ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਫਾਜਿਲਕਾ 30 ਅਗਸਤ
ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਹ 2023 ਦੀ ਧਾਰਾ 163 (ਪੁਰਾਣੀ ਸੀਆਰਪੀਸੀ, 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਅਕਤੂਬਰ 2025 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ 50 ਮਾਈਕਰੋਨ ਤੋਂ ਘੱਟ ਮੋਟਾਈ 8*13 ਆਕਾਰ ਤੋਂ ਘੱਟ ਅਤੇ ਨਿਰਧਾਰਤ ਰੰਗ ਤੋਂ ਬਗੈਰ ਦੇ ਅਲੱਗ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ/ ਬਣਾਉਣ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਇਹ ਲਿਫਾਫੇ ਨਾਲੀਆਂ/ਸੀਵਰੇਜ ਜਾਂ ਪਬਲਿਕ ਸਥਾਨਾਂ ਤੇ ਸੁੱਟਣ ਦੀ ਵੀ ਪਾਬੰਦੀ ਲਗਾਈ ਜਾਂਦੀ ਹੈ। ਇਨ੍ਹਾਂ ਦੀ ਵਰਤੋਂ ਨਾਲ ਸਫਾਈ ਵਿਚ ਵਿਘਨ ਪੈਂਦਾ ਹੈ ਅਤੇ ਸੀਵਰੇਜ ਆਦਿ ਵਿਚ ਫਸ ਜਾਣ ਕਾਰਨ ਸੀਵਰੇਜ ਬੰਦ ਹੋ ਜਾਂਦਾ ਹੈ ਅਤੇ ਗੰਦਾ ਪਾਣੀ ਸੜਕਾਂ, ਗਲੀਆਂ ਵਿਚ ਆ ਜਾਂਦਾ ਹੈ ਜਿਸ ਦੇ ਸਿੱਟੇ ਵਜੋਂ ਵਾਤਾਵਰਣ ਅਤੇ ਸਿਹਤ ਸਬੰਧੀ ਖਤਰਨਾਕ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ।
ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾ ਅਤੇ ਬੀ.ਪੀ.ਓਜ ਦੇ ਨੇੜੇ ਸਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਮ ਜਨਤਾ ਨੂੰ ਆਉਣ ਜਾਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਸਰਹੱਦੀ ਖੇਤਰ ਦੀ ਸੁਰੱਖਿਆ ਪੁਖਤਾ ਕਰਨ ਦੇ ਮੰਤਵ ਤਹਿਤ ਆਮ ਲੋਕਾਂ ਲਈ ਜ਼ਿਲ੍ਹਾ ਫਾਜ਼ਿਲਕਾ ਵਿਚ ਸਰਹੱਦੀ ਖੇਤਰਾਂ ਦੇ ਨਾਲ-ਨਾਲ ਬੀ.ਓ.ਪੀਜ ਦੇ ਨੇੜੇ ਆਉਣ-ਜਾਣ ਲਈ ਪਾਬੰਦੀ ਲਗਾਉਣ ਦੀ ਜਰੂਰਤ ਹੈ। ਇਹ ਹੁਕਮ ਫੌਜ, ਬੀ.ਐਸ.ਐਫ., ਪੁਲਿਸ, ਠੇਕੇਦਾਰ ’ਤੇ ਉਹ ਮਜ਼ਦੂਰ ਜੋ ਕਿ ਮਿਲਟਰੀ ਏਰੀਆ ਵਿਚ ਮਜ਼ਦੂਰੀ ਦਾ ਕੰਮ ਕਰਦੇ ਹੋਣ ਜਾਂ ਸਮਰੱਥ ਅਧਿਕਾਰੀ ਵੱਲੋਂ ਜਾਰੀ ਪਰਮਿਟ ’ਤੇ ਲਾਗੂ ਨਹੀਂ ਹੋਣਗੇ।
ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਬਰਾ/ ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ। ਲੋਕਾਂ ਵੱਲੋਂ ਆਪਣੇ ਪਲਾਟ, ਖੇਤ ਅਤੇ ਹੋਰ ਪਾਸੇ ਜਿਥੇ ਵੇਖਿਆ ਜਾਵੇ ਪਸ਼ੂਆਂ ਤੋਂ ਸੁਰੱਖਿਆ ਲਈ ਕੰਡਿਆਲੀ ਤਾਰ ਦੇ ਨਾਲ-ਨਾਲ ਕੋਬਰਾ ਤਾਰ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਹੈ, ਜੋ ਕਿ ਬਹੁਤ ਤੇਜਧਾਰ ਹੁੰਦੀ ਹੈ, ਜਿਸ ਨਾਲ ਕੁਦਰਤੀ ਜੀਵਾਂ ਅਤੇ ਇਨਸਾਨਾਂ ਨੂੰ ਜਾਨ ਦਾ ਖਤਰਾ ਹੁੰਦਾ ਹੈ।
ਹੁਕਮ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਨੂੰ ਖਰੀਦਣ, ਵੇਚਣ ਅਤੇ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਿਲਟਰੀ ਰੰਗ ਦੇ ਵਹੀਕਲਾਂ ਜਿਵੇ ਕਿ ਜੀਪਾਂ/ਮੋਟਰ ਸਾਇਕਲਾਂ, ਟਰੱਕਾਂ ਆਦਿ ਦੀ ਵਰਤੋ ਕਰਕੇ ਹੋਏ ਕੋਈ ਵੀ ਗੈਰਕਾਨੂੰਨੀ ਕਾਰਵਾਈ ਜਾ ਹਿੰਸਕ ਘਟਨਾ ਕੀਤੀ ਜਾ ਸਕਦੀ ਹੈ ਜਿਸ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ ਇਸ ਨਾਲ ਹੁੰਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਮਿਲਟਰੀ ਰੰਗ ਦੀ ਵਰਦੀ ਤੇ ਵਹੀਕਲ ਦੀ ਵਰਤੋਂ ਕਰਨ *ਤੇ ਰੋਕ ਲਗਾਉਣੀ ਜਰੂਰੀ ਹੈ।
ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਸਬ ਜੇਲ੍ਹ ਫਾਜਿਲਕਾ ਦੇ 500 ਵਰਗ ਮੀਟਰ ਏਰੀਆ ਨੂੰ ਨੋ ਡਰੋਨ ਜ਼ੋਨ ਐਲਾਨਿਆ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਡਰੋਨ ਜੋ ਆਮ ਲੋਕਾਂ ਤੱਕ ਆਸਾਨੀ ਨਾਲ ਪਹੁੰਚ ਬਣਾ ਚੁਕਿਆ ਹੈ ਅਤੇ ਕੋਈ ਵੀ ਇਸ ਦੀ ਦੁਰਵਰਤੋ ਕਰਕੇ ਜੇਲ੍ਹਾਂ ਵਿੱਚ ਬੰਦ ਖਤਰਨਾਕ ਕੈਦੀਆਂ ਤੱਕ ਮੋਬਾਇਲ ਫੋਨ/ਡਰੱਗ ਹਥਿਆਰ ਅਤੇ ਉਨ੍ਹਾਂ ਨੂੰ ਭੱਜਣ ਵਿੱਚ ਮਦਦ ਕਰਨ ਵਾਲੀ ਸਮੱਗਰੀ ਦੀ ਸਪਲਾਈ ਕਰ ਸਕਦਾ ਹੈ। ਜਿਸ ਲਾਲ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਜਿਹੇ ਸਖਤ ਕਦਮ ਚੁੱਕਣ ਦੀ ਲੋੜ ਹੈ