ਵੱਡੀ ਖ਼ਬਰ: ਪੰਜਾਬ ਦੇ ਕਿਸਾਨਾਂ ਨੇ ਲੈਂਡ ਪੂਲਿੰਗ ਪਾਲਿਸੀ ਵਿਰੁੱਧ ਲੜ੍ਹਾਈ ਕੀਤੀ ਤੇਜ਼, 24 ਅਗਸਤ ਨੂੰ ਸੱਦਿਆ ਵੱਡਾ ਇਕੱਠ
ਰਵਿੰਦਰ ਢਿੱਲੋਂ
ਚੰਡੀਗੜ੍ਹ/ਸਮਰਾਲਾ, 4 ਅਗਸਤ 2025- ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਲੈਂਡ ਪੂਲਿੰਗ ਦੇ ਵਿਰੁੱਧ ਆਪਣੀ ਲੜਾਈ ਨੂੰ ਤੇਜ਼ ਕਰਦੇ ਹੋਏ 24 ਅਗਸਤ ਨੂੰ ਸਮਰਾਲਾ ਵਿਖੇ ਇੱਕ ਵੱਡੀ ਮਹਾਰੈਲੀ ਦਾ ਐਲਾਨ ਕੀਤਾ ਹੈ। ਇਸ ਰੈਲੀ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅਗਲੀ ਰਣਨੀਤੀ ਬਣਾਈ ਜਾਵੇਗੀ।
ਦੱਸ ਦਈਏ ਕਿ ਕਿਸਾਨ ਇਸ ਨੀਤੀ ਦੇ ਖਿਲਾਫ਼ ਪੂਰੀ ਤਾਕਤ ਨਾਲ ਵਿਰੋਧ ਕਰ ਰਹੇ ਹਨ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਰੋਜ਼ਾਨਾ ਸਰਕਾਰ ਵਿਰੁੱਧ ਮਾਰਚ ਕੱਢੇ ਜਾ ਰਹੇ ਹਨ।
ਕਿਸਾਨ ਨੇਤਾ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਸ ਮਹਾਰੈਲੀ ਰੈਲੀ ਵਿੱਚ ਰਿਕਾਰਡ ਤੋੜ ਇਕੱਠ ਹੋਵੇਗਾ। ਇੱਥੇ ਹੀ ਕਿਸਾਨ ਅੰਦੋਲਨ ਦੇ ਅਗਲੇ ਕਾਰਜਕ੍ਰਮਾਂ ਦਾ ਐਲਾਨ ਕੀਤਾ ਜਾਵੇਗਾ। ਇਹ ਰੈਲੀ ਕਿਸਾਨਾਂ ਦੇ ਇਕਜੁੱਟ ਸੰਘਰਸ਼ ਦੀ ਇੱਕ ਹੋਰ ਮਿਸਾਲ ਹੋਵੇਗੀ। ਪੰਜਾਬ ਭਰ ਦੇ ਕਿਸਾਨ ਇਸ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲੈਣਗੇ।