ਹੜ੍ਹਾਂ 'ਚ ਡੁੱਬੇ ਪਿੰਡਾਂ ਅਤੇ ਲੋਕਾਈ ਲਈ ਭਗਵੰਤ ਮਾਨ ਦਾ ਵੱਡਾ ਐਲਾਨ
ਚੰਡੀਗੜ੍ਹ, 13 ਸਤੰਬਰ 2025: ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਅਤੇ ਮਜ਼ਦੂਰਾਂ ਲਈ ਵੱਡੇ ਪੱਧਰ 'ਤੇ ਮਦਦ ਦਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਕਈ ਮਹੱਤਵਪੂਰਨ ਫੈਸਲੇ ਲਏ ਗਏ ਹਨ, ਜੋ ਸੂਬੇ ਦੀ ਜਨਤਾ ਲਈ ਰਾਹਤ ਲੈ ਕੇ ਆਉਣਗੇ।
ਹੜ੍ਹਾਂ ਵਿੱਚ ਡੁੱਬੇ ਪੰਜਾਬ ਦੇ ਪਿੰਡਾਂ ਅਤੇ ਜ਼ਮੀਨਾਂ ਦੇ ਨਾਲ ਨਾਲ ਲੋਕਾਂ ਦੇ ਹੋਏ ਨੁਕਸਾਨ ਬਾਰੇ ਬੋਲਦਿਆਂ ਹੋਇਆ ਭਗਵੰਤ ਮਾਨ ਨੇ ਕਿਹਾ ਕਿ 550 ਐਂਬੂਲੈਂਸਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਤੋਂ ਇਲਾਵਾ, 2300 ਪਿੰਡਾਂ ਵਿੱਚ ਮੈਡੀਕਲ ਕੈਂਪ ਸ਼ੁਰੂ ਕੀਤੇ ਜਾਣਗੇ। ਮਜ਼ਦੂਰਾਂ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ, ਜਿਸ ਦੀ ਜ਼ਿੰਮੇਵਾਰੀ ਸਰਕਾਰ ਆਪਣੇ ਕੋਲ ਰੱਖੇਗੀ।
ਸੂਬੇ ਵਿੱਚ ਸਫ਼ਾਈ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਸਰਕਾਰ ਵੱਲੋਂ ਵੱਡੇ ਪੱਧਰ 'ਤੇ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ, ਜਿਸ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। 19 ਸਤੰਬਰ 2025 ਤੱਕ ਸਾਰੀਆਂ ਮੰਡੀਆਂ ਨੂੰ ਸਾਫ਼ ਕਰ ਦਿੱਤਾ ਜਾਵੇਗਾ।
ਇਸ ਦੌਰਾਨ ਭਗਵੰਤ ਮਾਨ ਨੇ ਹਰੇਕ ਪਿੰਡ ਨੂੰ 1-1 ਲੱਖ ਟੋਕਨ ਮਨੀ ਦੇਣ ਦਾ ਫੈਸਲਾ ਲਿਆ ਹੈ।