ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮੀਟਿੰਗਾਂ ਲਗਾਤਾਰ ਜਾਰੀ
ਕੱਚੀਆ ਜ਼ਮੀਨਾਂ ਪੱਕਿਆ ਕਰਵਾਉਣ ਅਤੇ ਜਿਨ੍ਹਾਂ ਨੁਕਸਾਨ ਓਹਨਾਂ ਮੁਆਵਜਾ ਦੀ ਮੰਗ ਨੂੰ ਮਿਲ ਰਿਹਾ ਭਰਵਾ ਹੁੰਗਾਰਾ
ਚੰਡੀਗੜ੍ਹ : ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਲਗਾਤਾਰ ਹੜ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਸੇ ਤਹਿਤ ਹੀ ਮੀਟਿੰਗਾਂ ਦੇ ਸਿਲਸਿਲੇ ਨੂੰ ਜਾਰੀ ਰੱਖਦਿਆਂ ਅੱਜ ਹੜ੍ਹ ਪ੍ਰਭਾਵਿਤ ਪਿੰਡ ਮਹਾਤਮ ਨਗਰ ਅਤੇ ਤੇਜਾ ਰੁਹੇਲਾ ਵਿੱਖੇ ਪਿੰਡ ਦੇ ਸਮੁੱਚੇ ਲੋਕਾਂ ਨੂੰ ਇੱਕਠੇ ਕਰਕੇ ਹੜ੍ਹਾਂ ਦੇ ਕਾਰਨਾਂ ਬਾਰੇ ਅਤੇ ਫੇਲ ਹੋਏ ਸਰਕਾਰੀ ਪ੍ਰਬੰਧਾਂ ਬਾਰੇ ਗੱਲ ਕੀਤੀ ਗਈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਪੱਕਾ ਹੱਲ ਕਰਵਾਉਂਣ ਅਤੇ ਕੱਚਿਆ ਜਮੀਨਾਂ ਨੂੰ ਪੱਕਾ ਕਰਵਾਉਣ, ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰਵਾਉਂਣ ਅਤੇ ਦਰਿਆਵਾਂ ਦੇ ਬੰਨ ਪੱਕੇ ਕਰਨ ਦੀ ਮੰਗ ਨੂੰ ਲੈਕੇ ਰੈਲੀ ਕੀਤੀ ਗਈ। ਜਿਸ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਧੀਰਜ ਫਾਜ਼ਿਲਕਾ ਅਤੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਮੁਹਾਰਖੀਵਾ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਰਾਜਨ ਮੁਹਾਰਸੋਨਾ ਨੇ ਕਿਹਾ ਕਿ ਫਾਜ਼ਿਲਕਾ ਦੇ ਇਹ ਸਰਹੱਦੀ ਪਿੰਡ ਜੌ ਕਿ ਸਿਰਫ਼ ਇੱਕ ਪੁੱਲ ਦੇ ਰਹੀ ਹੀ ਆਪਸ ਵਿੱਚ ਜੜਦੇ ਹਨ ਤੇ ਅੱਜ ਹੜਾਂ ਦੀ ਭਿਆਨਕ ਮਾਰ ਹੇਠ ਆਏ ਹਨ ਇਹਨਾਂ ਲੋਕਾਂ ਦੀਆਂ ਸਾਰੀਆਂ ਫਸਲਾਂ, ਘਰ ਬਾਰ ਅਤੇ ਸਾਰਾ ਕੁੱਝ ਤਬਾਹ ਹੋ ਚੁੱਕਿਆ ਹੈ। ਇਹਨਾਂ ਪਿੰਡਾ ਵਿੱਚ ਹੁਣ ਪਾਣੀ ਦਾ ਪੱਧਰ ਤਾਂ ਜਰੂਰ ਘਟਿਆ ਹੈ ਪਰ ਇਸ ਤੋਂ ਬਾਅਦ ਆਉਣ ਵਾਲੇ ਸਮੇਂ ਵਿੱਚ ਇਹਨਾਂ ਪਿੰਡਾ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਪੈਦਾ ਹੋਣੀਆ ਹਨ।