← ਪਿਛੇ ਪਰਤੋ
Punjab News : ਬਰਸਾਤਾਂ ਨਾਲ ਮਕਾਨਾਂ ਨੂੰ ਹੋਏ ਨੁਕਸਾਨ ਦਾ ਸਰਵੇਖਣ ਸ਼ੁਰੂ
ਅਬੋਹਰ 14 ਅਗਸਤ
ਅਬੋਹਰ ਦੇ ਐਸਡੀਐਮ ਸ਼੍ਰੀ ਕ੍ਰਿਸ਼ਨਾ ਪਾਲ ਰਾਜਪੂਤ ਆਈ ਏ ਐਸ ਨੇ ਦੱਸਿਆ ਹੈ ਕਿ ਬੀਤੇ ਦਿਨ ਪਈਆਂ ਭਾਰੀ ਬਾਰਿਸ਼ਾਂ ਕਾਰਨ ਜਿਨਾਂ ਲੋਕਾਂ ਦੇ ਘਰਾਂ ਨੂੰ ਨੁਕਸਾਨ ਹੋਇਆ ਸੀ ਉਸ ਦਾ ਸਰਵੇਖਣ ਕਰਨ ਲਈ ਟੀਮਾਂ ਵੱਲੋਂ ਸਰਵੇ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਪਟਵਾਰੀਆਂ ਵੱਲੋਂ ਸੰਬੰਧਿਤ ਲੋਕਾਂ ਦੇ ਘਰਾਂ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਿਨਾਂ ਲੋਕਾਂ ਦੇ ਘਰਾਂ ਨੂੰ ਨੁਕਸਾਨ ਹੋਇਆ ਹੈ ਅਤੇ ਬਾਰਿਸ਼ ਕਾਰਨ ਘਰ ਡਿੱਗ ਗਏ ਹਨ ਉਨਾਂ ਬਾਬਤ ਇਸ ਸਰਵੇਖਣ ਦੁਆਰਾ ਜਾਣਕਾਰੀ ਇਕੱਠੀ ਕਰਕੇ ਸਰਕਾਰ ਨੂੰ ਭੇਜੀ ਜਾਵੇਗੀ ਤਾਂ ਜੋ ਸਰਕਾਰ ਦੇ ਨਿਯਮਾਂ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾ ਸਕੇ। ਜਿਕਰ ਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀ ਬਾਰਿਸ਼ਾਂ ਕਾਰਨ ਹੋਏ ਨੁਕਸਾਨ ਸਬੰਧੀ ਸਪੈਸ਼ਲ ਗੁਰਦਾਵਰੀ ਦੇ ਹੁਕਮ ਦਿੱਤੇ ਗਏ ਸਨ ਜਿਸ ਦੀ ਪਾਲਨਾ ਤਹਿਤ ਇਹ ਕਾਰਵਾਈ ਕੀਤੀ ਜਾ ਰਹੀ ਹੈ।
Total Responses : 8016