ਗਿਆਨੀ ਹਰਪ੍ਰੀਤ ਸਿੰਘ ਦੇ ਪ੍ਰਧਾਨ ਬਣਨ ਬਾਰੇ ਗਿਆਨੀ ਰਘਬੀਰ ਸਿੰਘ ਦਾ ਆਇਆ ਵੱਡਾ ਬਿਆਨ, ਪੜ੍ਹੋ ਵੇਰਵਾ
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 18 ਅਗਸਤ, 2025: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਬਾਰੇ ਵੱਡਾ ਬਿਆਨ ਦਿੱਤਾ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜੇਕਰ ਕੋਈ ਮੈਨੂੰ ਕਹੇਗਾ ਤਾਂ ਮੈਂ ਕਹਾਂਗਾ ਕਿ ਜਿਸ ਥਾਂ ’ਤੇ ਆ ਕੇ ਰਾਜੇ ਮਹਾਰਾਜੇ, ਸ਼ਾਹੂਕਾਰ ਜਿੰਨੇ ਵੀ ਆ ਕੇ ਝੁਕਦੇ ਹੋਣ ਜੋ ਗੁਰੂ ਸਾਹਿਬ ਦਾ ਦਰ ਹੈ, ਉਸ ਥਾਂ ਦੀ ਸੇਵਾ ਛੱਡ ਕੇ ਉਹ ਕੋਈ ਹੋਰ ਅਹੁਦਾ ਨਹੀਂ ਲੈ ਸਕਦੇ। ਉਹਨਾਂ ਕਿਹਾ ਕਿ ਗੁਰੂ ਰਾਮਦਾਸ ਜੀ ਦੀ ਸੇਵਾ ਛੱਡ ਕੇ ਕਿਸੇ ਸਿਆਸੀ ਪਾਰਟੀ ਦੀ ਸੇਵਾ ਲੈਣ ਬਾਰੇ ਉਹ ਸੋਚ ਵੀ ਨਹੀਂ ਸਕਦੇ।