Rakhra ਪਰਿਵਾਰ 10 ਕਰੋੜ ਰੁਪਏ ਖਰਚੇਗਾ ਹੜ੍ਹ ਪੀੜਿਤ ਲੋਕਾਂ ਲਈ, USA ਤੋਂ Darshan Dhaliwal ਦਾ ਫੈਸਲਾ - ਸੁਰਜੀਤ ਰੱਖੜਾ (Watch Video)
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 10 ਸਤੰਬਰ 2025: ਪੰਜਾਬ ਵਿੱਚ ਹੜ੍ਹਾਂ ਨਾਲ ਮਚੀ ਤਬਾਹੀ ਦੇ ਵਿਚਕਾਰ, ਨਵੇਂ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ (Surjit Singh Rakhra) ਨੇ ਹੜ੍ਹ ਪੀੜਤਾਂ ਦੀ ਮਦਦ ਲਈ ਇੱਕ ਵੱਡੀ ਪਹਿਲ ਕੀਤੀ ਹੈ। ਬਾਬੂਸ਼ਾਹੀ ਨੈੱਟਵਰਕ (Babushahi Network) ਦੇ ਸੰਪਾਦਕ ਬਲਜੀਤ ਬੱਲੀ ਨਾਲ ਇੱਕ ਵਿਸ਼ੇਸ਼ ਇੰਟਰਵਿਊ (Interview) ਵਿੱਚ, ਉਨ੍ਹਾਂ ਨੇ ਐਲਾਨ ਕੀਤਾ ਕਿ ਉਨ੍ਹਾਂ ਦਾ ਪਰਿਵਾਰ ਹੜ੍ਹ ਰਾਹਤ ਕਾਰਜਾਂ ਲਈ 10 ਕਰੋੜ ਰੁਪਏ ਖਰਚ ਕਰੇਗਾ ।

ਆਪਣੀ ਜ਼ਿੰਦਗੀ ਵਿੱਚ ਪਹਿਲੀ ਵਾਰ ਅਜਿਹੀ ਤਬਾਹੀ ਦੇਖੀ
ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ, "ਮੈਂ ਆਪਣੀ ਜ਼ਿੰਦਗੀ ਵਿੱਚ ਪਹਿਲੀ ਵਾਰ ਅਜਿਹੀ ਤਬਾਹੀ ਦੇਖੀ ਹੈ। ਲੋਕਾਂ ਦੇ ਜੋ ਹਾਲਾਤ ਬਣੇ ਹਨ, ਉਨ੍ਹਾਂ ਨੂੰ ਦੇਖਿਆ ਵੀ ਨਹੀਂ ਜਾਂ ਸਕਦਾ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਘੜੀ ਵਿੱਚ ਸਾਡੀ ਸਭ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਇੱਕ-ਦੂਜੇ ਦੀ ਮਦਦ ਕਰੀਏ, ਚਾਹੇ ਉਹ ਛੋਟੀ ਹੋਵੇ ਜਾਂ ਵੱਡੀ ।
ਦੇਖੋ ਪੂਰਾ Interview..