ਪਿੰਡਾਂ ਦੇ ਸਰਪੰਚ ਅਤੇ ਨੰਬਰਦਾਰ ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਕਰਨ
ਕਿਸਾਨ ਪਰਾਲੀ ਨੂੰ ਅੱਗ ਨਾ ਲਗਵਾਏ ਸਗੋਂ ਖੇਤੀਬਾੜੀ ਦੇ ਮਹਿਕਮੇ ਵੱਲੋਂ ਸਬਸਿਡੀ 'ਤੇ ਦਿੱਤੀਆਂ ਗਈਆਂ ਮਸ਼ੀਨਾ ਰਾਹੀਂ ਪਰਾਲੀ ਨੂੰ ਖੇਤ ਦੇ ਵਿੱਚ ਹੀ ਰਲਾ ਕੇ ਕਣਕ ਦੀ ਬਿਜਾਈ ਕਰਨ
ਰੋਹਿਤ ਗੁਪਤਾ
ਬਟਾਲਾ,19 ਸਤੰਬਰ 2025- ਵਿਕਰਮਜੀਤ ਸਿੰਘ ਪਾਂਥੇ, ਉਪ ਮੰਡਲ ਮੈਜਿਸਟਰੇਟ ਬਟਾਲਾ ਪੀ.ਸੀ.ਐਸ ਦੀ ਪ੍ਰਧਾਨਗੀ ਹੇਠ ਸਟੱਬਲ ਬਰਨਿੰਗ ਸਬੰਧੀ ਮੀਟਿੰਗ ਕੀਤੀ ਗਈ, ਜਿਸ ਵਿੱਚ ਤਹਿਸੀਲਦਾਰ, ਬਟਾਲਾ ਅਰਜਨ ਸਿੰਘ ਗਰੇਵਾਲ, ਖੇਤੀਬਾੜੀ ਅਫਸਰ ਡਾ.ਸ਼ਹਿਬਾਜ ਸਿੰਘ ਚੀਮਾਂ, ਖੇਤੀਬਾੜੀ ਵਿਸਥਾਰ ਅਫਸਰ ਅਤੇ ਰਜਿੰਦਰ ਕੁਮਾਰ ਆਦਿ ਹਾਜਰ ਸਨ। ਮੀਟਿੰਗ ਵਿੱਚ ਪਰਾਲੀ ਦੀ ਸਾਂਭ ਸੰਭਾਲ ਕਰਉਣ ਅਤੇ ਕਿਸਾਨਾ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਉਪ ਮੰਡਲ ਮੈਜਿਸਟਰੇਟ ਬਟਾਲਾ ਵੱਲੋਂ ਕਿਸਾਨਾ ਨੂੰ ਅਪੀਲ ਕੀਤੀ ਗਈ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਵਾਏ ਸਗੋ ਖੇਤੀਬਾੜੀ ਦੇ ਮਹਿਕਮੇ ਵੱਲੋਂ ਸਬਸਿਡੀ ਤੇ ਦਿੱਤੀਆਂ ਗਈਆਂ ਮਸ਼ੀਨਾ ਰਾਹੀਂ ਪਰਾਲੀ ਨੂੰ ਖੇਤ ਦੇ ਵਿੱਚ ਹੀ ਰਲਾ ਕੇ ਕਣਕ ਦੀ ਬਿਜਾਈ ਕੀਤੀ ਜਾਵੇ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਇਆ ਜਾਵੇ।
ਉਪ ਮੰਡਲ ਮੈਜਿਸਟਰੇਟ ਬਟਾਲਾ ਵੱਲੋਂ ਸਬ ਡਵੀਜਨ ਬਟਾਲਾ ਅਧੀਨ ਪੈਂਦੇ ਪਿੰਡਾਂ ਦੇ ਸਰਪੰਚਾਂ ਅਤੇ ਨੰਬਰਦਾਰਾਂ ਨੂੰ ਵੀ ਅਪੀਲ ਕੀਤੀ ਗਈ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਮੁਹਿੰਮ ਵਿੱਚ ਪਿੰਡ ਪੱਧਰ ਸਮੂਹ ਕਿਸਾਨਾ ਦਾ ਸਹਿਯੋਗ ਲੈ ਕੇ ਇਸ ਮੁਹਿੰਮ ਨੂੰ ਕਾਮਯਾਬ ਕੀਤਾ ਜਾਵੇ।