ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਗ੍ਰਿਫ਼ਤਾਰ AAP MLA ਰਮਨ ਅਰੋੜਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਮਿਲੀ ਜ਼ਮਾਨਤ
ਰਵੀ ਜੱਖੂ
ਚੰਡੀਗੜ੍ਹ 03 ਸਤੰਬਰ 2025 - ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਵਿਧਾਇਕ ਰਮਨ ਅਰੋੜਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਵਿਧਾਇਕ ਰਮਨ ਅਰੋੜਾ ਨੇ ਆਪਣੇ ਖਿਲਾਫ਼ ਦਰਜ ਐਫਆਈਆਰ ਅਤੇ ਉਸ ਤੋਂ ਬਾਅਦ ਹੋਈ ਗ੍ਰਿਫ਼ਤਾਰੀ ਕਾਰਨ ਜ਼ਮਾਨਤ ਮੰਗੀ ਸੀ। ਤੁਹਾਨੂੰ ਦੱਸ ਦੇਈਏ ਕਿ ਵਿਜੀਲੈਂਸ ਨੇ 14 ਮਈ ਨੂੰ ਰਮਨ ਅਰੋੜਾ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਸੀ ਅਤੇ ਬਾਅਦ ਵਿੱਚ ਉਸਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਰਮਨ ਅਰੋੜਾ 'ਤੇ ਜਲੰਧਰ ਨਗਰ ਨਿਗਮ ਰਾਹੀਂ ਲੋਕਾਂ ਨੂੰ ਨੋਟਿਸ ਭੇਜਣ ਦਾ ਦੋਸ਼ ਹੈ। ਫਿਰ ਉਸਨੇ ਪੈਸੇ ਲੈ ਕੇ ਨੋਟਿਸ ਰੱਦ ਕਰਵਾਏ ਸਨ। ਇਸ ਮਾਮਲੇ ਵਿੱਚ ਵਿਜੀਲੈਂਸ ਨੇ 14 ਮਈ ਨੂੰ ਰਮਨ ਅਰੋੜਾ ਅਤੇ ਹੋਰਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਜਲੰਧਰ ਦੀ ਹੇਠਲੀ ਅਦਾਲਤ ਨੇ 11 ਜੁਲਾਈ ਨੂੰ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਰਮਨ ਅਰੋੜਾ ਨੇ ਹਾਈ ਕੋਰਟ ਤੋਂ ਜ਼ਮਾਨਤ ਮੰਗੀ ਸੀ। ਅੱਜ ਹਾਈ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ।