ਸਿਵਲ ਸਰਜਨ ਬਠਿੰਡਾ ਵੱਲੋਂ ਜਿਲ੍ਹੇ ਦੇ ਸਮੂਹ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਮੀਟਿੰਗ
ਅਸ਼ੋਕ ਵਰਮਾ
ਬਠਿੰਡਾ, 5 ਅਗਸਤ 2025: ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕਰਨ ਦੇ ਸਬੰਧ ਵਿੱਚ ਅੱਜ ਡਾ ਤਪਿੰਦਰਜੋਤ ਸਿਵਲ ਸਰਜਨ ਬਠਿੰਡਾ ਦੀ ਪ੍ਰਧਾਨਗੀ ਵਿੱਚ ਜਿਲ੍ਹੇ ਦੇ ਸਮੂਹ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਦੀ ਮਹੀਨਾਵਾਰ ਮੀਟਿੰਗ ਦਫ਼ਤਰ ਸਿਵਲ ਸਰਜਨ ਬਠਿੰਡਾ ਵਿਖੇ ਕੀਤੀ ਗਈ। ਇਸ ਸਮੇਂ ਡਿਪਟੀ ਮਾਸ ਮੀਡੀਆ ਅਫਸਰ ਮਲਕੀਤ ਕੌਰ ਅਤੇ ਰੋਹਿਤ ਜਿੰਦਲ , ਬੀ.ਈ.ਈ ਮਨਜੀਤ ਸਿੰਘ, ਮਾਲਵਿੰਦਰ ਸਿੰਘ , ਸਾਹਿਲ ਪੁਰੀ, ਹਰਸਿਮਰਤ ਕੌਰ ਅਤੇ ਹਰਜਿੰਦਰ ਕੌਰ ਨੇ ਭਾਗ ਲਿਆ ।
ਡਾ ਤਪਿੰਦਰਜੋਤ ਨੇ ਕਿਹਾ ਕਿ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਅਤੇ ਸੇਵਾਵਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ, ਤਾਂ ਜੋ ਲੋਕ ਇਨ੍ਹਾਂ ਸਕੀਮਾ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਉਹਨਾਂ ਕਿਹਾ ਕਿ ਜਨਤਕ ਥਾਵਾਂ, ਸਕੂਲਾਂ ਅਤੇ ਹੋਰ ਇਕੱਠ ਵਾਲੀਆਂ ਥਾਵਾਂ ਤੇ ਜਨਤਾ ਨੂੰ ਸਿਹਤ ਸੰਭਾਲ, ਸਿਹਤ ਸਕੀਮਾਂ ਅਤੇ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਸਿਹਤ ਸਕੀਮਾਂ ਸਬੰਧੀ ਪ੍ਰਿੰਟਿਗ ਮੈਟੀਰੀਅਲ ਵੀ ਵੰਡਿਆਂ ਜਾਵੇ । ਜਿਲ੍ਹੇ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਲੋਕਾਂ ਨੂੰ ਡੇਂਗੂ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ । ਇਸ ਸਮੇਂ ਪਿਛਲੇ ਮਹੀਨੇ ਕੀਤੀਆਂ ਆਈ.ਈ.ਸੀ. ਗਤੀਵਿਧੀਆਂ ਸਬੰਧੀ ਅਤੇ ਅਗਸਤ, ਸਤੰਬਰ ਮਹੀਨੇ ਦੌਰਾਨ ਕਰਨ ਵਾਲੀਆਂ ਗਤੀਵਿਧੀਆਂ ਤੇ ਵਿਚਾਰ ਚਰਚਾ ਕੀਤੀ ਗਈ।