ਰੋਡਵੇਜ਼ ਅਤੇ ਪੀਆਰਟੀਸੀ ਦੇ ਠੇਕਾ ਕਰਮਚਾਰੀਆਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਖਤਮ, ਪੜ੍ਹੋ ਵੇਰਵਾ
ਲੁਧਿਆਣਾ, 15 ਅਗਸਤ 2025 - ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਠੇਕਾ ਕਰਮਚਾਰੀਆਂ ਦੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨਾਲ ਮੀਟਿੰਗ ਖਤਮ ਹੋ ਗਈ ਹੈ। ਇਹ ਫੈਸਲਾ ਕੀਤਾ ਗਿਆ ਹੈ ਕਿ ਤਿੰਨ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਪੱਤਰ ਜਾਰੀ ਹੋਣ ਤੋਂ ਬਾਅਦ ਹੜਤਾਲ ਖਤਮ ਕਰਨ 'ਤੇ ਵਿਚਾਰ ਕੀਤਾ ਜਾਵੇਗਾ।
ਠੇਕਾ ਕਰਮਚਾਰੀਆਂ ਨੇ ਕਿਹਾ ਕਿ, ਜੇਕਰ ਪੱਤਰ ਦੇ ਸ਼ਬਦਾਂ ਵਿੱਚ ਕੋਈ ਤਬਦੀਲੀ ਹੁੰਦੀ ਹੈ ਜਾਂ ਸਵੇਰ ਤੱਕ ਪੱਤਰ ਜਾਰੀ ਨਹੀਂ ਹੁੰਦਾ ਹੈ, ਤਾਂ ਹੜਤਾਲ ਖਤਮ ਨਹੀਂ ਹੋਵੇਗੀ। ਜੇਕਰ ਰਾਤ ਭਰ ਪੱਤਰ ਜਾਰੀ ਕੀਤਾ ਜਾਂਦਾ ਹੈ ਤਾਂ ਬੱਸਾਂ ਸਵੇਰ ਤੋਂ ਚੱਲਣੀਆਂ ਸ਼ੁਰੂ ਹੋ ਜਾਣਗੀਆਂ।