ਵੱਡੀ ਖ਼ਬਰ: ਸਰਕਾਰੀ ਬੱਸਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਹੜਤਾਲ ਪੋਸਟਪੋਨ
ਚੰਡੀਗੜ੍ਹ, 8 ਅਗਸਤ 2025 - ਪੰਜਾਬ ’ਚ ਸਰਕਾਰੀ ਬੱਸਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਸੀ ਜਿਸ ਨੂੰ ਹੁਣ ਠੇਕਾਂ ਮੁਲਾਜ਼ਮਾਂ ਨੇ ਪੋਸਟਪੋਨ ਕਰ ਦਿੱਤਾ ਹੈ।
ਮਿਲੀ ਜਾਣਕਾਰੀ ਮੁਤਾਬਿਕ ਕਿਲੋਮੀਟਰ ਸਕੀਮ ਦੇ ਟੈਂਡਰ ਮੁਲਤਵੀ ਕਰਨ ਦਾ ਭਰੋਸਾ ਮਿਲਣ ਮਗਰੋਂ ਠੇਕਾ ਮੁਲਾਜ਼ਮਾਂ ਵੱਲੋਂ ਹੜਤਾਲ ਨੂੰ ਮੁਲਤਵੀ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਿਸ ’ਚ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਜਥੇਬੰਦੀ ਦੇ ਸੰਘਰਸ਼ਾਂ ਨੂੰ ਵੇਖਦਿਆਂ ਹੋਇਆ ਕਿਲੋਮੀਟਰ ਸਕੀਮ ਬੱਸਾਂ ਦਾ ਟੈਂਡਰ ਸਰਕਾਰ ਵੱਲੋਂ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਬਜਟ ਵੀ ਰਿਲੀਜ ਕਰ ਦਿੱਤਾ ਗਿਆ ਹੈ। ਜਿਸਦੇ ਚੱਲਦੇ ਉਨ੍ਹਾਂ ਵੱਲੋਂ ਹੜਤਾਲ ਫਿਲਹਾਲ ਖਤਮ ਕਰ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਥੇਬੰਦੀ ਦੀਆਂ ਮੰਗਾਂ ਦੇ ਹੱਲ ਲਈ 13 ਅਗਸਤ ਨੂੰ ਮੀਟਿੰਗ ਤੈਅ ਕੀਤੀ ਗਈ ਹੈ। ਜੇਕਰ ਇਸ ਮੀਟਿੰਗ ’ਚ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਨਿਕਲਦਾ ਹੈ ਤਾਂ ਉਹ 14 ਅਗਸਤ ਨੂੰ ਮੁੜ ਤੋਂ ਹੜਤਾਲ ਕਰਨਗੇ। ਪਰ ਹੁਣ ਰੱਖੜੀ ਦੇ ਤਿਉਹਾਰ ਨੂੰ ਵੇਖਦੇ ਹੋਏ ਉਨ੍ਹਾਂ ਵੱਲੋਂ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ।