ਟਾਸਕ ਫੋਰਸ ਨੇ ਵੱਖ ਵੱਖ ਸਥਾਨਾਂ ਦੀ ਕੀਤੀ ਚੈਕਿੰਗ, ਤਿੰਨ ਬੱਚਿਆਂ ਨੂੰ ਕੀਤਾ ਰੈਸਕਿਓ
ਪਟਿਆਲਾ, 8 ਸਤੰਬਰ:
ਜੀਵਨ ਜੋਤ ਪ੍ਰੋਜੈਕਟ ਤਹਿਤ ਬਾਲ ਭਿੱਖਿਆ ਦੇ ਖ਼ਾਤਮਾ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਯੋਗ ਅਗਵਾਈ ਹੇਠ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਪਟਿਆਲਾ ਪ੍ਰਦੀਪ ਸਿੰਘ ਗਿੱਲ ਦੀ ਰਹਿਨੁਮਾਈ ’ਚ, ਜ਼ਿਲ੍ਹਾ ਟਾਸਕ ਫੋਰਸ ਵੱਲੋਂ ਪਟਿਆਲਾ ਦੇ ਵੱਖ ਵੱਖ ਇਲਾਕਿਆਂ ਪੁਰਾਣਾ ਬੱਸ ਸਟੈਂਡ, ਲੀਲ੍ਹਾ ਭਵਨ ਪਟਿਆਲਾ, ਨਵਾਂ ਬੱਸ ਸਟੈਂਡ, ਗੁਰਦੁਆਰਾ ਸ਼੍ਰੀ ਦੁੱਖਨਿਵਾਰਨ ਸਾਹਿਬ ਵਿਖੇ ਚੈਕਿੰਗ ਕੀਤੀ ਗਈ। ਇਸ ਦੌਰਾਨ ਟੀਮ ਵੱਲੋਂ ਤਿੰਨ ਬੱਚਿਆਂ ਨੂੰ ਬਾਲ ਭਿੱਖਿਆ ਕਰਦੇ ਹੋਏ ਰੈਸਕਿੳ ਕੀਤਾ ਗਿਆ।
ਬਾਲ ਵਿਕਾਸ ਪ੍ਰੋਜੈਕਟ ਅਫ਼ਸਰ -ਕਮ- ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ,ਪਟਿਆਲਾ ਤ੍ਰਿਪਤਾ ਰਾਣੀ ਵੱਲੋਂ ਦੱਸਿਆ ਗਿਆ ਕਿ ਜੀਵਨ ਜੋਤ ਪ੍ਰੋਜੈਕਟ ਅਧੀਨ ਇਹ ਰੇਡਾਂ ਨਿਰੰਤਰ ਚਲਦੀਆਂ ਰਹਿਣਗੀਆਂ ਅਤੇ ਬਾਲ ਮਜ਼ਦੂਰੀ ਨੂੰ ਖ਼ਤਮ ਕਰਨ ਲਈ ਹਰ ਮੁਮਕਿਨ ਕਦਮ ਚੁੱਕਿਆ ਜਾਵੇਗਾ।
ਬਾਲ ਭਲਾਈ ਕਮੇਟੀ ਵੱਲੋਂ ਇਨ੍ਹਾਂ ਬੱਚਿਆਂ ਦੇ ਦਸਤਾਵੇਜ਼ ਵੈਰੀਫਾਈ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਬੱਚਿਆਂ ਨੂੰ ਪੁਨਰਵਸੇਬਾ ਕਰਨ ਦੀ ਪ੍ਰਕਿਰਿਆ ਕੀਤੀ ਜਾ ਰਹੀ ਹੈ ਜਿਸ ਉਪਰੰਤ ਇਨ੍ਹਾਂ ਬੱਚਿਆਂ ਨੂੰ ਵੱਖ ਵੱਖ ਸਰਕਾਰੀ ਸਕੀਮਾਂ ਨਾਲ ਜੋੜਿਆ ਜਾਵੇਗਾ। ਇਸ ਟੀਮ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਆਊਟਰੀਚ ਵਰਕਰ ਸ਼ਾਲਿਨੀ, ਸੋਸ਼ਲ ਵਰਕਰ ਅਮਰਜੀਤ ਕੌਰ, ਚਾਈਲਡ ਲਾਇਨ ਤੋਂ ਸੁਪਰਵਾਈਜ਼ਰ ਗੁਰਜਸ਼ਨਪੀ੍ਰਤ ਸਿੰਘ ਅਤੇ ਕੇਸ ਵਰਕਰ ਹਰਮੀਤ ਸਿੰਘ ਅਤੇ ਪੁਲਿਸ ਵਿਭਾਗ ਤੋਂ ਏ.ਐਸ.ਆਈ ਹਰਪਾਲ ਸਿੰਘ, ਹੈੱਡ ਕਾਂਸਟੇਬਲ ਗੁਰਲਾਲ ਸਿੰਘ ਅਤੇ ਲੇਡੀ ਕਾਂਸਟੇਬਲ ਸ਼ਾਇਨਾ ਸ਼ਾਮਲ ਸਨ।