ਸ਼ੈਰੀ ਕਲਸੀ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਦੇ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਕੀਤੀਆਂ ਜਾ ਰਹੀਆਂ ਨੇ ਹੱਲ
ਰੋਹਿਤ ਗੁਪਤਾ
ਬਟਾਲਾ, 17 ਅਗਸਤ 2025 - ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਓਥੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਅੰਮਿ੍ਤ ਕਲਸੀ ਭਰਾ ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤਾ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਬਲਜੀਤ ਸਿੰਘ ਨਿੱਕੂ, ਦਵਿੰਦਰ ਸਿੰਘ ਤੇ ਕੁਲਦੀਪ ਸਿੰਘ ਵੀ ਮੌਜੂਦ ਸਨ।
ਅੰਮਿ੍ਤ ਕਲਸੀ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਜੋ ਅਮਰੀਕਾ ਦੌਰੇ 'ਤੇ ਗਏ ਹਨ ਪਰ ਉਨ੍ਹਾਂ ਦਾ ਧਿਆਨ ਮਗਰ ਆਪਣੇ ਹਲਕੇ ਦੇ ਲੋਕਾਂ ਵੱਲ ਹੀ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਮੇਰੀ ਡਿਊਟੀ ਲਗਾਈ ਹੈ ਕਿ ਹਰੇਕ ਵਿਅਕਤੀ ਦੀ ਗੱਲ/ ਸਮੱਸਿਆ ਸੁਣੀ ਜਾਵੇ, ਤਾਂ ਜੋ ਇੱਕ ਤਾਂ ਲੋਕਾਂ ਨੂੰ ਫੇਰਾ ਨਾ ਪਵੇ ਅਤੇ ਦੂਜਾ ਲੋਕਾਂ ਦੀ ਮੁਸ਼ਕਿਲ ਪਹਿਲ ਦੇ ਆਧਾਰ 'ਤੇ ਹੱਲ ਕੀਤੀ ਜਾ ਸਕੇ।
ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਹਨ, ਜੋ ਵਿਧਾਇਕ ਸ਼ੈਰੀ ਕਲਸੀ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਈਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਬਾਬਾ ਜੀ ਦੇ ਵਿਆਹ ਪੁਰਬ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੀ ਵਿਧਾਇਕ ਸ਼ੈਰੀ ਕਲਸੀ ਵਲੋਂ ਰੋਜ਼ਾਨਾ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਵਲੋਂ ਦੇਸ਼ ਵਿਦੇਸ਼ ਦੀ ਧਰਤੀ ਤੋਂ ਬਟਾਲਾ ਵਿਖੇ ਪਹੁੰਚਣ ਵਾਲੀਆਂ ਸੰਗਤਾਂ ਦੀਆਂ ਸਹੂਲਤਾਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਸਾਫ ਸਫਾਈ ਅਤੇ ਸੀਵਰੇਜ਼ ਆਦਿ ਸਮੇਤ ਵੱਖ ਵੱਖ ਮੁੱਦਿਆਂ ਸਬੰਧੀ ਸਬੰਧਤ ਵਿਭਾਗਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਵਿਭਾਗ ਨਾਲ ਸਬੰਧਤ ਕਾਰਜ ਪਹਿਲ ਦੇ ਆਧਾਰ 'ਤੇ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਸ਼ਹਿਰ ਵਾਸੀਆਂ ਅਤੇ ਸੰਗਤਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ।