ਸਿਰਫ਼ ਹੰਝੂ ਸਾਬਤ ਨਹੀਂ ਕਰਦੇ ਕਿ ਤੁਸੀਂ ਦਾਜ ਪੀੜਤ ਹੋ : High Court
ਦਾਜ ਲਈ ਤੰਗ ਕਰਨ ਦੇ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਦਾ ਅਹਿਮ ਫੈਸਲਾ, ਸਿਰਫ਼ ਹੰਝੂ ਸਬੂਤ ਨਹੀਂ
ਨਵੀਂ ਕੋਰਟ, 17 ਅਗਸਤ 2025
ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਕਥਿਤ ਦਾਜ ਉਤਪੀੜਨ ਦੇ ਇੱਕ ਮਾਮਲੇ ਵਿੱਚ ਅਹਿਮ ਫੈਸਲਾ ਸੁਣਾਉਂਦਿਆਂ ਮ੍ਰਿਤਕ ਔਰਤ ਦੇ ਪਤੀ ਅਤੇ ਸਹੁਰਿਆਂ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਸਿਰਫ਼ ਪੀੜਤ ਦੇ ਹੰਝੂਆਂ ਦੇ ਆਧਾਰ 'ਤੇ ਕਿਸੇ ਵੀ ਵਿਆਹੁਤਾ ਔਰਤ ਦੀ ਮੌਤ ਨੂੰ ਦਾਜ ਹੱਤਿਆ ਜਾਂ ਬੇਰਹਿਮੀ ਸਾਬਤ ਨਹੀਂ ਕੀਤਾ ਜਾ ਸਕਦਾ।
ਮਾਮਲੇ ਦਾ ਵੇਰਵਾ
ਇਹ ਫੈਸਲਾ ਮ੍ਰਿਤਕਾ ਦੇ ਪਿਤਾ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ 'ਤੇ ਆਇਆ ਹੈ, ਜਿਸ ਵਿੱਚ ਉਸਨੇ ਦੋਸ਼ ਲਾਇਆ ਸੀ ਕਿ ਉਸਦੀ ਧੀ ਨੂੰ ਵਿਆਹ ਤੋਂ ਬਾਅਦ ਹੋਰ ਦਾਜ ਦੀ ਮੰਗ ਕਰਕੇ ਮਾਨਸਿਕ ਤੌਰ 'ਤੇ ਤੰਗ ਕੀਤਾ ਜਾਂਦਾ ਸੀ, ਜਿਸ ਕਾਰਨ ਉਸਦੀ ਮੌਤ ਹੋ ਗਈ।
ਹਾਈ ਕੋਰਟ ਦੀ ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੀ ਬੈਂਚ ਨੇ ਮ੍ਰਿਤਕਾ ਦੇ ਪਿਤਾ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਬੈਂਚ ਨੇ ਕਿਹਾ ਕਿ ਮ੍ਰਿਤਕਾ ਦੀ ਭੈਣ ਨੇ ਆਪਣੇ ਬਿਆਨ ਵਿੱਚ ਕਿਹਾ ਸੀ ਕਿ ਉਸਨੇ ਹੋਲੀ 'ਤੇ ਆਪਣੀ ਭੈਣ ਨੂੰ ਫੋਨ ਕੀਤਾ ਸੀ ਅਤੇ ਉਹ ਰੋ ਰਹੀ ਸੀ। ਅਦਾਲਤ ਨੇ ਕਿਹਾ ਕਿ ਸਿਰਫ਼ ਇਸ ਆਧਾਰ 'ਤੇ ਕਿ ਮ੍ਰਿਤਕਾ ਰੋ ਰਹੀ ਸੀ, ਦਾਜ ਲਈ ਤੰਗ ਕਰਨ ਦਾ ਮਾਮਲਾ ਨਹੀਂ ਬਣਦਾ। ਅਦਾਲਤ ਨੇ ਇਹ ਵੀ ਨੋਟ ਕੀਤਾ ਕਿ ਮ੍ਰਿਤਕਾ ਦੀ ਪੋਸਟਮਾਰਟਮ ਰਿਪੋਰਟ ਵਿੱਚ ਉਸਦੀ ਮੌਤ ਦਾ ਕਾਰਨ ਨਿਮੋਨੀਆ ਦੱਸਿਆ ਗਿਆ ਸੀ।
ਇਸ ਫੈਸਲੇ ਨਾਲ ਹਾਈ ਕੋਰਟ ਨੇ ਪਤੀ ਅਤੇ ਉਸਦੇ ਪਰਿਵਾਰ ਨੂੰ ਦੋਸ਼ਾਂ ਤੋਂ ਬਰੀ ਕਰਨ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ।