ਐੱਸ.ਐੱਸ.ਪੀ.ਸੁਹੇਲ ਕਾਸਿਮ ਮੀਰ ਦੀ ਅਗਵਾਈ ਵਿੱਚ ਲੋੜਵੰਦ ਲੋਕਾਂ ਤੱਕ ਕੀਤੀ ਪਹੁੰਚ-ਰਾਹਤ ਸਮੱਗਰੀ ਵੰਡੀ
ਰੋਹਿਤ ਗੁਪਤਾ
ਬਟਾਲਾ/ਡੇਰਾ ਬਾਬਾ ਨਾਨਕ , 5 ਸਤੰਬਰ
ਹੜ ਪ੍ਰਭਾਵਿਤ ਖੇਤਰਾਂ ਤੱਕ ਬਟਾਲਾ ਪੁਲਿਸ ਵਲੋਂ ਲਗਾਤਾਰ ਪਹੁੰਚ ਕੀਤੀ ਜਾ ਰਹੀ ਹੈ ਅਤੇ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੇ ਨਾਲ ਡੱਟ ਕੇ ਖੜੀ ਹੈ।
ਐੱਸ.ਐੱਸ.ਪੀ. ਸੁਹੇਲ ਕਾਸਿਮ ਮੀਰ ਖ਼ੁਦ ਹੜ੍ਹ ਪੀੜਤ ਪਿੰਡਾਂ ਵਿੱਚ ਪਹੁੰਚ ਕੇ ਹਾਲਤਾਂ ਦੀ ਸਮੀਖਿਆ ਕਰ ਰਹੇ ਹਨ ਅਤੇ ਲੋਕਾਂ ਨੂੰ ਤੁਰੰਤ ਰਾਹਤ ਪਹੁੰਚਾਉਣ ਲਈ ਮੋਹਰੀ ਭੂਮਿਕਾ ਨਿਭਾ ਰਹੇ ਹਨ।
ਐੱਸ.ਐੱਸ.ਪੀ. ਬਟਾਲਾ ਦੀ ਅਗਵਾਈ ਹੇਠ ਬਟਾਲਾ ਪੁਲਿਸ ਵਲੋਂ ਡੇਰਾ ਬਾਬਾ ਨਾਨਕ ਹੜ ਪ੍ਰਭਾਵਿਤ ਖੇਤਰਾਂ ਵਿੱਚ ਗੁੱਜਰ ਡੇਰਿਆਂ, ਪ੍ਰਭਾਵਿਤ ਖੇਤਰਾਂ ਅਤੇ ਰਾਹਤ ਕੈਂਪਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾ ਰਹੀ ਹੈ ਅਤੇ ਲੋੜਵੰਦਾਂ ਨੂੰ ਸਮੇਂ ਸਿਰ ਰਾਹਤ ਪਹੁੰਚਾ ਰਹੀ ਹੈ।
ਐਸ.ਐਸ.ਪੀ ਬਟਾਲਾ ਨੇ ਦੱਸਿਆ ਕਿ ਬਟਾਲਾ ਪੁਲਿਸ ਲੋਕਾਂ ਦੇ ਨਾਲ ਹੈ ਅਤੇ ਰਾਹਤ ਕਾਰਜ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹਿਣਗੇ।
ਐੱਸ.ਐੱਸ.ਪੀ. ਨੇ ਪੁਲਿਸ ਟੀਮ ਨੂੰ ਸਪਸ਼ਟ ਨਿਰਦੇਸ਼ ਦਿੱਤੇ ਕਿ ਹਰੇਕ ਪ੍ਰਭਾਵਿਤ ਪਰਿਵਾਰ ਤੱਕ ਸਮੇਂ-ਸਿਰ ਮਦਦ ਪਹੁੰਚਾਈ ਜਾਵੇ ਅਤੇ ਕਿਸੇ ਨੂੰ ਵੀ ਜ਼ਰੂਰੀ ਸਹੂਲਤਾਂ ਤੋਂ ਵਾਂਝਾ ਨਾ ਰਹਿਣਾ ਪਵੇ। ਉਨ੍ਹਾਂ ਦੇ ਇਸ ਦੌਰੇ ਨਾਲ ਹੜ੍ਹ ਪੀੜਤ ਲੋਕਾਂ ਵਿੱਚ ਇੱਕ ਨਵੀਂ ਉਮੀਦ ਤੇ ਭਰੋਸਾ ਪੈਦਾ ਹੋਇਆ ਹੈ ਕਿ ਬਟਾਲਾ ਪੁਲਿਸ ਵਾਕਈ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।