ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ, ਕੇਂਦਰੀ ਖੇਤੀਬਾੜੀ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖੇ ਪੱਤਰ
* ਬੈਂਕਾਂ ਦੇ ਕਰਜ਼ੇ ਦੀਆਂ ਕਿਸ਼ਤਾਂ ਅੱਗੇ ਪਾਉਣ ਤੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਕੀਤੀ ਮੰਗ
* ਪੀੜਤ ਕਿਸਾਨਾਂ ਦੀ ਬਾਂਹ ਫੜ੍ਹੇ ਸਰਕਾਰ : ਸੰਤ ਸੀਚੇਵਾਲ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 17 ਅਗਸਤ 2025 - ਰਾਜ ਸਭਾ ਮੈਂਬਰ ‘ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਵੱਲੋਂ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ, ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਚੌਹਾਨ ਅਤੇ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖਕੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਦੀ ਪੁਰਜ਼ੋਰ ਮੰਗ ਕੀਤੀ ਹੈ। ਉਨ੍ਹਾਂ ਆਪਣੇ ਪੱਤਰ ਵਿੱਚ ਲਿਿਖਆ ਹੈ ਕਿ ਮੰਡ ਇਲਾਕੇ ਦੇ ਕਿਸਾਨਾਂ ਨਾਲ ਹਰ ਦੂਜੇ ਜਾਂ ਫਿਰ ਤੀਜੇ ਸਾਲ ਅਜਿਹਾ ਭਾਣਾ ਵਾਪਰਦਾ ਹੈ, ਜਿਸ ਨਾਲ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲਾਂ ਤਬਾਹ ਹੋ ਜਾਂਦੀਆਂ ਹਨ।
ਸੰਤ ਸੀਚੇਵਾਲ ਨੇ ਪੱਤਰ ਰਾਹੀ ਇਹ ਵੀ ਮੰਗ ਕੀਤੀ ਕਿ ਪੀੜਤ ਕਿਸਾਨਾਂ ਵੱਲੋਂ ਜਿਹੜਾ ਕਰਜ਼ਾ ਬੈਂਕਾਂ ਤੋਂ ਲਿਆ ਗਿਆ ਹੈ। ਉਨ੍ਹਾਂ ਦੀਆਂ ਕਿਸ਼ਤਾਂ ਮੁਲਤਵੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਜਦੋਂ ਫਸਲਾਂ ਹੀ ਬਰਬਾਦ ਹੋ ਗਈਆਂ ਹਨ ਤਾਂ ਕਿਸਾਨ ਵਿਚਾਰੇ ਕਰਜ਼ੇ ਦੀਆਂ ਕਿਸ਼ਤਾਂ ਕਿਵੇਂ ਮੋੜਨਗੇ। ਸੰਤ ਸੀਚੇਵਾਲ ਨੇ ਸਰਕਾਰ ਤੋਂ ਇਹ ਮੰਗ ਵੀ ਕੀਤੀ ਕਿ ਪੀੜਤ ਕਿਸਾਨਾਂ ਦੇ ਖੇਤਾਂ ਦੀ ਵਿਸ਼ੇਸ਼ ਗੋਦਵਾਰੀਆਂ ਕਰਵਾਈਆਂ ਜਾਣ ਤਾਂ ਜੋ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਸਕੇ।
