CM ਮਾਨ ਨੇ ਨਵੇਂ IAS ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਨਵ-ਨਿਯੁਕਤ IAS ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਸਮਾਂ ਲੋਕਾਂ ਵਿੱਚ ਬਿਤਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਨ। ਇਸ ਨਾਲ ਲੋਕਾਂ ਨਾਲ ਸਿੱਧਾ ਸੰਪਰਕ ਬਣੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ।