ADC ਬਠਿੰਡਾ ਨੇ ਪਿੰਡ ਬੱਲ੍ਹੋ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਅਸ਼ੋਕ ਵਰਮਾ
ਰਾਮਪੁਰਾ ਫੂਲ ,5 ਅਗਸਤ 2025: ਗ੍ਰਾਮ ਪੰਚਾਇਤ ਬੱਲ੍ਹੋ ਨੇ ਪਿੰਡ ਦੇ ਸਰਬਪੱਖੀ ਵਿਕਾਸ ਦੇ ਕੰਮ ਕਰਨ ਵਿੱਚ ਪਹਿਲ ਕਦਮੀ ਕਰਦਿਆ ਲੋਕਾਂ ਨੂੰ ਗੰਦੇ ਪਾਣੀ ਤੋਂ ਨਿਜ਼ਾਤ ਦਿਵਾਉਣ ਲਈ ਥਾਪਰ ਮਾਡਲ ਤਕਨੀਕ ਨਾਲ ਛੱਪੜ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਆਧੁਨਿਕ ਕਿਸਮ ਦੀ ਆਂਗਣਵਾੜੀ ਸੈਂਟਰ ਦੀ ਉਸਾਰੀ ਦਾ ਕੰਮ ਕੀਤਾ ਜਾ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ ਵਿਕਾਸ ਮੈਡਮ ਕੰਚਨ ਆਈ ਏ ਐਸ ਨੇ ਪਿੰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਕੰਮਾਂ ਦਾ ਜਾਇਜ਼ਾ ਲਿਆ। ਪਿੰਡ ਵਿੱਚ ਬਣ ਰਹੇ ਥਾਪਰ ਮਾਡਲ ਛੱਪੜ ਅਤੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਜਾਇਜਾ ਲੈਣ ਸਮੇਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਮੈਡਮ ਕੰਚਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਛੱਪੜਾਂ ਨੂੰ ਥਾਪਰ ਮਾਡਲ ਤਕਨੀਕ ਨਾਲ ਵਿਕਸਿਤ ਕੀਤਾ ਜਾ ਰਿਹਾ ਜਿਸ ਨਾਲ ਪਿੰਡ ਦੇ ਲੋਕਾਂ ਨੂੰ ਗੰਦੇ ਪਾਣੀ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ ਅਤੇ ਕਿਸਾਨਾਂ ਦੇ ਖੇਤਾਂ ਨੂੰ ਸਿੰਚਾਈ ਲਈ ਸਾਫ ਪਾਣੀ ਮਿਲੇਗਾ। ਉਹਨਾਂ ਕਿਹਾ ਕਿ ਗ੍ਰਾਮ ਪੰਚਾਇਤਾਂ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜਾਂ ਦੇ ਕੰਮ ਕਰਨ।
ਪੰਚ ਕਰਮਜੀਤ ਸਿੰਘ ਫੌਜੀ ਨੇ ਦੱਸਿਆ ਕਿ ਪਿੰਡ ਦੇ ਥਾਪਰ ਮਾਡਲ ਛੱਪੜ ਉੱਪਰ 40 ਲੱਖ ਰੁਪਏ ਦੀ ਲਾਗਤ ਨਾਲ ਨਿਰਮਾਣ ਕੀਤਾ ਜਾ ਰਿਹਾ ਅਤੇ ਪਿੰਡ ਦੀ ਆਂਗਣਵਾੜੀ ਸੈਂਟਰ ਤੇ 10 ਲੱਖ ਰੁਪਏ ਖਰਚ ਕੀਤੇ ਜਾ ਰਹੇ। ਇਨਾ ਕੰਮਾਂ ਵਿੱਚ ਗ੍ਰਾਮ ਪੰਚਾਇਤ ਨੂੰ ਪਿੰਡ ਵਾਸੀਆਂ ਵੱਲੋਂ ਪੂਰਨ ਸਹਿਯੋਗ ਮਿਲ ਰਿਹਾ ਹੈ। ਗ੍ਰਾਮ ਪੰਚਾਇਤ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਕੰਮਾਂ ਤੇ ਪਿੰਡ ਵਾਸੀਆਂ ਵੱਲੋਂ ਭਰਪੂਰ ਪ੍ਰਸੰਸਾ ਕੀਤੀ ਜਾ ਰਹੀ ਹੈ। ਪੰਚ ਰਾਮ ਸਿੰਘ ਤੇ ਪਰਮਜੀਤ ਸਿੰਘ ਭੁੱਲਰ ਪੰਚਾਇਤ ਸਕੱਤਰ ਨੇ ਦੱਸਿਆ ਕਿ ਥਾਪਰ ਮਾਡਲ ਛੱਪੜ ਤੇ 15 ਵਾਂ ਵਿੱਤ ਕਮਿਸ਼ਨ, ਮਗਨਰੇਗਾ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਹੋ ਰਹੇ ਹਨ । ਇਸ ਤੋਂ ਇਲਾਵਾ ਆਂਗਣਵਾੜੀ ਸੈਂਟਰ ਦੀ ਇਮਾਰਤ ਤੇ ਮਗਨਰੇਗਾ ਸਕੀਮ ਅਤੇ ਆਈ ਸੀ ਡੀ ਐਸ ਸਕੀਮ ਅਧੀਨ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਜਗਤਾਰ ਸਿੰਘ ਯਾਦਵ ਬੀ.ਡੀ.ਪੀ.ਓ ਰਾਮਪੁਰਾ, ਮਨਪ੍ਰੀਤ ਸਿੰਘ ਜੇ ਈ, ਸੰਦੀਪ ਕੌਰ ਏ ਪੀ ਓ ,ਭੁਪਿੰਦਰ ਸਿੰਘ ਜਟਾਣਾ , ਪੰਚ ਹਾਕਮ ਸਿੰਘ, ਹਰਬੰਸ ਸਿੰਘ , ਜਗਸੀਰ ਸਿੰਘ, ਹਰਵਿੰਦਰ ਕੌਰ ,ਰਣਜੀਤ ਕੌਰ, ਕਰਮਜੀਤ ਸਿੰਘ, ਰਾਮ ਸਿੰਘ , ਪ੍ਰਧਾਨ ਕਰਮਜੀਤ ਸਿੰਘ (ਗਾੜੇ ਕਾ) , ਅਵਤਾਰ ਸਿੰਘ ਟੋਫੀ ਨੰਬਰਦਾਰ , ਪਰਮਜੀਤ ਸਿੰਘ ਗੱਗੂ ਅਤੇ ਮੈਗਲ ਸਿੰਘ ਹਾਜ਼ਰ ਸਨ ।