ਸਿਹਤ ਵਿਭਾਗ ਵਲੋਂ 18 ਤੋਂ 23 ਅਗਸਤ ਤੱਕ ਮਨਾਇਆ ਜਾ ਰਿਹਾ ਹੈ ਵਿਸ਼ੇਸ਼ ਟੀਕਾਕਰਨ ਹਫਤਾ
ਅਸ਼ੋਕ ਵਰਮਾ
ਨਥਾਣਾ, 14 ਅਗਸਤ 2025 :ਪੰਜਾਬ ਸਰਕਾਰ ਅਤੇ ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਦੇ ਹੁਕਮਾਂ ਅਨੁਸਾਰ ਅਤੇ ਸੀਨੀਅਰ ਮੈਡੀਕਲਅਫ਼ਸਰ ਡਾ. ਨਵਦੀਪ ਕੌਰ ਸਰਾਂ ਦੀ ਅਗਵਾਈ ਹੇਠ ਸਥਾਨਕ ਸਮੁਦਾਇਕ ਸਿਹਤ ਕੇਂਦਰ ਨਥਾਣਾ ਦੀਆਂ ਸਮੂਹ ਸਿਹਤ ਸੰਸਥਾਵਾਂ ਵਲੋਂ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਮੁਕੰਮਲ ਟੀਕਾਕਰਨ ਮੁਹਿੰਮ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲੋਕਾਂ ਨੂੰ ਸੁਨੇਹਾ ਦਿੱਤਾ ਗਿਆ ਕਿ 18 ਅਗਸਤ ਤੋਂ 23 ਅਗਸਤ 2025 ਤੱਕ ਵਿਸ਼ੇਸ਼ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਮੈਡੀਕਲ ਅਫ਼ਸਰ ਡਾ. ਅਰੀਨਾ ਬਾਂਸਲ ਨੇ ਕਿਹਾ ਕਿ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਮਾਰੂ ਬੀਮਾਰੀਆਂ ਤੋਂਬਚਾਉਣ ਲਈ ਸਿਹਤ ਵਿਭਾਗ ਵਲੋਂ ਰੁਟੀਨ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ ਪਰ ਇਸ ਰੁਟੀਨ ਟੀਕਾਕਰਨ ਦੌਰਾਨ ਕਿਸੇ ਕਾਰਨ ਵਾਂਝੇ ਰਹਿ ਗਏ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨ ਲਈ ਸਿਹਤ ਵਿਭਾਗ ਵਲੋਂ ਵਿਸ਼ੇਸ਼ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਇਸ ਹਫ਼ਤੇ ਦੌਰਾਨ ਗਰਭਵਤੀ ਮਾਵਾਂ ਅਤੇ ਪੰਜ ਸਾਲ ਤੱਕ ਦੇ ਜਿਹੜੇਬੱਚੇ ਕਿਸੇ ਕਾਰਨ ਟੀਕਾਕਰਣ ਤੋਂ ਵਾਂਝੇ ਰਹਿ ਗਏ ਜਾਂ ਫਿਰ ਅਧੂਰਾ ਟੀਕਾਕਰਨ ਹੋਇਆ ਹੈ, ਉਹਨਾਂ ਦਾ ਵਿਸ਼ੇਸ਼ ਕੈਂਪਾਂਰਾਹੀਂ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਇਸ ਦੌਰਾਨ ਰੁਟੀਨ ਟੀਕਾਕਰਨ ਤੋਂ ਛੁੱਟ ਗਏ ਏਰੀਏ, ਦਾਣਾ ਮੰਡੀਆਂ, ਹਾਈ ਰਿਸਕ ਏਰੀਏ, ਸਲੱਮ ਏਰੀਏ, ਮਾਈਗ੍ਰੇਟਰੀ ਆਬਾਦੀ, ਝੁੱਗੀਆਂ ਝੌਂਪੜੀਆਂ, ਭੱਠੇ, ਪਹੁੰਚ ਤੋਂ ਦੂਰ ਆਬਾਦੀ, ਆਉੂਟਬ੍ਰੇਕ ਵਾਲੀ ਆਬਾਦੀ ਅਤੇ ਹੋਰ ਮੁਸ਼ਕਿਲ ਏਰੀਏ ਕਵਰ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਗਰਭਵਤੀ ਮਾਂਵਾਂ ਨੂੰ ਟੈਟਨਸ ਦੇ ਦੋ ਟੀਕੇ ਅਤੇ ਬੱਚਿਆਂ ਨੂੰ ਪੋਲੀਓ, ਤਪਦਿਕ, ਗਲਘੋਟੂ, ਦਸਤ, ਖਸਰਾ ਅਤੇ ਰੂਬੇਲਾ, ਦਿਮਾਗੀ ਬੁਖਾਰ, ਪੀਲੀਆ, ਕਾਲੀ ਖੰਘ, ਨਿਮੋਨੀਆ ਅਤੇ ਅੰਧਰਾਤੇ ਵਰਗੀਆਂ ਜਾਨਲੇਵਾ ਬਿਮਾਰੀਆਂ ਤੋਂ ਬਚਾਅ ਲਈ ਸੰਪੂਰਨ ਟੀਕਾਕਰਨ ਕਰਵਾਉਣਾ ਜਰੂਰੀ ਹੈ।
ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਕੰਮਲ ਟੀਕਾਕਰਨ ਮੁਹਿੰਮ ਦੌਰਾਨ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਟੀਕਾਕਰਣ ਸੰਪੂਰਨ ਕਰਨ ਲਈ ਇਸ ਮੁਹਿੰਮ ਦਾ ਪੂਰਾ ਲਾਭਉਠਾਉਣ।ਬਲਾਕ ਐਜੂਕੇਟਰ ਪਵਨਜੀਤ ਕੌਰ ਨੇ ਕਿਹਾ ਕਿ ਇਸ ਮੁਕੰਮਲ ਟੀਕਾਕਰਨ ਮੁਹਿੰਮ ਦੌਰਾਨ ਲੋਕ ਆਪਣੇ ਕਿਸੇ ਕਾਰਨ ਛੁੱਟ ਗਏ ਬੱਚਿਆਂ ਦਾ ਟੀਕਾਕਰਨ ਕਰਵਾ ਕੇ ਸਿਹਤ ਵਿਭਾਗ ਦਾ ਸਾਥ ਦੇਣ ਕਿਉਂਕਿ ਕਿਸੇ ਵੀ ਬੀਮਾਰੀ ਨੂੰ ਜੜੋਂ ਖਤਮ ਕਰਨ ਲਈ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਜ਼ਰੂਰੀ ਹੈ। ਇਸ ਲਈ ਪੋਲੀਓ ਅਤੇ ਹੋਰ ਬੀਮਾਰੀਆਂ ਨੂੰ ਸਮਾਜ ਵਿਚੋਂ ਜੜ੍ਹ ਤੋਂ ਖਤਮ ਕਰਨਲਈ ਆਪਣੇ ਅਤੇ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨਾ ਯਕੀਨੀ ਬਣਾਇਆ ਜਾਵੇ।