ਜਵਾਹਰ ਨਵੋਦਿਆ ਵਿਦਿਆਲਿਆ ਦੇ ਦਾਖ਼ਲੇ ਲਈ ਭਰਨ ਦੀ ਪ੍ਰਕਿਰਿਆ ਸ਼ੁਰੂ
ਰੋਹਿਤ ਗੁਪਤਾ
ਗੁਰਦਾਸਪੁਰ, 5 ਅਗਸਤ ਪੀ.ਐੱਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ (ਗੁਰਦਾਸਪੁਰ) ਵਿਖੇ ਗਿਆਰ੍ਹਵੀਂ ਜਮਾਤ ਦੇ ਦਾਖ਼ਲੇ ਲਈ ਆਨ-ਲਾਈਨ ਤੇ ਆਫ਼-ਲਾਈਨ ਅਪਲਾਈ ਕੀਤੇ ਜਾਣ ਦੀ ਪ੍ਰਕ੍ਰਿਆ ਅਰੰਭ ਹੋ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਦਸਵੀਂ ਜਮਾਤ ਵਿੱਚ 60 ਫ਼ੀਸਦੀ ਅਤੇ ਇਸ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ, ਉਹ ਟਾਪ ਲਾਈਨ ਲਈ ਯੋਗ ਹਨ। ਉਮੀਦਵਾਰ ਨੇ ਸੈਸ਼ਨ 2024-25 ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ ਕਿਸੇ ਮਾਨਤਾ ਪ੍ਰਾਪਤ ਸਕੂਲ (ਸੀ.ਬੀ.ਐੱਸ.ਈ . ਜਾਂ ਕਿਸੇ ਹੋਰ ਰਾਜ ਸਿੱਖਿਆ ਬੋਰਡ ਨਾਲ ਸਬੰਧਿਤ) ਤੋਂ ਦਸਵੀਂ ਜਮਾਤ ਪਾਸ ਕੀਤੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਨ ਲਾਈਨ ਅਰਜ਼ੀ ਇਸ ਲਿੰਕ https://form.gle/CBT929UCyAtMfxWG6 ਉੱਪਰ ਭੇਜੀ ਜਾ ਸਕਦੀ ਹੈ। ਇਸ ਤੋਂ ਇਲਾਵਾ ਉਮੀਦਵਾਰ ਨਿਰਧਾਰਿਤ ਅਰਜ਼ੀ ਫਾਰਮ ਵਿੱਚ ਆਫ਼ਲਾਈਨ ਅਰਜ਼ੀ ਵੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਉਮੀਦਵਾਰ 10 ਅਗਸਤ 2025 ਸ਼ਾਮ 4:00 ਵਜੇ ਤੱਕ ਪ੍ਰਿੰਸੀਪਲ, ਪੀ.ਐੱਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ (ਗੁਰਦਾਸਪੁਰ) ਦੇ ਦਫ਼ਤਰ ਵਿੱਚ ਆਫ਼ ਲਾਈਨ ਅਰਜ਼ੀ ਫਾਰਮ ਜਮ੍ਹਾਂ ਕਰਵਾ ਸਕਦੇ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਂਦੇ ਯੋਗ ਵਿਦਿਆਰਥੀਆਂ ਨੂੰ ਜਵਾਹਰ ਨਵੋਦਿਆ ਵਿਦਿਆਲਿਆ ਦੀ ਗਿਆਰ੍ਹਵੀਂ ਜਮਾਤ ਦੇ ਦਾਖ਼ਲੇ ਲਈ ਫਾਰਮ ਭਰਨ ਅਪੀਲ ਕੀਤੀ ਹੈ।