350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਇਕੋ ਪਲਾਟਫਾਰਮ ਤੋਂ ਸਾਰੀਆਂ ਜਥੇਬੰਦੀਆਂ ਇੱਕਜੁਟ ਹੋ ਕੇ ਮਨਾਉਣ: ਬਾਬਾ ਬਲਬੀਰ ਸਿੰਘ
ਹੋਈ ਇਕੱਤਰਤਾ ਵਿੱਚ ਸਭਨਾ ਧਿਰਾਂ ਨੇ ਵਿਚਾਰ ਵਟਾਂਦਰੇ ‘ਚ ਹਿੱਸਾ ਲਿਆ
ਅੰਮ੍ਰਿਤਸਰ:- 7 ਅਗਸਤ 2025 : ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਸਤੀ ਦਾਸ ਜੀ ਤੇ ਭਾਈ ਮਤੀ ਦਾਸ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਚੜ੍ਹਦੀਕਲਾ ਅਤੇ ਸਿੱਖੀ ਜਾਹੋ ਜਲਾਲ ਨਾਲ ਮਨਾਉਣ ਲਈ ਸ਼੍ਰੋਮਣੀ ਪੰਥ ਅਕਾਲੀ ਬੁੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾੳਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਸਮੂਹ ਸਿੱਖ ਸੰਸਥਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਗੁਰਦੁਆਰਾ ਕਮੇਟੀਆਂ ਦੇ ਪ੍ਰਧਾਨਾਂ ਦੇ ਅਧਾਰਤ ਵਿਚਾਰਾਂ ਕਰਨ ਲਈ ਵਿਸ਼ੇਸ਼ ਇਕੱਤਰਤਾ ਹੋਈ। ਇਸ ਵਿਚ ਦਿਲੀ ਸਿੱਖ ਗੁ: ਪ੍ਰ: ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ, ਜਨ. ਸਕੱਤਰ ਸ. ਜਗਦੀਪ ਸਿੰਘ ਕਾਹਲੋਂ, ਹਰਿਆਣਾ ਗੁ: ਕਮੇਟੀ ਦੇ ਪ੍ਰਧਾਨ ਸ. ਜਗਦੀਸ਼ ਸਿੰਘ ਝੀਂਡਾ, ਸੰਪਰਦਾਇ ਬਾਬਾ ਬਿਧੀਚੰਦ ਸਾਹਿਬ ਤਰਨਾਦਲ ਸੁਰਸਿੰਘ ਦੇ ਮੁਖੀ ਬਾਬਾ ਅਵਤਾਰ ਸਿੰਘ, ਬਾਬਾ ਦੀਪ ਸਿੰਘ ਸ਼ਹੀਦ ਮਿਸਲ ਤਰਨਾਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਬਾਬਾ ਨਾਗਰ ਸਿੰਘ ਤਰਨਾਦਲ ਹਰੀਆਂ ਵੇਲਾਂ, ਡੇਰਾ ਕਾਰ ਸੇਵਾ ਸੰਤ ਬਾਬਾ ਭੂਰੀ ਵਾਲੇ ਦੇ ਮੁਖੀ ਬਾਬਾ ਕਸ਼ਮੀਰ ਸਿੰਘ, ਬਾਬਾ ਸੁਖਵਿੰਦਰ ਸਿੰਘ (ਸੁੱਖਾ), ਬਾਬਾ ਮੇਜਰ ਸਿੰਘ ਸੋਢੀ ਦਸ਼ਮੇਸ਼ ਤਰਨਾਦਲ, ਸ਼੍ਰੋਮਣੀ ਕਮੇਟੀ ਵੱਲੋਂ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾ, ਸ. ਬਿਜੈ ਸਿੰਘ, ਬਾਬਾ ਗਰਦੇਵ ਸਿੰਘ ਕੁਲੀ ਵਾਲੇ ਦੇ ਬੇਟੇ ਗੁਰਜੀਤ ਸਿੰਘ, ਬਾਬਾ ਬਲਦੇਵ ਸਿੰਘ ਮੁਸਤਰਾਪੁਰ, ਬਾਬਾ ਬਲਦੇਵ ਸਿੰਘ ਵੱਲਾ, ਸ. ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਮਨਮੋਹਨ ਸਿੰਘ ਬਾਰਨਵਾਲੇ ਗਿਆਨੀ ਸੁਖਜੀਤ ਸਿੰਘ ਕਨੱ੍ਹਈਆ ਆਦਿ ਸ਼ਾਮਲ ਹੋਏ ਅਤੇ ਸਿਰਜੋੜ ਪੰਥਕ ਤੇ ਗੁਰਮਤਿ ਵਿਚਾਰਾਂ ਕੀਤੀਆਂ। ਸਭਨਾਂ ਦੀ ਰਾਇ ਸੀ ਕਿ ਸ਼ਤਾਬਦੀ ਸਮਾਗਮ ਵੱਖ-ਵੱਖ ਕਰਨ ਦੀ ਬਜਾਏ ਸਭ ਰੱਲ ਮਿਲ ਕੇ ਇਕ ਥਾਂ ਮਨਾਏ ਜਾਣ ਅਤੇ ਪੰਥਕ ਜਲੋਅ ਦਾ ਪ੍ਰਗਟਾਵਾ ਹੋਵੇ।
ਨਿਹੰਗ ਸਿੰਘਾਂ ਦੀ ਮੁਖ ਜਥੇਬੰਦੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਨਿਹੰਗ ਸਿੰਘ ਜਥੇਬੰਦੀਆਂ ਸਿੱਖ ਸੰਸਥਾਵਾਂ ਦੇ ਨਾਲ ਮੁੱਢ ਤੋਂ ਮੋਢੇ ਨਾਲ ਮੋਢਾ ਜੋੜ ਕੇ ਕਾਰਜ ਕਰਦੀਆਂ ਆਈਆਂ ਹਨ। ਧਾਰਮਿਕ ਮਾਮਲੇ ਵਿੱਚ ਅੱੱਜ ਵੀ ਸਹਿਯੋਗੀ ਹਨ, ਉਨ੍ਹਾਂ ਕਿਹਾ ਧਾਰਮਿਕ ਪ੍ਰੋਗਰਾਮਾਂ ਨੂੰ ਧਾਰਮਿਕ ਹੀ ਰੱਖਿਆ ਜਾਵੇ ਅਤੇ ਇਨ੍ਹਾਂ ਤੇ ਰਾਜਨੀਤੀ ਹਾਵੀ ਨਾ ਹੋਣ ਦਿਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਵੱਲੋਂ ਉਲੀਕੇ ਗਏ ਪ੍ਰੋਗਰਾਮਾਂ ਦੀਆਂ ਤਰੀਕਾਂ ਰੱਲਗਡ ਜਾਣ ਕਾਰਨ ਪੰਥਕ ਜਲਵਾ ਫਿਕਾ ਪਵੇਗਾ। ਉਨ੍ਹਾਂ ਕਿਹਾ ਵੱਖ-ਵੱਖ ਤਰੀਕਾਂ ਨੀਯਤ ਕਰਕੇ ਇਕ ਦੂਜੇ ਸਮਾਗਮ ਵਿੱਚ ਸ਼ਾਮਲ ਹੋਇਆ ਜਾ ਸਕਦਾ ਹੈ। ਪਰ ਉਨ੍ਹਾਂ ਸਮੂਹ ਸਿੱਖ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਯਤਨ ਕੀਤੇ ਜਾਣ ਕਿ ਇਹ ਪ੍ਰੋਗਰਾਮਾਂ ਵਿਚ ਬਣੀ ਦੁਬਿਧਾ ਸਰਲ ਹੋ ਜਾਵੇ ਅਤੇ ਪੰਥਕ ਜਲੋਅ ਦਾ ਪ੍ਰਗਟਾਵਾ ਸੰਸਾਰ ਪੱਧਰੀ ਹੋਵੇ। ਇਹ ਤਾਂ ਹੀ ਹੋ ਸਕਦਾ ਹੈ ਜੇ ਗੁਰੁ ਤੇਗ਼ ਬਹਾਦਰ ਜੀ ਅਤੇ ਉਨ੍ਹਾਂ ਦੇ ਸੱਚੇ ਸੁੱਚੇ ਸ਼ਹੀਦਾਂ ਦੇ ਉਦੇਸ਼, ਸੰਦੇਸ਼ ਤੇ ਕੌਮੀ ਸਮਰਪਿਤਾ ਨੂੰ ਸਮਰਪਿਤ ਹੋ ਕੇ ਇਕਜੁਟੱਤਾ ਦਾ ਪ੍ਰਗਟਾਵਾ ਕਰਦੇ ਹੋਏ ਸਾਰੀਆਂ ਸੰਸਥਾਵਾਂ ਵੱਲੋਂ ਇਕ ਪਲੇਟਫਾਰਮ ਤੇ ਇਕੱਤਰ ਹੋ ਕੇ ਮਨਾਇਆ ਜਾਵੇ। ਉਨਾਂ ਕਿਹਾ ਸਾਰੀਆਂ ਜਥੇਬੰਦੀਆਂ ਦੇ ਮੁਖੀਆਂ ਨੇ ਨਿਗਰ ਤੇ ਚੰਗੇ ਸੁਝਾਅ ਦਿਤੇ ਹਨ, ਸਾਰਿਆਂ ਤੇ ਵਿਚਾਰ ਵਟਾਦਰਾਂ ਹੋਵੇਗਾ। ਉਨ੍ਹਾਂ ਆਈਆਂ ਸਭ ਜਥੇਬੰਦੀਆਂ ਤੇ ਸਖ਼ਸ਼ੀਅਤਾਂ ਦਾ ਧੰਨਵਾਦ ਕੀਤਾ।
ਇਸ ਸਮੇਂ ਦਿਲੀ ਕਮੇਟੀ ਤੋਂ ਸ. ਸੁਖਵਿੰਦਰ ਸਿੰਘ ਬੱਬਰ, ਸ. ਭੁਪਿੰਦਰ ਸਿੰਘ ਭੁੱਲਰ, ਸ. ਜਸਪ੍ਰੀਤ ਸਿੰਘ ਕਰਮਸਰ, ਸ. ਇੰਦਰਪ੍ਰੀਤ ਸਿੰਘ ਕੋਛੜ, ਸ. ਪਲਵਿੰਦਰ ਸਿੰਘ, ਸ. ਗੁਰਮੀਤ ਸਿੰਘ ਭਾਟੀਆ, ਬਾਬਾ ਪ੍ਰਗਟ ਸਿੰਘ, ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾਦਲ, ਬਾਬਾ ਖੜਗ ਸਿੰਘ, ਬਾਬਾ ਹਰਜਿੰਦਰ ਸਿੰਘ ਮੁਕਤਸਰ ਵਾਲੇ, ਬਾਬਾ ਮਨਜੀਤ ਸਿੰਘ, ਬਾਬਾ ਵੱਸਣ ਸਿੰਘ ਮੜ੍ਹੀਆ ਵਾਲੇ, ਬਾਬਾ ਸ਼ਿੰਦਾ ਸਿੰਘ ਭਿੱਖੀਵਿੰਡ, ਬਾਬਾ ਬਾਵਾ ਸਿੰਘ ਗੁਮਾਨਪੁਰ, ਬਾਬਾ ਭਗਤ ਸਿੰਘ ਗੁਰਦੁਆਰਾ ਬਾਬਾ ਫੂਲਾ ਸਿੰਘ, ਬਾਬਾ ਗਗਨਦੀਪ ਸਿੰਘ, ਸ. ਪਰਮਜੀਤ ਸਿੰਘ ਬਾਜਵਾ, ਬਾਬਾ ਗੁਰਸ਼ੇਰ ਸਿੰਘ, ਬਾਬਾ ਗੁਰਪ੍ਰੀਤ ਸਿੰਘ ਮੁਮਤਾਜਗੜ੍ਹ, ਬਾਬਾ ਗੁਰਮੁਖ ਸਿੰਘ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਛਿੰਦਾ ਸਿੰਘ ਭਿਖੀਵਿੰਡ, ਬਾਬਾ ਖੜਕ ਸਿੰਘ, ਬਾਬਾ ਸੁਖਦੇਵ ਸਿੰਘ ਸਮਾਣਾ, ਬਾਬਾ ਦਲੇਰ ਸਿੰਘ ਆਦਿ ਹਾਜ਼ਰ ਸਨ।