ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 2 ਮੈਂਬਰ ਕਾਬੂ, 1 ਫਰਾਰ
ਸੁਖਮਿੰਦਰ ਭੰਗੂ
ਲੁਧਿਆਣਾ 19 ਸਤੰਬਰ 2025 ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ ਆਈ.ਪੀ.ਐਸ.ਅਤੇ ਰੁਪਿੰਦਰ ਸਿੰਘ ਆਈ.ਪੀ.ਐਸ. ਡਿਪਟੀ ਕਮਿਸ਼ਨਰ ਪੁਲਿਸ, ਸਿਟੀ/ ਦਿਹਾਤੀ ਲੁਧਿਆਣਾ ਦੇ ਦਿਸ਼ਾ ਨਿਰਦੇਸ਼ ਹੇਠ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਚਲਾਈ ਗਈ ਮੁਹਿਮ ਤਹਿਤ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਰਾਹਗੀਰਾਂ ਪਾਸੋਂ ਮੋਬਾਇਲ ਖੋਹਣ ਵਾਲੇ ਗਿਰੋਹ ਦੇ 2 ਮੈਂਬਰ ਕਾਬੂ ਕੀਤੇ ਗਏ ਅਤੇ 1 ਫਰਾਰ ਦੀ ਭਾਲ ਜਾਰੀ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਮਨਦੀਪ ਸਿੰਘ ਵਧੀਕ ਡਿਪਟੀ ਕਮਿਸ਼ਨਰ ਪੁਲਿਸ-4, ਲੁਧਿਆਣਾ ਜੀ ਨੇ ਦੱਸਿਆ ਕਿ ਜਸਬਿੰਦਰ ਸਿੰਘ ਪੀ.ਪੀ.ਐਸ. ਸਹਾਇਕ ਕਮਿਸ਼ਨਰ ਪੁਲਿਸ ਇੰਡਸਟਰੀਅਲ ਏਰੀਆ-ਏ ਲੁਧਿਆਣਾ ਜੀ ਦੀ ਅਗਵਾਈ ਹੇਠ ਮੁੱਖ ਅਫਸਰ ਥਾਣਾ ਮੋਤੀ ਨਗਰ ਲੁਧਿਆਣਾ ਦੀ ਪੁਲਿਸ ਪਾਰਟੀ ਨੇ ਮੁਖਬਰ ਖਾਸ ਦੀ ਸੂਚਨਾ ’ਤੇ ਰਾਹਗੀਰਾਂ ਪਾਸੋਂ ਮੋਬਾਇਲ ਖੋਹ ਕਰਨ ਵਾਲੇ ਅਭਿਸ਼ੇਕ ਕੁਮਾਰ ਪੁੱਤਰ ਵਿਨੈ ਕੁਮਾਰ ਤਿਵਾੜੀ ਵਾਸੀ ਲੁਧਿਆਣਾ ਨੂੰ ਮੋਟਰਸਾਈਕਲ ਨੰਬਰ PB10-JY-5308 ਮਾਰਕਾ ਪਲਸਰ ਰੰਗ ਲਾਲ ਸਮੇਤ ਗ੍ਰਿਫਤਾਰ ਕੀਤਾ ਗਿਆ, ਜਦਕਿ ਉਸਦਾ ਸਾਥੀ ਅਭਿਸ਼ੇਕ ਸਿੰਘ ਪੁੱਤਰ ਰਮੇਸ਼ ਸਿੰਘ ਵਾਸੀ ਰਾਮ ਨਗਰ, ਲੁਧਿਆਣਾ ਫਰਾਰ ਹੋ ਗਿਆ। ਜਿਨਾਂ ਦੇ ਖਿਲਾਫ ਮੁਕੱਦਮਾ ਨੰਬਰ 161 ਮਿਤੀ 18-09-25 ਅ/ਧ 304, 3(5) BNS ਤੇ ਤਹਿਤ ਥਾਣਾ ਮੋਤੀ ਨਗਰ ਲੁਧਿਆਣਾ ਵਿੱਚ ਦਰਜ ਰਜਿਸਟਰ ਕੀਤਾ ਗਿਆ। ਤਫ਼ਤੀਸ਼ ਦੌਰਾਨ ਗ੍ਰਿਫਤਾਰ ਦੋਸ਼ੀ ਨੇ ਇਹ ਵੀ ਖੁਲਾਸਾ ਕੀਤਾ ਕਿ ਇਹ ਖੋਹੇ ਗਏ ਮੋਬਾਇਲ ਪਵਨ ਕੁਮਾਰ ਪੁੱਤਰ ਕ੍ਰਿਸ਼ਨ ਲਾਲ ਵਾਸੀ ਜਿਲ੍ਹਾ ਸੁਲਤਾਨਪੁਰ (ਯੂ.ਪੀ.) ਹਾਲ ਵਾਸੀ ਲੁਧਿਆਣਾ C/o ਪਵਨ ਟੈਲੀਕਾਮ ਨੂੰ ਵੇਚੇ ਜਾਂਦੇ ਸਨ। ਜਿਸ ਕਰਕੇ ਪਵਨ ਕੁਮਾਰ ਨੂੰ ਮਿਤੀ 19-09-2025 ਗ੍ਰਿਫਤਾਰ ਕਰਕੇ ਉਸਦੇ ਪਾਸੋਂ ਵੱਖ-ਵੱਖ ਕੰਪਨੀਆਂ ਦੇ 09 ਐਂਡਰਾਇਡ ਮੋਬਾਇਲ ਫੋਨ ਬਰਾਮਦ ਕੀਤੇ ਅਤੇ ਮੁਕੱਦਮੇ ਵਿੱਚ ਧਾਰਾ 317(2) BNS ਜੁਰਮ ਦਾ ਵਾਧਾ ਕੀਤਾ ਗਿਆ ਹੈ। ਤੀਜੇ ਫਰਾਰ ਦੋਸ਼ੀ ਦੀ ਤਾਲਾਸ਼ ਜਾਰੀ ਹੈ।