← ਪਿਛੇ ਪਰਤੋ
ਉਘੇ ਸਿੱਖ ਚਿੰਤਕ ਦਿਲਜੀਤ ਸਿੰਘ ਬੇਦੀ ਦਾ ਅੰਤਿਮ ਅਰਦਾਸ ਸਮਾਗਮ ਅੱਜ: ਬਾਬਾ ਬਲਬੀਰ ਸਿੰਘ
ਅੰਮ੍ਰਿਤਸਰ:- 7 ਸਤੰਬਰ : ਨਿਹੰਗ ਸਿੰਘਾਂ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਹੇਠ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਨੇੜੇ ਘਿਉ ਮੰਡੀ ਚੌਂਕ ਵਿਖੇ ਬੁੱਢਾ ਦਲ ਅਤੇ ਸ਼੍ਰੋ:ਗੁ:ਪ੍ਰ ਦੇ ਸਾਬਕਾ ਸਕੱਤਰ ਸ. ਦਿਲਜੀਤ ਸਿੰਘ ਬੇਦੀ ਦਾ ਅੰਤਿਮ ਸਮਾਗਮ ਅੱਜ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਹੋਵੇਗਾ। ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਇਲਾਹੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ੳਪਰੰਤ ਗੁਰਬਾਣੀ ਦਾ ਮਨੋਹਰ ਕੀਰਤਨ, ਅੰਤਿਮ ਅਰਦਾਸ ਸਮਾਗਮ 12:00 ਤੋਂ 2:00 ਵਜੇ ਤੀਕ ਹੋਵੇਗਾ। ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸਭ ਸੰਗਤਾਂ ਅਰਦਾਸ ਵਿੱਚ ਸ਼ਾਮਲ ਹੋਣ ਦੀ ਕ੍ਰਿਪਾਲਤਾ ਕਰਨ।
Total Responses : 1785