Weather Update : ਪੰਜਾਬ 'ਚ ਮੌਸਮ ਵਿਭਾਗ ਵੱਲੋਂ Alert ਜਾਰੀ , ਅੱਜ ਇਨ੍ਹਾਂ 8 ਜ਼ਿਲ੍ਹਿਆਂ 'ਚ ਪਵੇਗਾ ਤੇਜ਼ ਮੀਂਹ
Babushahi Bureau
ਚੰਡੀਗੜ੍ਹ, 1 ਸਤੰਬਰ 2025: ਹੜ੍ਹ ਦੀ ਮਾਰ ਝੱਲ ਰਹੇ ਪੰਜਾਬ ਨੂੰ ਅੱਜ ਵੀ ਮੀਂਹ ਤੋਂ ਕੋਈ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਮੌਸਮ ਵਿਗਿਆਨ ਕੇਂਦਰ ਨੇ ਸੂਬੇ ਲਈ ਇੱਕ ਵੱਡੀ ਚੇਤਾਵਨੀ ਜਾਰੀ ਕੀਤੀ ਹੈ, ਜਿਸ ਮੁਤਾਬਕ ਅੱਜ ਪੂਰੇ ਪੰਜਾਬ ਵਿੱਚ ਮੀਂਹ ਹੋਣ ਦੀ ਸੰਭਾਵਨਾ ਹੈ। ਹਾਲਾਤ ਦੀ ਗੰਭੀਰਤਾ ਨੂੰ ਵੇਖਦੇ ਹੋਏ 8 ਜ਼ਿਲ੍ਹਿਆਂ ਵਿੱਚ 'ਰੇਡ ਅਲਰਟ' ਅਤੇ 7 ਜ਼ਿਲ੍ਹਿਆਂ ਵਿੱਚ 'ਆਰੰਜ਼ ਅਲਰਟ' ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਵੀ 'ਯੈਲੋ ਅਲਰਟ' ਹੈ।
ਕਿੱਥੇ-ਕਿੱਥੇ ਹੈ ਸਭ ਤੋਂ ਵੱਧ ਖਤਰਾਅ? (Red Alert)
ਮੌਸਮ ਵਿਭਾਗ ਦੇ ਅਨੁਸਾਰ, 8 ਜ਼ਿਲ੍ਹਿਆਂ ਵਿੱਚ ਸਥਿਤੀ ਸਭ ਤੋਂ ਵੱਧ ਗੰਭੀਰ ਹੋ ਸਕਦੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੇ ਨਾਲ-ਨਾਲ ਤੇਜ਼ ਗਰਜ ਅਤੇ ਬਿਜਲੀ ਚਮਕਣ ਦੀ ਵੀ ਆਸ਼ਾ ਹੈ।
1. ਇਹ 8 ਜ਼ਿਲ੍ਹੇ, ਜਿੱਥੇ Red Alert ਹੈ : ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਫਤੇਹਗੜ੍ਹ ਸਾਹਿਬ।
2. ਇਹ 7 ਜ਼ਿਲ੍ਹੇ, ਜਿੱਥੇ Orange Alert ਹੈ : ਸੂਬੇ ਦੇ 7 ਹੋਰ ਜ਼ਿਲ੍ਹਿਆਂ ਵਿੱਚ ਵੀ ਕੁਝ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੱਸੀਆਂ ਗਈ ਹੈ।
3. Orange Alert ਵਾਲੇ ਜ਼ਿਲ੍ਹੇ : ਅੰਮ੍ਰਿਤਸਰ, ਤਰਨਤਾਰਨ, ਮੋਗਾ, ਲੁਧਿਆਣਾ, ਸੰਘਰੂਰ, ਮੋਹਾਲੀ, ਪਟਿਆਲਾ।
ਬਾਕੀ ਜ਼ਿਲ੍ਹਿਆਂ ਵਿੱਚ ਵੀ ਮੀਂਹ ਦੀ ਸੰਭਾਵਨਾ (Yellow Alert)
ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ, ਬਰਨਾਲਾ ਅਤੇ ਮਾਨਸਾ 'ਚ ਵਰਗੇ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕੁਝ-ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਅਤੇ ਗਰਜ ਦੇ ਨਾਲ ਬੌਛਾਰਾਂ ਪੈਣ ਦੀ ਸੰਭਾਵਨਾ ਹੈ। ਕੁਲ ਮਿਲਾ ਕੇ, ਅੱਜ ਪੰਜਾਬ ਦਾ ਕੋਈ ਵੀ ਹਿੱਸਾ ਐਸਾ ਨਹੀਂ ਹੋਵੇਗਾ, ਜਿੱਥੇ ਹਲਕੀ ਤੋਂ ਦਰਮਿਆਨੀ ਮੀਂਹ ਦੀ ਸੰਭਾਵਨਾ ਨਾ ਹੋਵੇ।
3 ਸਤੰਬਰ ਤੱਕ ਸਾਰੇ ਸਕੂਲ ਬੰਦ
ਭਾਰੀ ਮੀਂਹ ਦੇ ਅਲਰਟ ਅਤੇ ਰਾਜ ਵਿੱਚ ਵਾਪਰ ਰਹੀ ਬਾਢ਼ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ, ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ, ਰਾਜ ਦੇ ਸਾਰੇ ਸਰਕਾਰੀ, ਨਿੱਜੀ ਅਤੇ ਸਹਾਇਤਾ ਪ੍ਰਾਪਤ ਸਕੂਲ 3 ਸਤੰਬਰ ਤੱਕ ਬੰਦ ਰਹਿਣਗੇ।
MA