← ਪਿਛੇ ਪਰਤੋ
ਭਾਰਤ ਸਰਕਾਰ ‘ਸ੍ਰੀ ਗੁਰੂ ਨਾਨਕ ਦੇਵ’ ਜੀ ਦੇ ਪ੍ਰਕਾਸ਼ ਪੁਰਬ ‘ਤੇ ਜਾਣ ਵਾਲੇ ਜਥੇ ਉੱਤੇ ਮੁੜ ਵਿਚਾਰ ਕਰੇ: ਪ੍ਰੋ. ਚੰਦੂਮਾਜਰਾ
ਚੰਡੀਗੜ 15 ਸਤੰਬਰ 2025
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਭਾਰਤ ਸਰਕਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਜਾਣ ਵਾਲੇ ਜਥੇ ਉੱਤੇ ਲਗਾਈ ਪਾਬੰਦੀ ਬਾਰੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਅਜਿਹੇ ਪਵਿੱਤਰ ਦਿਹਾੜੇ ਉੱਪਰ ਭਾਰਤ ਸਰਕਾਰ ਵੱਲੋਂ ਲਗਾਈ ਇਸ ਰੋਕ ਨੇ ਸਮੁੱਚੇ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਹੈ ਅਤੇ ਸਿੱਖ ਭਾਈਚਾਰੇ ਨੂੰ ਵਿਤਕਰੇ ਦਾ ਅਹਿਸਾਸ ਕਰਵਾਉਣ ਵਾਲਾ ਫ਼ੈਸਲਾ ਹੈ। ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਜਦੋਂ ਦੋਵੇਂ ਮੁਲਕਾਂ ਵਿੱਚ ਕ੍ਰਿਕਟ ਮੈਚ ਹੋ ਸਕਦਾ ਹੈ ਤਾਂ ਗੁਰੂ ਸਾਹਿਬ ਦੇ ਪਵਿੱਤਰ ਸਥਾਨ ਸ੍ਰੀ ਨਨਕਾਣਾ ਸਾਹਿਬ ਲਈ ਜਥਾ ਰਵਾਨਾ ਕਿਉਂ ਨਹੀਂ ਹੋ ਸਕਦਾ? ਉਨ੍ਹਾਂ ਆਖਿਆ ਕਿ ਗੁਰੂ ਨਾਨਕ ਸਾਹਿਬ ਨੂੰ ਸਿਰਫ਼ ਸਿੱਖ ਧਰਮ ਦੇ ਲੋਕ ਹੀ ਨਹੀਂ ਬਲਕਿ ਬਹੁਤ ਸਾਰੇ ਧਰਮਾਂ ਦੇ ਲੋਕ ਸ਼ਰਧਾ ਅਤੇ ਸਤਿਕਾਰ ਭੇਂਟ ਕਰਦੇ ਹਨ ਅਤੇ ਗੁਰੂ ਸਾਹਿਬ ਦੇ ਪਵਿੱਤਰ ਸਥਾਨਾਂ ਦੀ ਸੇਵਾ ਸੰਭਾਲ ਵੀ ਕਰਦੇ ਹਨ। ਪਰ ਭਾਰਤ ਸਰਕਾਰ ਵੱਲੋਂ ਲਗਾਈ ਇਹ ਰੋਕ ਇਕੱਲੇ ਸਿੱਖ ਧਰਮ ਦੇ ਲੋਕਾਂ ਲਈ ਹੀ ਨਹੀਂ ਸਗੋਂ ਸਮੁੱਚੀ ਨਾਨਕ ਲੇਵਾ ਸੰਗਤਾਂ ਉੱਪਰ ਲਗਾਈ ਰੋਕ ਹੈ।
Total Responses : 3068