ਰਾਣਾ ਗੁਰਜੀਤ ਸਿੰਘ ਵੱਲੋਂ ਸੁਲਤਾਨਪੁਰ ਲੋਧੀ ਦੇ ਭਾਰਮਲ ਮੰਦਰ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਮਾਰੋਹ ਵਿੱਚ ਹਾਜ਼ਰੀ
ਕਪੂਰਥਲਾ 17 ਅਗਸਤ
ਕਾਂਗਰਸ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕੱਲ੍ਹ ਸੁਲਤਾਨਪੁਰ ਲੋਧੀ ਦੇ ਪ੍ਰਸਿੱਧ ਭਾਰਮਲ ਮੰਦਰ ਵਿਖੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜਨਮ ਉਤਸਵ ਨੂੰ ਸਮਰਪਿਤ ਆਯੋਜਿਤ ਸਮਾਰੋਹ ਵਿੱਚ ਹਾਜ਼ਰੀ ਭਰੀ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦਾ ਜੀਵਨ ਧਰਮ, ਕਰਮ, ਸੱਚਾਈ ਅਤੇ ਨਿਆਂ ਦਾ ਜੀਵੰਤ ਪ੍ਰਤੀਕ ਹੈ। ਸ਼੍ਰੀ ਕ੍ਰਿਸ਼ਨ ਜੀ ਦੇ ਉਪਦੇਸ਼ ਅੱਜ ਵੀ ਸਮਾਜ ਨੂੰ ਪਿਆਰ, ਭਰਾਤਰੀਚਾਰ ਅਤੇ ਸਚਾਈ ਦੇ ਰਾਹ ‘ਤੇ ਤੁਰਨ ਲਈ ਪ੍ਰੇਰਨਾ ਦਿੰਦੇ ਹਨ। ਸਮਾਰੋਹ ਦੌਰਾਨ ਸਥਾਨਕ ਸੰਗਤਾਂ ਵੱਲੋਂ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਨਾਲ ਸੰਬੰਧਿਤ ਕਲਾ ਅਤੇ ਭਜਨ-ਕੀਰਤਨ ਰਾਹੀਂ ਅਤੁੱਟ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ, ਜਿਸ ਨੇ ਸਭ ਦੇ ਦਿਲਾਂ ਨੂੰ ਛੂਹ ਲਿਆ।
ਰਾਣਾ ਗੁਰਜੀਤ ਸਿੰਘ ਨੇ ਇਸ ਮੌਕੇ ਤੇ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਅਪੀਲ ਕੀਤੀ ਕਿ ਸ਼੍ਰੀ ਕ੍ਰਿਸ਼ਨ ਜੀ ਦੇ ਆਦਰਸ਼ਾਂ ਨੂੰ ਜੀਵਨ ਵਿੱਚ ਅਪਣਾਈਏ ਅਤੇ ਸਮਾਜ ਵਿੱਚ ਪਿਆਰ, ਏਕਤਾ ਅਤੇ ਸੱਚਾਈ ਦੇ ਰਾਹ ‘ਤੇ ਚਲਦਿਆਂ ਹੋਰ ਚੰਗੇ ਸਮਾਜ ਦੀ ਸਿਰਜਣਾ ਕਰੀਏ ।