Big Breaking: ਸੀਪੀ ਰਾਧਾਕ੍ਰਿਸ਼ਨਨ ਬਣੇ ਦੇਸ਼ ਦੇ ਨਵੇਂ ਉੱਪ ਰਾਸ਼ਟਰਪਤੀ
ਨਵੀਂ ਦਿੱਲੀ, 9 ਸਤੰਬਰ 2025- ਦੇਸ਼ ਨੂੰ ਨਵਾਂ ਉੱਪ ਰਾਸ਼ਟਰਪਤੀ ਮਿਲ ਗਿਆ ਹੈ। ਸੀਪੀ ਰਾਧਾਕ੍ਰਿਸ਼ਨਨ ਦੇਸ਼ ਦੇ ਨਵੇਂ ਉੱਪ ਰਾਸ਼ਟਰਪਤੀ ਹੋਣਗੇ। ਜਾਣਕਾਰੀ ਅਨੁਸਾਰ, ਵੋਟਾਂ ਦੀ ਗਿਣਤੀ ਸ਼ਾਮ 5 ਵਜੇ ਵੋਟਿੰਗ ਖਤਮ ਹੋਣ ਤੋਂ ਇੱਕ ਘੰਟੇ ਬਾਅਦ ਸ਼ਾਮ 6 ਵਜੇ ਹੋਈ। ਇਹ ਵੀ ਪਤਾ ਲੱਗਿਆ ਹੈ ਕਿ ਸੀਪੀ ਰਾਧਾਕ੍ਰਿਸ਼ਨਨ ਦੇ ਹੱਕ ਵਿੱਚ ਕਰਾਸ ਵੋਟਿੰਗ ਵੀ ਹੋਈ ਹੈ।
ਦੱਸ ਦਈਏ ਕਿ ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰ ਇਸ ਚੋਣ ਵਿੱਚ ਹਿੱਸਾ ਲੈਂਦੇ ਹਨ ਅਤੇ ਇਸ ਵਿੱਚ ਵ੍ਹਿਪ ਜਾਰੀ ਨਹੀਂ ਕੀਤਾ ਜਾਂਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਕਾਂਗਰਸ ਸੰਸਦੀ ਪਾਰਟੀ ਦੀ ਮੁਖੀ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮਲਿਕਾਰੁਜਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸਮੇਤ ਲਗਭਗ ਸਾਰੇ ਸੰਸਦ ਮੈਂਬਰਾਂ ਨੇ ਉਪ ਰਾਸ਼ਟਰਪਤੀ ਚੋਣ ਲਈ ਵੋਟ ਪਾਈ।
ਸੀਪੀ ਰਾਧਾਕ੍ਰਿਸ਼ਨਨ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਸੱਤਾਧਾਰੀ ਰਾਸ਼ਟਰੀ ਲੋਕਤੰਤਰੀ ਗਠਜੋੜ (ਐਨਡੀਏ) ਦੇ ਉਮੀਦਵਾਰ ਹਨ, ਜਿਨ੍ਹਾਂ ਦਾ ਸਿੱਧਾ ਮੁਕਾਬਲਾ ਵਿਰੋਧੀ ਧਿਰ ਦੇ ਉਮੀਦਵਾਰ ਸੁਦਰਸ਼ਨ ਰੈਡੀ ਨਾਲ ਸੀ।