ਮੀਟਿੰਗ ਦਾ ਦ੍ਰਿਸ਼
ਦੀਦਾਰ ਗੁਰਨਾ
ਬਰਨਾਲਾ, 20 ਸਤੰਬਰ 2025 : ਐਸ.ਐਸ.ਪੀ ਬਰਨਾਲਾ ਐਮ ਸਰਫ਼ਰਾਜ ਆਲਮ ਨੇ ਜ਼ਿਲ੍ਹਾ ਦੇ ਸਮੂਹ ਅਧਿਕਾਰੀਆਂ ਅਤੇ ਸਾਰੇ ਐਸ.ਐਚ.ਓਜ਼ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ , ਇਸ ਮੀਟਿੰਗ ਵਿੱਚ ਜ਼ਿਲ੍ਹੇ ਅੰਦਰ ਅਪਰਾਧ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ ਅਤੇ ਅਮਨ-ਕਾਨੂੰਨ ਨੂੰ ਮਜ਼ਬੂਤ ਬਣਾਏ ਰੱਖਣ ਲਈ ਵੱਖ-ਵੱਖ ਉਪਰਾਲਿਆਂ ’ਤੇ ਵਿਚਾਰ-ਚਰਚਾ ਹੋਈ
ਮੀਟਿੰਗ ਦੌਰਾਨ ਐਸ.ਐਸ.ਪੀ ਨੇ ਸਪਸ਼ਟ ਕੀਤਾ ਕਿ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਟੋਲਰੇਂਸ ਨੀਤੀ ਅਪਣਾਈ ਜਾਵੇਗੀ ਅਤੇ ਕਿਸੇ ਵੀ ਹਾਲਤ ਵਿੱਚ ਨਸ਼ਾ ਮਾਫ਼ੀਆ ਨੂੰ ਬਖ਼ਸ਼ਿਆ ਨਹੀਂ ਜਾਵੇਗਾ , ਉਨ੍ਹਾਂ ਨੇ ਹੁਕਮ ਦਿੱਤਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਅਟੈਚ ਕਰਨ ਲਈ ਕਾਨੂੰਨੀ ਕਾਰਵਾਈ ਤੇਜ਼ੀ ਨਾਲ ਕੀਤੀ ਜਾਵੇ , ਐਸ.ਐਸ.ਪੀ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਤਫ਼ਤੀਸ਼ੀ ਹੁਨਰ ਵਿੱਚ ਹੋਰ ਸੁਧਾਰ ਲਿਆਂਦੇ ਜਾਣ, ਤਾਂ ਜੋ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲ ਸਕੇ , ਇਸ ਤੋਂ ਇਲਾਵਾ, ਲੋਕਾਂ ਵੱਲੋਂ ਆ ਰਹੀਆਂ ਸ਼ਿਕਾਇਤਾਂ ਦਾ ਤੇਜ਼ ਨਿਪਟਾਰਾ ਕਰਨ ਤੇ ਵੀ ਜ਼ੋਰ ਦਿੱਤਾ ਗਿਆ
ਐਸ.ਐਸ.ਪੀ ਨੇ ਦ੍ਰਿੜ਼ਤਾ ਨਾਲ ਕਿਹਾ ਕਿ ਪੁਲਿਸ ਵਿਭਾਗ ਦਾ ਮਕਸਦ ਇੱਕ ਨਸ਼ਾ ਮੁਕਤ, ਸੁਰੱਖਿਅਤ ਅਤੇ ਸ਼ਾਂਤੀਪੂਰਨ ਸਮਾਜ ਬਣਾਉਣਾ ਹੈ ਅਤੇ ਇਸ ਮਿਸ਼ਨ ਵੱਲ ਹਰ ਅਧਿਕਾਰੀ ਵਚਨਬੱਧ ਹੈ