ਰਾਜਵਿੰਦਰ ਸਿੰਘ ਲੱਕੀ ਨੇ ਕੇਂਦਰੀ ਸਹਿਕਾਰਤਾ ਰਾਜ ਮੰਤਰੀ ਸ੍ਰੀ ਕ੍ਰਿਸ਼ਨ ਪਾਲ ਗੁਰਜਰ ਨਾਲ ਕੀਤੀ ਮੁਲਾਕਾਤ
ਪ੍ਰਮੋਦ ਭਾਰਤੀ
ਨਵਾਂਸ਼ਹਿਰ 19 ਸਤੰਬਰ,2025
ਸ਼ਹੀਦ ਭਗਤ ਸਿੰਘ ਨਗਰ ਤੋਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਵੱਲੋਂ ਕੇਂਦਰੀ ਸਹਿਕਾਰਤਾ ਰਾਜ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਦੱਸਿਆ ਕਿ ਕੇਂਦਰੀ ਸਹਿਕਾਰਤਾ ਰਾਜ ਮੰਤਰੀ ਕ੍ਰਿਸ਼ਨ ਪਾਲ ਗੁਰਜਰ ਨੇ ਪੰਜਾਬ ਵਿੱਚ ਆਏ ਹੜਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੌਜੂਦਾ ਹਾਲਾਤਾਂ ਬਾਰੇ ਪੁੱਛਿਆ ।ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਗੁਰਜਰ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਮੱਸਿਆ ਦਾ ਨਿਵਾਰਣ ਕੇਂਦਰ ਸਰਕਾਰ ਦੀ ਪ੍ਰਾਥਮਿਕਤਾ ਵਿੱਚ ਹੈ ਅਤੇ ਹਰ ਸੰਭਵ ਰਾਹਤ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪੁਲ ਦੇ ਨਿਰਮਾਣ ਅਤੇ ਹੋਰ ਲੋੜੀਂਦੇ ਵਿਕਾਸ ਕਾਰਜਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਕੇ ਠੋਸ ਕਦਮ ਚੁੱਕੇ ਜਾਣਗੇ।ਆਪਣੇ ਸੰਬੋਧਨ ਵਿੱਚ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਦੇਸ਼ ਲਈ ਬੇਮਿਸਾਲ ਯੋਗਦਾਨ ਦੇਣ ਵਾਲੀ ਹੈ ਅਤੇ ਮੋਦੀ ਸਰਕਾਰ ਪੰਜਾਬ ਦੇ ਹਰ ਪਿੰਡ ਅਤੇ ਹਰ ਨਾਗਰਿਕ ਦੀ ਭਲਾਈ ਲਈ ਸਮਰਪਿਤ ਹੈ। ਉਨ੍ਹਾਂ ਸਪਸ਼ਟ ਕਿਹਾ ਕਿ “ਜਿਹੜੀਆਂ ਵੀ ਲੋੜਾਂ ਹੋਣਗੀਆਂ, ਮੋਦੀ ਸਰਕਾਰ ਪੂਰਾ ਸਹਿਯੋਗ ਦੇਵੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਕਦੇ ਨਿਰਾਸ਼ ਨਹੀਂ ਹੋਣ ਦੇਵੇਗੀ।”ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਬਲਾਚੌਰ ਹਲਕੇ ਵਿੱਚ ਪਾਰਟੀ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਲਈ ਅਤੇ ਉਹਨਾਂ ਨੇ ਕਿਹਾ ਕਿ ਜਿਸ ਤਰ੍ਹਾਂ ਰਾਜਵਿੰਦਰ ਸਿੰਘ ਲੱਕੀ ਦੀ ਟੀਮ ਵੱਲੋਂ ਪਿਛਲੇ ਦਿਨੀ ਕੇਂਦਰ ਸਰਕਾਰ ਦੀ ਸਕੀਮਾਂ ਦੇ ਤਹਿਤ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਕੇਂਦਰ ਦੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ ਹੈ , ਉਸ ਨਾਲ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਬਹੁਤ ਲਾਭ ਮਿਲ ਰਿਹਾ ਹੈ । ਉਹਨਾਂ ਨੇ ਕਿਹਾ ਕਿ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਹਲਕਾ ਬਲਾਚੋਰ ਦੇ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਪਾਰਟੀ ਨੂੰ ਮਜਬੂਤ ਕਰਨ ਲਈ ਦਿਨ ਰਾਤ ਇੱਕ ਕਰਕੇ ਕੇ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਉਹ ਜਲਦ ਹੀ ਬਲਾਚੌਰ ਦੇ ਵਿੱਚ ਭਾਜਪਾ ਦੇ ਵਰਕਰਾਂ ਦੇ ਨਾਲ ਇੱਕ ਮੁਲਾਕਾਤ ਕਰਨ ਆਉਣਗੇ। ਇਸ ਮੌਕੇ ਉਨ੍ਹਾਂ ਨਾਲ ਅਸ਼ੋਕ ਚੇਚੀ, ਸੰਨੀ ਭਾਟੀਆ, ਅਮਨ ਰਾਣਾ, ਨਰਿੰਦਰ ਸੂਦਨ ਆਦਿ ਹਾਜ਼ਰ ਸਨ ।