੱਸਿਆ ਕਿ ਦੋਸ਼ੀ ਦੇ ਖਿਲਾਫ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੂਸਰੇ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਥਾਣਾ ਮੁਖੀ ਨੇ ਦੱਸਿਆ ਕਿ ਏਐਸਆਈ ਧਰਮਿੰਦਰ ਸਿੰਘ ਇੰਚਾਰਜ ਕੌਕੇ ਕਲਾ ਚੌਂਕੀ ਆਪਣੇ ਸਾਥੀ ਕਰਮਚਾਰੀਆਂ ਦੇ ਨਾਲ ਬਾਹਦ ਟੀ ਪੁਆਇੰਟ ਸਿੱਧਵਾਂ ਕਲਾ ਤੋਂ ਕਮਲਪ੍ਰੀਤ ਸਿੰਘ ਉਰਫ ਕਮਲ ਪੁੱਤਰ ਜਗਤਾਰ ਸਿੰਘ ਵਾਸੀ ਪੋਨਾ ਥਾਣਾ ਸਦਰ ਜਗਰਾਉਂ ਨੂੰ ਕਾਬੂ ਕਰਕੇ ਉਸ ਪਾਸੋਂ 10.3 ਗਰਾਮ ਹਰਰੋਇਨ ਬਰਾਮਦ ਕੀਤੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਉਕਤ ਕਮਲਪ੍ਰੀਤ ਸਿੰਘ ਦੇ ਖਿਲਾਫ ਵੀ ਐਨਡੀਪੀਐਸ ਐਕਟ ਅਧੀਨ ਥਾਣਾ ਸਦਰ ਵਿਖੇ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Total Responses : 6165