ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਸੈਂਕੜੇ ਪਰਿਵਾਰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ
ਅਸ਼ੋਕ ਵਰਮਾ
ਬਠਿੰਡਾ , 13 ਅਗਸਤ 2025 :ਸੰਗਤ ਬਲਾਕ ਦੇ ਪਿੰਡਾਂ ਚ ਭਾਜਪਾ ਨੇ ਵਿਰੋਧੀ ਪਾਰਟੀਆਂ ਦੇ ਅਧਾਰ ਨੂੰ ਵੱਡਾ ਖੋਰਾ ਲਾਇਆ ਸ਼ਹਿਰੀ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਚ ਸੰਗਤ ਮੰਡਲ ਦੇ ਪਥਰਾਲਾ ਚ ਅੱਜ ਸੈਂਕੜੇ ਪਰਿਵਾਰ ਵੱਖ ਵੱਖ ਰਾਜਨੀਤਕ ਪਾਰਟੀਆਂ ਨੂੰ ਅਲਵਿਦਾ ਕਹਿ ਭਾਜਪਾ ਚ ਸ਼ਾਮਿਲ ਹੋ ਗਏ ਭਾਜਪਾ ਆਗੂ ਚਰਨਜੀਤ ਸਿੰਘ ਕਾਲਾ ਦੇ ਗ੍ਰਹਿ ਵਿਖ਼ੇ ਭਾਜਪਾ ਦਾ ਪੱਲਾ ਫ਼ੜਨ ਵਾਲੇ ਪਰਿਵਾਰਾਂ ਨੂੰ ਸਰੂਪ ਸਿੰਗਲਾ ਨੇ ਸਨਮਾਨਿਤ ਕੀਤਾ ।ਇਸ ਮੌਕੇ ਸਿੰਗਲਾ ਨੇ ਕਿਹਾ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਚ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦੇਣ ਲਈ ਅਨੇਕਾਂ ਲੋਕ ਭਲਾਈ ਦੀਆਂ ਯੋਜਨਾਵਾਂ ਆਰੰਭ ਕੀਤੀਆਂ ਹਨ ਉਨ੍ਹਾਂ ਦੱਸਿਆ ਕਿ ਲੋਕ ਇਨ੍ਹਾਂ ਯੋਜਨਾਵਾਂ ਤੋਂ ਪ੍ਰਭਾਵਿਤ ਅਤੇ ਭਾਜਪਾ ਦੀ ਵਿਚਾਰਧਾਰਾ ਤੋਂ ਪ੍ਰੇਰਿਤ ਹੋ ਭਾਜਪਾ ਚ ਸ਼ਾਮਿਲ ਹੋ ਰਹੇ ਹਨ।
ਉਹਨਾਂ ਕਿਹਾ ਕਿ ਲੋਕਾਂ ਨੂੰ ਮੁਫ਼ਤ ਇਲਾਜ ਦੇਣ ਲਈ ਆਯੂਸ਼ਮਾਨ ਬੀਮਾ ਯੋਜਨਾ ਨਾਲ ਸੂਬੇ ਦੇ ਲੱਖਾਂ ਲੋਕਾਂ ਨੂੰ ਲਾਭ ਮਿਲਿਆ ਹੈ ਇਸ ਤੋਂ ਇਲਾਵਾ ਕਿਸਾਨ ਨਿਧੀ ਯੋਜਨਾ, ਪੀ ਐਮ ਅਵਾਸ ਯੋਜਨਾ ਤੋਂ ਇਲਾਵਾ ਹਰ ਵਰਗ ਤੇ ਹਰ ਉਮਰ ਦੇ ਲੋਕਾਂ ਦੀਆਂ ਲੋੜਾ ਪੂਰੀਆਂ ਕਰਨ ਲਈ ਯੋਜਨਾਵਾਂ ਹਨ ਭਾਜਪਾ ਵੱਲੋਂ ਇਨ੍ਹਾਂ ਯੋਜਨਾਵਾਂ ਨੂੰ ਲਾਗੂ ਕਰਨ ਲਈ ਜਮੀਨੀ ਪੱਧਰ ਤੇ ਲੋਕ ਸੇਵਾ ਕੈਂਪ ਲਾਏ ਜਾ ਰਹੇ ਹਨ ਪੰਜਾਬ ਦੇ ਲੋਕ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਭਾਜਪਾ ਦੀ ਵਿਚਾਰਧਾਰਾ ਸਭ ਦਾ ਸਾਥ ਸਭ ਦਾ ਵਿਕਾਸ ਦੇ ਸਮਰਥਨ ਚ ਅੱਗੇ ਆ ਰਹੇ ਹਨ ਲੋਕ ਸੂਬੇ ਚ ਹੁਣ ਡੱਬਲ ਇੰਜਣ ਦੀ ਸਰਕਾਰ ਚਾਹੁੰਦੇ ਹਨ ਸਿੰਗਲਾ ਨੇ ਦਾਅਵਾ ਕੀਤਾ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਚ ਲੋਕ ਭਾਜਪਾ ਦੇ ਹੱਕ ਚ ਭੁਗਤਨ ਦਾ ਮਨ ਬਨਾ ਚੁੱਕੇ ਹਨ ਇਸ ਮੌਕੇ ਮੰਡਲ ਪ੍ਰਧਾਨ ਰਾਣਾ ਸਰਪੰਚ ਪਵਨ ਕੁਮਾਰ ਅਤੇ ਮੰਡਲ ਜਰਨਲ ਸਕੱਤਰ ਗਗਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਚ ਭਾਜਪਾ ਵਰਕਰ ਹਾਜ਼ਰ ਸਨ।