ਨੰਗਲ ਵਿਖੇ ਲੱਗੇਗਾ ਜਨਤਾ ਦਰਬਾਰ, ਹਰਜੋਤ ਬੈਂਸ ਸੁਣਨਗੇ ਮੁਸ਼ਕਿਲਾਂ
ਹਰ ਐਤਵਾਰ ਲੱਗ ਰਹੇ ਕੈਂਪ ਵਿੱਚ ਪਹੁੰਚ ਰਹੇ ਹਲਕਾ ਵਾਸੀਆਂ ਦੀ ਆਮਦ ਵਿਚ ਲਗਾਤਾਰ ਹੋ ਰਿਹਾ ਵਾਧਾ
ਪ੍ਰਮੋਦ ਭਾਰਤੀ
ਨੰਗਲ 06 ਸਤੰਬਰ ,2025- ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਪ੍ਰਸਾਸ਼ਨਿਕ ਕੰਮਾਂ ਲਈ ਦਫਤਰਾਂ ਵਿਚ ਆਉਣ ਜਾਣ ਦੀ ਖੱਜਲ ਖੁਆਰੀ ਖਤਮ ਕਰਨ ਲਈ ਸੇਵਾ ਕੇਂਦਰਾਂ ਵਿਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਆਪਣੇ ਵਿਧਾਨ ਸਭਾ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾ ਦਾ ਨਿਪਟਾਰਾ ਕਰਨ ਲਈ ਪਿਛਲੇ ਸਾਢੇ ਤਿੰਨ ਸਾਲਾ ਦੌਰਾਨ ਵਿਆਪਕ ਮੁਹਿੰਮ ਅਰੰਭ ਕੀਤੀ ਹੋਈ ਹੈ। ਹਫਤਾਵਾਰੀ ਜਨਤਾ ਦਰਬਾਰ ਇਸ ਮੁਹਿੰਮ ਵਿਚ ਕਾਰਗਰ ਸਿੱਧ ਹੋਏ ਹਨ।
ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਮੀਡੀਆ ਕੋਆਰਡੀਨੇਟਰ ਦੀਪਕ ਸੋਨੀ ਨੇ ਦੱਸਿਆ ਕਿ ਐਤਵਾਰ ਨੂੰ ਨੰਗਲ ਵਿਖੇ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਵਲੰਟੀਅਰ ਦੀ ਤਰਾਂ ਕੰਮ ਕਰਦੇ ਹਨ, ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਪਿੰਡਾਂ ਦੇ ਲੋਕਾਂ ਦੀਆਂ ਸਾਝੀਆਂ ਸਮੱਸਿਆਵਾਂ ਪੰਚਾਇਤਾਂ ਦੇ ਕੰਮ, ਸਮਾਜਿਕ, ਧਾਰਮਿਕ ਸੰਗਠਨਾਂ ਦੀਆਂ ਯੋਗ ਮੰਗਾਂ ਅਤੇ ਲੋਕਾਂ ਦੇ ਨਿੱਜੀ ਕੰਮ ਪਹਿਲਾ ਦੇ ਅਧਾਰ ਤੇ ਕਰਵਾਉਦੇ ਹਨ।
ਇਸ ਜਨਤਾ ਦਰਬਾਰ ਵਿੱਚ ਜਿੱਥੇ ਬਜੁਰਗ ਵੱਡੀ ਗਿਣਤੀ ਵਿਚ ਪਹੁੰਚਦੇ ਹਨ, ਉਥੇ ਵੱਡੀ ਗਿਣਤੀ ਵਿਦਿਆਰਥੀ ਵੀ ਨੌਜਵਾਨ ਕੈਬਨਿਟ ਮੰਤਰੀ ਨਾਲ ਵਿਚਾਰ ਵਟਾਂਦਰਾ ਕਰਦੇ ਹਨ। ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨ ਦੇ ਨਾਲ ਨਾਲ ਸ.ਬੈਂਸ ਜਿਲ੍ਹੇ ਦੇ ਅਧਿਕਾਰੀਆਂ ਜਾਂ ਹੋਰ ਉੱਚ ਅਧਿਕਾਰੀਆਂ ਨੂੰ ਮੌਕੇ ਤੇ ਹੀ ਨਿਰਦੇਸ਼ ਦਿੰਦੇ ਹਨ ਅਤੇ ਸਮੱਸਿਆਵਾ ਹੱਲ ਕਰਵਾਉਦੇ ਹਨ। ਉਨ੍ਹਾਂ ਨੇ ਕਿਹਾ ਕਿ ਭਲਕੇ 07 ਸਤੰਬਰ ਨੂੰ ਨੰਗਲ ਵਿਚ ਲਕਸ਼ਮੀ ਨਰਾਇਣ ਮੰਦਿਰ ਵਿੱਚ 7.30 ਤੋ 11 ਵਜੇ ਤੱਕ ਲੱਗ ਰਿਹਾ ਹੈ। ਹਲਕੇ ਦੇ ਲੋਕ ਆਪਣੀਆਂ ਮੁਸ਼ਕਿਲਾਂ ਲੈ ਕੇ ਮਾਣਯੋਗ ਮੰਤਰੀ ਜੀ ਕੋਲ ਪਹੁੰਚਣ ਅਤੇ ਹੱਲ ਕਰਵਾਉਣ।