ਸੰਤ ਸੀਚੇਵਾਲ ਨੇ ਅੱਜ ਸਵੇਰੇ 8 ਵਜੇ ਹੀ ਬਾਊਪੁਰ ਜਾ ਕੇ ਬਿਆਸ ਦਰਿਆ ‘ਤੇ ਚੱਲ ਰਹੇ ਰਾਹਤ ਕਾਰਜਾਂ ਦਾ ਜ਼ਾਇਜਾ ਲਿਆ। ਉਨ੍ਹਾਂ ਦੱਸਿਆ ਕਿ ਬਿਆਸ ਦਰਿਆ ਅੰਦਰ ਲੱਗੇ ਐਡਵਾਂਸ ਬੰਨ੍ਹਾਂ ਨੂੰ ਤਿੰਨ ਥਾਵਾਂ ਕਰਮੂਵਾਲ ਪੱਤਣ, ਬਾਊਪੁਰ ਅਤੇ ਆਹਲੀ ਕਲਾਂ ਤੋਂ ਢਾਹ ਲੱਗ ਰਹੀ ਹੈ। ਸੰਤ ਸੀਚੇਵਾਲ ਨੇ ਦੱਸਿਆ ਕਿ ਇਨ੍ਹਾਂ ਐਡਵਾਸ ਬੰਨ੍ਹਾਂ ਨੂੰ ਟੱੁਟਣ ਤੋਂ ਬਚਾਉਣ ਲਈ ਕਿਸਾਨ ਦਿਨ ਰਾਤ ਕੋਸ਼ਿਸ਼ ਵਿੱਚ ਲੱਗੇ ਹੋਏ ਹਨ।
ਗੱਲਬਾਤ ਦੌਰਾਨ ਰਾਜ ਸਭ ਮੈਂਬਰ ਸੰਤ ਸੀਚੇਵਾਲ ਨੇ ਕਿ ਪੰਜਾਬ ਦੇ ਕਪੂਰਥਲਾ ਅਤੇ ਤਰਨ-ਤਾਰਨ ਜਿਿਲ੍ਹਆਂ ਦੇ ਮੰਡ ਇਲਾਕੇ ਵਿੱਚ ਹੜ੍ਹ ਨਾਲ ਕਿਸਾਨਾਂ ਦੀਆਂ ਬਰਬਾਦ ਹੋਈਆਂ ਫਸਲਾਂ ਦਾ ਢੱੁਕਵਾਂ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਦੱਸਿਆ ਕਿ ਮੰਡ ਇਲਾਕਾ ਜੋ ਬਿਆਸ ਦਰਿਆ ਦੇ ਐਨ ਵਿਚਕਾਰ ਟਾਪੂਨੁਮਾ ਹੈ, ਉਸ ਵਿੱਚ 16 ਦੇ ਕਰੀਬ ਪਿੰਡ ਹਨ। ਜੋ ਇਸ ਵੇਲੇ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹਨ। ਪਿਛਲੇ ਕਈ ਦਿਨਾਂ ਤੋਂ ਹਿਮਾਚਲ ਅਤੇ ਪੰਜਾਬ ਵਿੱਚ ਪੈ ਰਹੇ ਮੋਹਲੇਧਾਰ ਮੀਂਹ ਕਾਰਨ ਇਹ ਸਥਿਤੀ ਕਾਫ਼ੀ ਵਿਗੜ ਦੀ ਜਾ ਰਹੀ ਹੈ।
*ਬਾਕਸ ਆਈਟਮ* : ਹਿਮਾਚਲ ਪ੍ਰਦੇਸ਼ ਵਿਚਲੇ ਪੌਂਗ ਡੈਮ ਵਿੱਚੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਮੰਡ ਇਲਾਕੇ ਤੱਕ ਆਉਂਦੇ-ਆਉਂਦੇ ਪਾਣੀ ਦੀ ਮਿਕਦਾਰ 01 ਲੱਖ 25 ਹਾਜ਼ਾਰ ਕਿਊਸਿਕ ਤੋਂ ਵੀ ਵੱਧ ਹੋ ਜਾਂਦੀ ਹੈ। ਪਿਛਲੇ ਇੱਕ ਹਫਤੇ ਤੋਂ ਜਿਹੜੀਆਂ ਫਸਲਾਂ ਖ਼ਾਸ ਕਰਕੇ ਝੋਨਾ ਪਾਣੀ ਵਿੱਚ ਡੁੱਬਿਆ ਪਿਆ ਹੈ, ਉਹ ਹੁਣ ਗਲਣ ਲੱਗ ਪਿਆ ਹੈ। ਪਸ਼ੂਆਂ ਦਾ ਚਾਰਾ ਵੀ ਗਲ ਰਿਹਾ ਹੈ ਜਿਸ ਕਾਰਣ ਪੂਰੇ ਇਲਾਕੇ ਵਿੱਚ ਬਦਬੂ ਫੈਲੀ ਹੋਈ ਹੈ। ਜ਼ਿਕਰਯੋਗ ਹੈ ਕਿ ਸਾਲ 2023 ਦੌਰਾਨ ਵੀ ਆਏ ਹੜ੍ਹਾਂ ਵਿੱਚ ਪੰਜਾਬ ਦੇ ਕਿਸਾਨਾਂ ਦਾ ਵੱਡੀ ਪੱਧਰ ‘ਤੇ ਫਸਲਾਂ ਅਤੇ ਹੋਰ ਜਾਇਦਾਦਾਂ ਦਾ ਨੁਕਸਾਨ ਹੋਇਆ ਸੀ। ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਪੱਤਰ ਰਾਹੀ ਮੰਗ ਕੀਤੀ ਕਿ ਕਿ ਪੰਜਾਬ ਸਮੇਤ ਦੇਸ਼ ਦੇ ਹਰ ਉਸ ਕਿਸਾਨ ਦੀ ਬਾਂਹ ਫੜੀ ਜਾਵੇ ਜਿਸ ਦੀਆਂ ਫਸਲਾਂ ਇਸ ਹੜ੍ਹ ਕਾਰਨ ਤਬਾਹ ਹੋਈਆਂ ਹਨ।