Weather Alert: ਅਗਲੇ ਕੁੱਝ ਘੰਟਿਆਂ ਦੌਰਾਨ ਪਵੇਗਾ ਭਾਰੀ ਮੀਂਹ
ਚੰਡੀਗੜ੍ਹ , 1ਸਤੰਬਰ 2025 : ਟ੍ਰਾਈਸਿਟੀ 'ਚ ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ, ਅਗਲੇ ਕੁੱਝ ਘੰਟਿਆਂ ਦੌਰਾਨ ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ ਵਿੱਚ ਤੇਜ਼ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਲੋਕਾਂ ਨੂੰ ਸੁਰੱਖਿਆ ਲਈ ਘਰਾਂ ਵਿੱਚ ਰਹਿਣ ਅਤੇ ਬਿਨਾਂ ਕੰਮ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ। ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਟ੍ਰੈਫਿਕ ਜਾਮ ਹੋਣ ਦਾ ਖਦਸ਼ਾ ਹੈ। ਅਧਿਕਾਰੀਆਂ ਨੇ ਹਰ ਸੰਭਵ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਕਰ ਲਈਆਂ ਹਨ।
Click on link for details
https://drive.google.com/file/d/1UkdKliqiez1dFOesCyCiDFW2Iu8kAbVq/view?usp=sharing