ਇਹਨਾਂ ਲੋਕਾਂ ਦੀਆਂ ਤਬਾਹ ਹੋਈਆਂ ਫਸਲਾਂ ਅਤੇ ਓਹਨਾ ਦੇ ਡਿੱਗੇ ਮਕਾਨਾਂ ਦੇ ਮੁਆਵਜੇ ਜਾਰੀ ਕਰਵਾਉਂਣ ਦੀ ਲੜਾਈ ਸਾਡੇ ਸਾਹਮਣੇ ਖੜੀ ਹੈ। ਕੇਂਦਰ ਸਰਕਾਰ ਵੱਲੋਂ ਪਿਛਲੇ ਦਿਨੀਂ ਪੰਜਾਬ ਲਈ ਸੋਲਾਂ ਸੋ ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ। ਪਰ ਪੰਜਾਬ ਦੇ ਦੋ ਹਜ਼ਾਰ ਤੋਂ ਵੱਧ ਪਿੰਡ ਹੜਾਂ ਦੀ ਮਾਰ ਹੇਠ ਆਏ ਹਨ ਅਤੇ ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਵੀ ਚਲੀਆਂ ਗਈਆਂ। ਜਿਸਦੇ ਸਾਹਮਣੇ ਕੇਂਦਰ ਸਰਕਾਰ ਵਲੋਂ ਐਲਾਨੀ ਮੁਆਵਜਾ ਰਾਸ਼ੀ ਬਹੁਤ ਘੱਟ ਹੈ। ਇਸ ਤੋਂ ਇਲਾਵਾ ਇਹਨਾਂ ਪਿੰਡਾ ਵਿੱਚ ਰਹਿਣ ਵਾਲੇ ਨੌਜਵਾਨ ਵਿਦਿਆਰਥੀਆਂ ਦੀ ਸਿੱਖਿਆ ਦਾ ਸੰਕਟ ਖੜਾ ਹੋਣਾ ਹੈ ਵਿਦਿਆਰਥੀਆਂ ਕੋਲ ਆਪਣੀ ਪੜ੍ਹਾਈ ਲਈ ਫੀਸਾਂ ਦਾ ਸੰਕਟ ਵੀ ਪੈਦਾ ਹੋਣਾ ਹੈ। ਆਗੂਆਂ ਨੇ ਸਰਕਾਰ ਨੂੰ ਵਿਦਿਅਰਥੀਆ ਦੀ ਫੀਸਾਂ ਮਾਫ਼ ਕਰਨ ਬਾਰੇ ਵੀ ਕਿਹਾ। ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਹਮੇਸ਼ਾ ਤੋਂ ਹੀ ਇਹਨਾਂ ਲੋਕਾਂ ਨੂੰ ਸਿਰਫ ਵੋਟਾਂ ਵਟੋਰਨ ਖਾਤਰ ਹੀ ਵਰਤਦੀ ਹੈ ਅਤੇ ਇਹਨਾਂ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਜਾ ਫ਼ਿਰ ਇਹਨਾਂ ਲੋਕਾਂ ਦੀਆਂ ਸਹੂਲਤਾਂ ਦੇਣ ਦਾ ਕੋਈ ਵੀ ਕੰਮ ਨਹੀਂ ਕਰਦੀ ਇਸ ਆਫ਼ਤ ਦੀ ਘੜੀ ਵਿੱਚ ਵੀ ਸਰਕਾਰ ਸਿਰਫ ਮਸ਼ਹੂਰੀਆਂ ਕਰ ਰਹੀ ਹੈ ਤੇ ਲੋਕ ਹੀ ਸਿਰਫ਼ ਲੋਕਾਂ ਦੀ ਮਦਦ ਕਰ ਰਹੇ ਹਨ। ਪਿੰਡਾ ਵਿੱਚ ਪਾਣੀ ਦਾ ਪੱਧਰ ਘੱਟ ਹੋਣ ਤੋਂ ਬਾਅਦ ਵੀ ਲੋਕਾਂ ਦੀ ਆਵਾਜਾਈ ਵਿੱਚ ਮੁਸ਼ਕਿਲਾਂ ਵੇਖਣ ਨੂੰ ਮਿਲ ਰਹੀਆਂ ਹਨ। ਪਿੰਡਾ ਦੀਆਂ ਸੜਕਾਂ ਵਿੱਚ ਵੱਡੇ ਵੱਡੇ ਟੋਏ ਪੈ ਗਏ ਅਤੇ ਪੂਰੀ ਤਰ੍ਹਾਂ ਟੁੱਟ ਚੁੱਕਿਆ ਹਨ ਬਹੁਤ ਹੀ ਖਸਤਾ ਹਾਲਤ ਵਿੱਚ ਹਨ। ਪਰ ਸਰਕਾਰ ਅਤੇ ਪ੍ਰਸਾਸ਼ਨ ਦਾ ਹੁਣ ਵੀ ਇਸ ਵੱਲ ਕੋਈ ਧਿਆਨ ਨਹੀਂ ਹੈ ਸਿਰਫ਼ ਗੋਂਗਲੂਆਂ ਤੋਂ ਮਿੱਟੀ ਝਾੜਨ ਦਾ ਕੰਮ ਕੀਤਾ ਜਾ ਰਿਹਾ ਹੈ।
ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਆਉਂਣ ਵਾਲੇ ਸਮੇਂ ਵਿੱਚ ਇਹਨਾਂ ਲੋਕਾਂ ਦਿਆਂ ਸਮੱਸਿਆਵਾਂ ਦੇ ਹੱਲ ਕਰਵਾਉਣ ਲਈ ਦਰਿਆਵਾਂ ਦੇ ਬੰਨ ਪੱਕੇ ਕਰਵਾਉਣ , ਨਹਿਰੀ ਢਾਂਚਾ ਵਿਕਸਿਤ ਕਰਨ, ਜਿਨ੍ਹਾਂ ਨੁਕਸਾਨ ਓਹਨਾਂ ਮੁਆਵਜਾ ਦਵਾਉਣ ਲਈ ਇਹਨਾਂ ਲੋਕਾਂ ਨੂੰ ਨਾਲ਼ ਲੈਕੇ ਸੰਘਰਸ਼ ਵਿਢਿਆ ਜਾਵੇਗਾ। ਇਸ ਮੌਕੇ ਜਿਲ੍ਹਾ ਆਗੂ ਆਦਿੱਤਿਆ ਫਾਜ਼ਿਲਕਾ, ਦਿਲਕਰਨ ਰਤਨਪੁਰਾ, ਕੁਲਵੰਤ ਸਿੰਘ ਅਤੇ ਰਾਜਪ੍ਰੀਤ ਸਿੰਘ ਵੀ ਮੌਜੂਦ ਸਨ।