CM ਭਗਵੰਤ ਮਾਨ ਨੂੰ ਹਸਪਤਾਲ ਤੋਂ ਕਦੋਂ ਮਿਲੇਗੀ ਛੁੱਟੀ? ਮੰਤਰੀ Aman Arora ਨੇ ਦਿੱਤਾ ਵੱਡਾ Health Update
Babushahi Bureau
ਮੋਹਾਲੀ, 10 ਸਤੰਬਰ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਸਿਹਤ ਵਿੱਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ ਅਤੇ ਉਨ੍ਹਾਂ ਨੂੰ ਅਗਲੇ ਇੱਕ-ਦੋ ਦਿਨਾਂ ਵਿੱਚ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ । ਇਹ ਜਾਣਕਾਰੀ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਸੂਬਾ ਪ੍ਰਧਾਨ ਅਮਨ ਅਰੋੜਾ (Aman Arora) ਨੇ ਦਿੱਤੀ, ਜੋ ਅੱਜ ਮੁੱਖ ਮੰਤਰੀ ਦਾ ਹਾਲ ਜਾਨਣ ਲਈ ਫੋਰਟਿਸ ਹਸਪਤਾਲ ਪਹੁੰਚੇ ਸਨ।
ਹਸਪਤਾਲ ਤੋਂ ਵੀ ਹੜ੍ਹਾਂ 'ਤੇ ਨਜ਼ਰ ਰੱਖ ਰਹੇ ਹਨ CM
ਅਮਨ ਅਰੋੜਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ, "ਮੁੱਖ ਮੰਤਰੀ ਜੀ ਦੀ ਸਿਹਤ ਵਿੱਚ ਬਹੁਤ ਸੁਧਾਰ ਹੈ । ਉਹ ਹਸਪਤਾਲ ਵਿੱਚ ਰਹਿੰਦਿਆਂ ਵੀ ਲਗਾਤਾਰ ਅਧਿਕਾਰੀਆਂ ਦੇ ਸੰਪਰਕ ਵਿੱਚ ਹਨ ਅਤੇ ਹੜ੍ਹਾਂ ਦੀ ਸਥਿਤੀ 'ਤੇ ਪਲ-ਪਲ ਦੀ ਜਾਣਕਾਰੀ ਲੈ ਰਹੇ ਹਨ।" ਉਨ੍ਹਾਂ ਦੱਸਿਆ ਕਿ ਸੀਐੱਮ ਮਾਨ ਨੇ ਉਨ੍ਹਾਂ ਨਾਲ ਪ੍ਰਧਾਨ ਮੰਤਰੀ ਮੋਦੀ ਦੇ ਹਾਲੀਆ ਪੰਜਾਬ ਦੌਰੇ ਅਤੇ ਹੜ੍ਹ ਪੀੜਤਾਂ ਦੀ ਮਦਦ ਦੀ ਯੋਜਨਾ 'ਤੇ ਵੀ ਚਰਚਾ ਕੀਤੀ ਹੈ।
ਕੇਂਦਰ ਦਾ ਰਾਹਤ ਪੈਕੇਜ 'ਊਠ ਦੇ ਮੂੰਹ ਵਿੱਚ ਜੀਰਾ'
ਜਦੋਂ ਪ੍ਰਧਾਨ ਮੰਤਰੀ ਵੱਲੋਂ ਐਲਾਨੇ ਗਏ ਰਾਹਤ ਪੈਕੇਜ 'ਤੇ ਸਵਾਲ ਪੁੱਛਿਆ ਗਿਆ, ਤਾਂ ਅਮਨ ਅਰੋੜਾ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ, "ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਲਈ 20,000 ਕਰੋੜ ਰੁਪਏ ਦੀ ਮੰਗ ਕੀਤੀ ਸੀ, ਪਰ ਪ੍ਰਧਾਨ ਮੰਤਰੀ ਨੇ ਸਿਰਫ਼ 1600 ਕਰੋੜ ਰੁਪਏ ਹੀ ਜਾਰੀ ਕੀਤੇ। ਇਹ ਤਾਂ 'ਊਠ ਦੇ ਮੂੰਹ ਵਿੱਚ ਜੀਰੇ' ਵਾਲੀ ਗੱਲ ਹੈ।"
MA