Breaking: ਬਾਗੀਆਂ ਦੇ ਅਕਾਲੀ ਦਲ ਨੂੰ ਮਿਲਣ ਜਾ ਰਿਹਾ 'ਪ੍ਰਧਾਨ' (ਵੀਡੀਓ ਵੀ ਦੇਖੋ)
ਅੰਮ੍ਰਿਤਸਰ, 9 ਅਗਸਤ 2025 - ਬਾਗੀਆਂ ਦੇ ਅਕਾਲੀ ਦਲ ਵੱਲੋਂ 11 ਅਗਸਤ ਨੂੰ ਇਜਲਾਸ ਸੱਦਿਆ ਗਿਆ ਹੈ। ਇਹ ਇਜਲਾਸ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਹੋਵੇਗਾ, ਪਰ ਇਸ ਤੋਂ ਪਹਿਲਾਂ ਹੀ ਚਰਚਾਵਾਂ ਇਹ ਹਨ ਕਿ ਬਾਗੀਆਂ ਦੇ ਅਕਾਲੀ ਦਲ ਦਾ ਪ੍ਰਧਾਨ ਕੌਣ ਹੋਵੇਗਾ ? ਬਾਬੂਸ਼ਾਹੀ ਨੂੰ ਸੂਤਰਾਂ ਨੇ ਦੱਸਿਆ ਹੈ ਕਿ ਬਾਗੀਆਂ ਦੇ ਅਕਾਲੀ ਦਲ ਦਾ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਬਣਾਇਆ ਜਾਵੇਗਾ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....... https://www.facebook.com/BabushahiDotCom/videos/1497847004975093
ਸੂਤਰਾਂ ਦਾ ਕਹਿਣਾ ਹੈ ਕਿ ਹਰਪ੍ਰੀਤ ਸਿੰਘ ਹੀ ਬਾਗੀ ਅਕਾਲੀਆਂ ਦੇ ਪ੍ਰਧਾਨ ਬਣਨਗੇ, ਹਾਲਾਂਕਿ ਬੀਤੇ ਦਿਨ ਗਿਆਨੀ ਹਰਪ੍ਰੀਤ ਸਿੰਘ ਦੇ ਵੱਲੋਂ ਇੱਕ ਪੋਸਟ ਸ਼ੇਅਰ ਕਰਦਿਆਂ ਹੋਇਆਂ ਕਿਹਾ ਸੀ ਕਿ ਉਹਨਾਂ ਨੇ ਬੀਬੀ ਸਤਵੰਤ ਕੌਰ ਦੇ ਨਾਮ ਦਾ ਜ਼ਿਕਰ ਕੀਤਾ ਸੀ, ਪਰ ਅੱਜ ਜਿਹੜੀ ਜਾਣਕਾਰੀ ਸਾਹਮਣੇ ਆਈ ਹੈ ਉਸ ਤੋਂ ਇਹ ਤਾਂ ਸਪਸ਼ਟ ਹੋ ਗਿਆ ਹੈ ਕਿ, ਗਿਆਨੀ ਹਰਪ੍ਰੀਤ ਸਿੰਘ ਨੂੰ ਬਾਗੀ ਅਕਾਲੀਆਂ ਦਾ ਪ੍ਰਧਾਨ ਬਣਾਇਆ ਜਾ ਰਿਹਾ ਹੈ।