ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਜਿਲ੍ਹੇ ਦੇ ਵੱਖ ਵੱਖ ਇਲਾਕਿਆਂ ਵਿੱਚ ਡੇਂਗੂ ਮਲੇਰੀਆ ਦਾ ਸਰਵੇਖਣ
ਅਸ਼ੋਕ ਵਰਮਾ
ਬਠਿੰਡਾ, 5 ਸਤੰਬਰ 2025:ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਡਾ ਤਪਿੰਦਰਜੋਤ ਸਿਵਲ ਸਰਜਨ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਐਪੀਡੀਮੋਲੋਜਿਸਟ ਡਾ ਕਨਿਕਾ ਗੋਇਲ ਦੀ ਅਗਵਾਈ ਹੇਠ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਬੇਅੰਤ ਨਗਰ, ਭੱਟੀ ਰੋਡ, ਮਹਿਣਾ ਬਸਤੀ, ਪਰਸਰਾਮ ਨਗਰ ਅਤੇ ਜਿਲ੍ਹੇ ਦੇ ਵੱਖ-ਵੱਖ ਏਰੀਆ ਵਿਖੇ ਡੇਂਗੂ ਅਤੇ ਮਲੇਰੀਆ ਦਾ ਸਰਵੇ ਕੀਤਾ ਗਿਆ । ਇਸੇ ਮੌਕੇ ਹੈਲਥ ਇੰਸਪੈਕਟਰ ਹਰਜੀਤ ਸਿੰਘ, ਬੂਟਾ ਸਿੰਘ, ਨਰਦੇਵ ਸਿੰਘ, ਸੁਖਦੇਵ ਸਿੰਘ, ਜਸਵਿੰਦਰ ਸ਼ਰਮਾ, ਅਤੇ ਹੈਲਥ ਵਰਕਰ ਟੀਮ ਵਿੱਚ ਮੌਜੂਦ ਸਨ । ਇਸ ਸਬੰਧੀ ਜਾਣਕਾਰੀ ਦਿੰਦਿਆ ਜਿਲ੍ਹਾ ਐਪੀਡੀਮੋਲੋਜਿਸਟ ਡਾ ਕਨਿਕਾ ਗੋਇਲ ਨੇ ਦੱਸਿਆ ਕਿ ਸਰਵੇ ਦੌਰਾਨ ਕਈ ਜਗ੍ਹਾ ਤੇ ਲਾਰਵਾ ਪਾਇਆ ਗਿਆ ਜਿਸਨੂੰ ਮੌਕੇ ਤੇ ਹੀ ਨਸ਼ਟ ਕਰਵਾਇਆ ਗਿਆ ਅਤੇ ਪਾਣੀ ਖੜ੍ਹਨ ਵਾਲੀਆਂ ਥਾਵਾਂ ਤੇ ਸਪਰੇ ਅਤੇ ਫੌਗਿੰਗ ਕਰਵਾਈ ਗਈ ।
ਉਨ੍ਹਾਂ ਦੱਸਿਆ ਕਿ ਗਰਮੀ ਅਤੇ ਬਰਸਾਤਾਂ ਦੇ ਮੋਸਮ ਦੇ ਮੱਦੇ ਨਜਰ ਪਾਣੀ ਖੜ੍ਹਨ ਨਾਲ ਡੇਂਗੂ ਮੱਛਰ ਪੈਦਾ ਹੋਂਣ ਦਾ ਖਤਰਾ ਵੱਧ ਜਾਦਾ ਹੈ ਜਿਸ ਕਾਰਨ ਡੇਂਗੂ ਬੁਖਾਰ ਦੇ ਫੈਲਣ ਦਾ ਖਤਰਾ ਵੱਧ ਜਾਂਦਾ ਹੈ ਸੋ ਡੇਂਗੂ ਬੁਖਾਰ ਤੋ ਖੁਦ ਨੂੰ, ਆਪਣੇ ਪਰਿਵਾਰ ਅਤੇ ਸਮਾਜ ਨੂੰ ਬਚਾਉਣ ਲਈ ਸਾਡੀ ਸਾਰਿਆਂ ਦੀ ਜੁਮੇਵਾਰੀ ਬਣਦੀ ਹੈ ਕਿ ਆਪਣੇ ਆਲੇ—ਦੁਆਲੇ ਦੀ ਸਫਾਈ ਰੱਖੀ ਜਾਵੇ। ਮੱਛਰ ਪੈਦਾ ਹੋਣ ਦੇ ਸੋਮਿਆ ਦਾ ਖਾਤਮਾ ਕੀਤਾ ਜਾਵੇ। ਸਰਕਾਰੀ ਦਫਤਰਾਂ ਵਿੱਚ ਹਰ ਸੁਕਰਵਾਰ ਨੂੰ ਡਰਾਈ ਡੇ ਮਨਾਇਆ ਜਾਵੇ। ਜਿਸ ਦੌਰਾਨ ਘਰ ਅਤੇ ਦਫ਼ਤਰਾਂ ਵਿੱਚ ਮੌਜੂਦ ਕੂਲਰਾਂ, ਫਰਿਜ਼ ਦੀ ਟਰੇਅ, ਪੰਛੀਆਂ ਲਈ ਰਖੇ ਪਾਣੀ ਦੇ ਕਟੋਰੇ ਆਦਿ ਦੀ ਸਫਾਈ ਕੀਤੀ ਜਾਵੇ ਅਤੇ ਘਰ ਵਿੱਚ ਵਾਧੂ ਪਏ ਕਬਾੜ ਦਾ ਸਮਾਨ ਆਦਿ ਦਾ ਨਿਪਟਾਰਾ ਕੀਤਾ ਜਾਵੇ।ਇਸ ਤੋ ਇਲਾਵਾ ਘਰ ਦੇ ਨੇੜੇ ਖੜੇ ਪਾਣੀ ਅਤੇ ਛੱਪੜਾ ਆਦਿ ਵਿੱਚ ਹਰ ਹਫਤੇ ਕਾਲੇ ਤੇਲ ਦਾ ਛਿੜਕਾ ਕੀਤਾ ਜਾਵੇ ਤਾਂ ਜ਼ੋ ਮੱਛਰ ਦੇ ਲਾਰਵੇ ਨੂੰ ਖਤਮ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਪਾਣੀ ਖੜ੍ਹਨ ਵਾਲੇ ਸੋਮਿਆਂ ਤੇ ਸਪਰੇਅ ਦਾ ਛਿੜਕਾਅ ਕਰਵਾਇਆ ਗਿਆ ।
ਉਨ੍ਹਾਂ ਕਿਹਾ ਕਿ ਟੀਮ ਮੈਂਬਰਾਂ ਵੱਲੋਂ ਲੋਕਾਂ ਨੂੰ ਡੇਂਗੂ ਤੋ ਬਚਾਅ ਸਬੰਧੀ ਸਾਵਧਾਨਿਆ ਵਾਰੇ ਵੀ ਦੱਸਿਆ ਗਿਆ। ਉਹਨਾਂ ਦੱਸਿਆ ਕਿ ਸਿਵਲ ਹਸਪਤਾਲ ਬਠਿੰਡਾ ਵਿਖੇ ਡੇਂਗੂ ਤੋ ਪੀੜਤ ਮਰੀਜ਼ਾ ਦੇ ਇਲਾਜ ਲਈ ਡੇਂਗੂ ਵਾਰਡ ਦੀ ਵਿਵਸਥਾ ਵੀ ਕਰ ਦਿੱਤੀ ਗਈ ਹੈ। ਉਹਨਾਂ ਦੱਸਿਆ ਜੇ ਕਰ ਕਿਸੇ ਵਿਅਕਤੀ ਨੂੰ ਡੇਂਗੂ ਬੁਖਾਰ ਦੇ ਲਛਣ ਜਿਸ ਵਿੱਚ ਇਕ ਦਮ ਤੇਜ਼ ਬਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਅੱਖਾ ਦੇ ਪਿਛਲੇ ਹਿਸੇ ਵਿੱਚ ਦਰਦ, ਚਮੜੀ ਤੇ ਦਾਣੇ ਆਦਿ ਨਜਰ ਆਉਣ ਤਾ ਤਰੁੰਤ ਸਿਹਤ ਸੰਸਥਾ ਵਿੱਚ ਜਾਕੇ ਜਾਂਚ ਕਰਵਾਈ ਜਾਵੇ। ਰਾਜ ਦੇ ਸਾਰੇ ਸਰਕਾਰੀ ਹਸਪਤਾਲਾ ਵਿੱਚ ਡੇਂਗੂ ਬੁਖਾਰ ਦੇ ਟੈਸਟ ਅਤੇ ਇਲਾਜ ਮੁਫਤ ਕੀਤਾ ਜਾਂਦਾ ਹੈ ।ਉਹਨਾ ਸਮੂਹ ਸਮਾਜ ਸੇਵੀ ਸੰਸਥਾਵਾ ਦੇ ਨੁਮਾਇੰਦਿਆ ਅਤੇ ਜਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਡੇਂਗੂ ਬੁਖਾਰ ਦੀ ਰੋਕਥਾਮ ਲਈ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। ਇਸ ਤੋਂ ਇਲਾਵਾ ਹੱਥ ਧੌਣ ਦੀ ਪ੍ਰਕਿਰਿਆ ਬਾਰੇ ਵੀ ਜਾਗਰੂਕ ਕੀਤਾ ਗਿਆ ।