ਕਮਿਸ਼ਨਰ ਨਗਰ ਨਿਗਮ ਨੇ ਸਮੂਹ ਸੰਗਤਾਂ ਨੂੰ ਪਾਵਨ ਵਿਆਹ ਪੁਰਬ ਦੀ ਵਧਾਈ ਦਿੱਤੀ
ਲੰਗਰ ਪਲਾਸਟਿਕ ਦੀਆਂ ਪਲੇਟਾਂ ਦੀ ਥਾਂ ’ਤੇ ਪੱਤਲਾਂ ਜਾਂ ਸਟੀਲ ਦੇ ਬਰਤਨਾਂ ਵਿੱਚ ਵਰਤਾਉਣ ਦੀ ਅਪੀਲ
ਰੋਹਿਤ ਗੁਪਤਾ
ਬਟਾਲਾ, 30 ਅਗਸਤ ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਸ੍ਰੀ ਵਿਕਰਮਜੀਤ ਸਿੰਘ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਕਿਹਾ ਕਿ ਪ੍ਰਸ਼ਾਸਨ, ਬਾਬੇ ਦੇ ਵਿਆਹ ਦੌਰਾਨ ਸੰਗਤਾਂ ਦੇ ਸਵਾਗਤ ਤੇ ਉਨਾਂ ਦੀ ਸਹੂਲਤ ਲਈ ਤਿਆਰ ਹੈ ਅਤੇ ਸਬੰਧਤ ਵੱਖ-ਵੱਖ ਪ੍ਰਬੰਧ ਸੁਚਾਰੂ ਢੰਗ ਨਾਲ ਕੀਤੇ ਗਏ ਹਨ।
ਇਸ ਮੌਕੇ ਗੱਲ ਕਰਦਿਆਂ ਕਮਿਸ਼ਨਰ, ਨਗਰ ਨਿਗਮ ਨੇ ਦੱਸਿਆ ਕਿ ਬਾਬੇ ਦੇ ਵਿਆਹ ਦੌਰਾਨ ਬਟਾਲਾ ਸ਼ਹਿਰ ਦੇ ਨੇੜਲੇ ਪਿੰਡਾਂ ਤੋਂ ਸ਼ਰਧਾਲੂ, ਸ਼ਰਧਾ ਭਾਵਨਾ ਨਾਲ ਲੰਗਰ ਲਗਾਉਣ ਦੀ ਸੇਵਾ ਕਰਨ ਲਈ ਆਉਦੇ ਹਨ। ਉਨਾਂ ਸ਼ਰਧਾਲੂਆਂ ਤੇ ਸਮੂਹ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਲੰਗਰ ਪਲਾਸਟਿਕ ਦੀਆਂ ਪਲੇਟਾਂ ਦੀ ਥਾਂ ਤੇ ਪੱਤਲਾਂ ਜਾਂ ਸਟੀਲ ਦੇ ਬਰਤਨਾਂ ਵਿੱਚ ਵਰਤਾਇਆ ਜਾਵੇ। ਉਨਾਂ ਕਿਹਾ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ, ਪ੍ਰਸ਼ਾਸਨ ਨਾਲ ਸਹਿਯੋਗ ਕੀਤਾ ਜਾਵੇ।
ਉਨ੍ਹਾ ਕਿਹਾ ਕਿ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਪੁਰਬ ਦੇ ਸਮਾਗਮ ਸਫਲਤਾਪੂਰਵਕ ਨੇਪਰੇ ਚਾੜ੍ਹੇ ਜਾਣਗੇ।