CM Bhagwant Mann ਨੂੰ ਮਿਲਣ ਹਸਪਤਾਲ ਪਹੁੰਚੇ ਹਰਿਆਣਾ ਦੇ CM Nayab Singh Saini
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 8 ਸਤੰਬਰ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Nayab Singh Saini) ਅੱਜ ਸਵੇਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦਾ ਹਾਲ-ਚਾਲ ਜਾਨਣ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ (Fortis Hospital) ਪਹੁੰਚੇ। ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਪਿਛਲੇ ਸ਼ੁੱਕਰਵਾਰ ਤੋਂ ਸਿਹਤ ਸਬੰਧੀ ਸਮੱਸਿਆਵਾਂ ਕਾਰਨ ਹਸਪਤਾਲ ਵਿੱਚ ਦਾਖਲ ਹਨ। ਇਸੇ ਦੇ ਚਲਦੇ ਅੱਜ ਨਾਇਬ ਸਿੰਘ ਸੈਣੀ ਹਸਪਤਾਲ ਪਹੁੰਚੇ ਹਨ।
ਅੱਜ ਦੁਪਹਿਰ 12 ਵਜੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
ਇਹ ਵੀ ਦੱਸ ਦੇਈਏ ਕਿ ਅੱਜ ਦੁਪਹਿਰ 12 ਵਜੇ ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਹੋਣੀ ਹੈ । ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ ਤੋਂ ਹੀ Video Conferencing ਰਾਹੀਂ ਕਰਨਗੇ । ਇਸ ਮੀਟਿੰਗ ਵਿੱਚ ਹੜ੍ਹ ਰਾਹਤ ਅਤੇ ਕਿਸਾਨਾਂ ਨਾਲ ਜੁੜੇ ਕੁਝ ਵੱਡੇ ਫੈਸਲੇ ਲਏ ਜਾਣ ਦੀ ਉਮੀਦ ਹੈ ।