ਜਗਦੀਸ਼ ਟਾਈਟਲਰ ਦੀ ਆਜ਼ਾਦੀ ਦਿਵਸ ਸਮਾਗਮ ਵਿੱਚ ਮੌਜੂਦਗੀ 'ਤੇ ਨਿੱਜਰ ਵਲੋਂ ਸਵਾਲ
ਚੰਡੀਗੜ੍ਹ, 16 ਅਗਸਤ 2025: ਜਗਦੀਸ਼ ਟਾਈਟਲਰ ਦਾ ਕਾਂਗਰਸ ਦੇ ਆਜ਼ਾਦੀ ਦਿਵਸ ਸਮਾਗਮ ਵਿੱਚ ਮੌਜੂਦ ਹੋਣਾ ਕਈ ਸਿਆਸੀ ਅਤੇ ਨੈਤਿਕ ਸਵਾਲ ਖੜ੍ਹੇ ਕਰਦਾ ਹੈ। ਇਹ ਸਵਾਲ ਉੱਠ ਰਿਹਾ ਹੈ ਕਿ ਕਾਂਗਰਸ ਪਾਰਟੀ ਲਈ ਜਗਦੀਸ਼ ਟਾਈਟਲਰ ਨੂੰ ਆਪਣੇ ਸਮਾਗਮਾਂ ਵਿੱਚ ਸ਼ਾਮਲ ਕਰਨਾ ਕਿਉਂ ਜ਼ਰੂਰੀ ਹੈ, ਖਾਸ ਕਰਕੇ ਜਦੋਂ ਉਨ੍ਹਾਂ ਦਾ ਨਾਂ ਇੰਨੇ ਸੰਵੇਦਨਸ਼ੀਲ ਮਾਮਲੇ ਨਾਲ ਜੁੜਿਆ ਹੋਇਆ ਹੈ। ਆਲੋਚਕਾਂ ਦਾ ਮੰਨਣਾ ਹੈ ਕਿ ਇਹ ਕਾਂਗਰਸ ਦੀ ਸਿੱਖ ਭਾਈਚਾਰੇ ਪ੍ਰਤੀ ਸੰਵੇਦਨਸ਼ੀਲਤਾ ਦੀ ਘਾਟ ਨੂੰ ਦਰਸਾਉਂਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਲੀਡਰ ਇੰਦਰਜੀਤ ਸਿੰਘ ਨਿਝਰ ਨੇ ਕੀਤਾ ਹੈ।ਅੰਮ੍ਰਿਤਸਰ ਦੇ ਸੰਸਦ ਮੈਂਬਰ ਦੀ ਮੌਜੂਦਗੀ 'ਤੇ ਵੀ ਸਵਾਲ ਉਠਾਏ ਜਾ ਰਹੇ ਹਨ। ਜਿਵੇਂ ਕਿ ਇੰਦਰਜੀਤ ਸਿੰਘ ਨਿੱਜਰ ਨੇ ਸਵਾਲ ਕੀਤਾ ਹੈ, ਕੀ ਉਨ੍ਹਾਂ ਨੂੰ ਇਸ ਸਮਾਗਮ ਵਿੱਚ Rahul Gandhi ਨਾਲ ਟਾਈਟਲਰ ਦੀ ਮੌਜੂਦਗੀ 'ਤੇ ਇਤਰਾਜ਼ ਨਹੀਂ ਕਰਨਾ ਚਾਹੀਦਾ ਸੀ?

ਨਿੱਜਰ ਨੇ ਸਵਾਲ ਕੀਤਾ, ਇੱਕ ਸਿੱਖ ਸੰਸਦ ਮੈਂਬਰ ਹੋਣ ਦੇ ਨਾਤੇ, ਉਨ੍ਹਾਂ 'ਤੇ ਇਹ ਨੈਤਿਕ ਅਤੇ ਸਿਆਸੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਭਾਈਚਾਰੇ ਦੇ ਦਰਦ ਨੂੰ ਸਮਝਣ ਅਤੇ ਇਸਨੂੰ ਪਾਰਟੀ ਅੰਦਰ ਉਠਾਉਣ। ਜੇਕਰ ਉਹ ਟਾਈਟਲਰ ਵਰਗੇ ਵਿਅਕਤੀ ਨਾਲ ਸਟੇਜ ਸਾਂਝੀ ਕਰਦੇ ਹਨ, ਤਾਂ ਇਸ ਨਾਲ ਉਨ੍ਹਾਂ ਦੀ ਆਪਣੀ ਸਾਖ 'ਤੇ ਵੀ ਸਵਾਲ ਖੜ੍ਹੇ ਹੁੰਦੇ ਹਨ ਅਤੇ ਇਹ ਭਾਈਚਾਰੇ ਦੇ ਲੋਕਾਂ ਨੂੰ ਠੇਸ ਪਹੁੰਚਾ ਸਕਦਾ ਹੈ।