ਬਾਬੂਸ਼ਾਹੀ ਡਾਟ ਕਾਮ ਦੇ ਪੱਤਰਕਾਰ ਪਰਵਿੰਦਰ ਸਿੰਘ ਕੰਧਾਰੀ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਰਾਸ਼ਨ ਭੇਜਣ ਦਾ ਫੈਸਲਾ
ਫਰੀਦਕੋਟ 30 ਅਗਸਤ - ( ਪਰਵਿੰਦਰ ਸਿੰਘ ਕੰਧਾਰੀ ) ਬਾਬੂਸ਼ਾਹੀ ਡਾਟ ਕਾਮ ਦੇ ਫਰੀਦਕੋਟ ਤੋਂ ਪੱਤਰਕਾਰ ਪਰਵਿੰਦਰ ਸਿੰਘ ਕੰਧਾਰੀ ਵੱਲੋਂ ਹੜ੍ਹ ਪੀੜਤਾਂ ਲਈ ਆਪਣੇ ਕਾਰੋਬਾਰ ਵਿੱਚੋਂ ਰਾਸ਼ਨ, ਪਾਣੀਂ ਦੀਆਂ ਬੋਤਲਾਂ, ਦਵਾਈਆਂ ਭੇਜਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਇਸ ਦੁੱਖ ਦੀ ਘੜੀ ਵਿੱਚ ਸਭ ਨੂੰ ਹੜ੍ਹ ਪੀੜਤਾਂ ਦੀ ਮਦਦ ਕਰਨੀ ਚਾਹੀਦੀ ਹੈ ਤੇ ਜਲਦ ਤੋਂ ਜਲਦ ਜਿਸ ਚੀਜ਼ ਦੀ ਹੜ੍ਹ ਪੀੜਤਾਂ ਨੂੰ ਜ਼ਰੂਰਤ ਹੈ ਉਹ ਜਲਦੀ ਤੌਂ ਜਲਦੀ ਭੇਜ ਕੇ ਉਨ੍ਹਾਂ ਦੀ ਮੱਦਦ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਬੀਤੇ ਦਿਨੀਂ ਬਾਬੂਸ਼ਾਹੀ ਡਾਟ ਕਾਮ ਦੇ ਆਡੀਟਰ ਬਲਜੀਤ ਬੱਲੀ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਆਮ ਲੋਕਾਂ ਨੂੰ ਹੜ੍ਹ ਪੀੜਤਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਸੀ ਜਿਸ ਦੇ ਮੱਦੇਨਜਰ ਪਰਵਿੰਦਰ ਸਿੰਘ ਕੰਧਾਰੀ ਵੱਲੋਂ ਫ਼ੈਸਲਾ ਲਿਆ ਗਿਆ।