← ਪਿਛੇ ਪਰਤੋ
ਉੱਘੇ ਸਿੱਖ ਚਿੰਤਕ ਅਤੇ ਲੇਖਕ ਦਿਲਜੀਤ ਸਿੰਘ ਬੇਦੀ ਦਾ ਦੇਹਾਂਤ
ਅੰਮ੍ਰਿਤਸਰ 31 ਅਗਸਤ 2025- ਉੱਘੇ ਸਿੱਖ ਚਿੰਤਕ ਅਤੇ ਲੇਖਕ ਤੋਂ ਇਲਾਵਾ ਐਸ.ਜੀ.ਪੀ.ਸੀ. ਦੇ ਸਾਬਕਾ ਸਕੱਤਰ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੌਜੂਦਾ ਸਕੱਤਰ ਦਿਲਜੀਤ ਸਿੰਘ ਬੇਦੀ ਅੱਜ ਸ਼ਾਮ ਸਮੇਂ ਅਕਾਲ ਚਲਾਣਾ ਕਰ ਗਏ। ਉਹ ਕਰੀਬ 65 ਸਾਲਾਂ ਦੇ ਸਨ। ਜਾਣਕਾਰੀ ਅਨੁਸਾਰ, ਉਹ ਪਿਛਲੇ ਕੁੱਝ ਦਿਨਾਂ ਤੋਂ ਦਿਲ ਦੇ ਰੋਗ ਤੋਂ ਪੀੜਿਤ ਸਨ ਅਤੇ ਅੰਮ੍ਰਿਤਸਰ ਦੇ ਅਮਨ ਹਸਪਤਾਲ ਵਿਖੇ ਦਾਖ਼ਲ ਸਨ। ਜਿੱਥੇ ਉਨ੍ਹਾਂ ਨੇ ਅੱਜ ਸ਼ਾਮੀਂ ਆਖ਼ਰੀ ਸਾਹ ਲਏ। ਦਿਲਜੀਤ ਸਿੰਘ ਬੇਦੀ ਦੇ ਅਕਾਲ ਚਲਾਣਾ ਕਰ ਜਾਣ 'ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਅੰਤਿਮ ਸਸਕਾਰ ਭਲਕੇ (31/8/2025) 2 ਵਜੇ ਕੀਤਾ ਜਾਵੇਗਾ।
Total Responses : 602